27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਦੀਪੇਂਦਰ ਹੁੱਡਾ ਵਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣਾ ਨਿੰਦਣਯੋਗ -ਜਥੇਦਾਰ ਦੋਭਾਲੀ

ਕਾਠਗੜ੍ਹ, 26 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) -ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਟੇਟ ਡੈਲੀਗੇਟ ਅਤੇ ਸੀਨੀਅਰ ਆਗੂ ਜਥੇਦਾਰ ਸੁਰਜੀਤ ਸਿੰਘ ਦੋਭਾਲੀ ਕਿਹਾ ਕਿ 1984 ਦੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਦੀਪੇਂਦਰ ਹੁੱਡਾ ਵੱਲੋਂ ਦਿੱਤੇ ਬਿਆਨਾਂ ਕਿ ਸੱਜਣ ਕੁਮਾਰ ਸਾਡਾ ਰੋਲ ਮਾਡਲ ਤੇ ਇੰਦਰਾ ਗਾਂਧੀ ਸਾਡੀ ਮਾਂ ਹੈ ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਇਤਿਹਾਸ ਦਾ ਉਹ ਦਰਦਨਾਕ ਹਿੱਸਾ ਹੈ, ਜਿਸ ਦੇ ਜ਼ਖ਼ਮ ਅੱਜ ਵੀ ਪੂਰੀ ਤਰ੍ਹਾਂ ਨਹੀਂ ਭਰੇ।

ਅਜੀਤ ਡੈਸਕ 27-08-2026
ਕਾਠਗੜ੍ਹ, 26 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) -ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਟੇਟ ਡੈਲੀਗੇਟ ਅਤੇ ਸੀਨੀਅਰ ਆਗੂ ਜਥੇਦਾਰ ਸੁਰਜੀਤ ਸਿੰਘ ਦੋਭਾਲੀ ਕਿਹਾ ਕਿ 1984 ਦੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਦੀਪੇਂਦਰ ਹੁੱਡਾ ਵੱਲੋਂ ਦਿੱਤੇ ਬਿਆਨਾਂ ਕਿ ਸੱਜਣ ਕੁਮਾਰ ਸਾਡਾ ਰੋਲ ਮਾਡਲ ਤੇ ਇੰਦਰਾ ਗਾਂਧੀ ਸਾਡੀ ਮਾਂ ਹੈ ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਇਤਿਹਾਸ ਦਾ ਉਹ ਦਰਦਨਾਕ ਹਿੱਸਾ ਹੈ, ਜਿਸ ਦੇ ਜ਼ਖ਼ਮ ਅੱਜ ਵੀ ਪੂਰੀ ਤਰ੍ਹਾਂ ਨਹੀਂ ਭਰੇ। ਇਸ ਲਈ ਸਿੱਖ ਕਤਲੇਆਮ ਦੇ ਦੋਸ਼ੀ ਰਹੇ ਸੱਜਣ ਕੁਮਾਰ ਦੀ ਮੌਤ ‘ਤੇ ਕਿਸੇ ਵੀ ਤਰ੍ਹਾਂ ਦੀ ਹਮਦਰਦੀ ਜਾਂ ਉਸ ਦੀ ਸਿਆਸੀ ਭੂਮਿਕਾ ਨੂੰ ਉਭਾਰਨ ਵਾਲੀ ਬਿਆਨਬਾਜ਼ੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੀ ਹੈ। ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਕਿਹਾ ਕਿ ਸਿਆਸੀ ਵਿਰੋਧ ਆਪਣੀ ਥਾਂ ਹੈ ਪਰ 1984 ਦੇ ਪੀੜਤਾਂ ਦੇ ਦਰਦ ਅਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕਾਂਗਰਸ ਪਾਰਟੀ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਬਿਲਕੁਲ ਵੀ ਹਮਦਰਦੀ ਨਹੀਂ ਹੈ। ਬਲਕਿ ਚੋਣਾਂ ਸਮੇਂ ਸਿੱਖਾਂ ਨੂੰ ਅਤੇ ਦੂਸਰੀਆਂ ਘੱਟ ਗਿਣਤੀ ਜਮਾਤਾਂ ਨੂੰ ਵਰਗਲਾ ਕੇ ਸਿਰਫ ਸੱਤਾ ਹਾਸਲ ਕਰਨਾ ਕਾਂਗਰਸ ਦੀ ਨੀਤੀ ਰਹੀ ਹੈ। ਉਹਨਾਂ ਇਹ ਵੀ ਕਿਹਾ ਕਿ ਸਿੱਖ ਸਮਾਜ ਕਾਂਗਰਸ ਪਾਰਟੀ ਦੇ ਗੁਨਾਹਾਂ ਨੂੰ ਕਦੇ ਵੀ ਮੁਆਫ ਨਹੀਂ ਕਰੇਗਾ ਅਤੇ ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹਮੇਸ਼ਾ 1984 ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਸਿੱਖ ਕੌਮ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਯਤਨਸ਼ੀਲ ਹੈ। ਤਸਵੀਰ 26 ਨਵਾਂਸ਼ਹਿਰ 14 ਜਥੇਦਾਰ ਸੁਰਜੀਤ ਸਿੰਘ ਦੋਭਾਲੀ
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਚਰਨਛੋਹ ਗੰਗਾ ਸ੍ਰੀ ਖ਼ੁਰਾਲਗੜ੍ਹ ਸਾਹਿਬ ਦੀ ਕਮੇਟੀ ਦੇ ਆਗੂ। ਬਾਬਾ ਬੰਤਾ ਰਾਮ... ਅਗਲੀ ਖ਼ਬਰ ਵਿਧਾਇਕ ਜਸਬੀਰ ਸਿੰਘ ਰਾਜਾ ਨੇ 85 ਆਂਗਣਵਾੜੀ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।