28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਬ-ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਅੱਖਾਂ ਦਾਨ ਕਰਨ ਸਬੰਧੀ ਪੰਦ੍ਹਰਵਾੜਾ ਸ਼ੁਰੂ

ਬਲਾਚੌਰ, 27 ਅਗਸਤ (ਨਰੇਸ਼ ਧੌਲ) - ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੈਫ.

ਅਜੀਤ ਡੈਸਕ 28-08-2026
ਬਲਾਚੌਰ, 27 ਅਗਸਤ (ਨਰੇਸ਼ ਧੌਲ) - ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਜੀਤ ਲਾਲ ਦੀ ਅਗਵਾਈ ਹੇਠ ਅੱਖਾਂ ਦਾਨ ਕਰਨ ਸਬੰਧੀ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਲਾਲ ਨੇ ਕਿਹਾ ਕਿ ਪੰਦਰਵਾੜੇ ਦੌਰਾਨ ਅੱਖਾਂ ਦਾਨ ਕਰਨ ਨਾਲ ਜੁੜੀਆਂ ਮਿੱਥਾਂ ਤੇ ਗਲਤ ਧਾਰਨਾਵਾਂ ਨੂੰ ਦੂਰ ਕਰਕੇ ਆਮ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨਾ ਹੈ। ਡਾ. ਪਰਮਜੀਤ ਲਾਲ ਨੇ ਦੱਸਿਆ ਕਿ ਅੱਖਾਂ ਦਾਨ ਵਰਗਾ ਕੋਈ ਦਾਨ ਨਹੀਂ ਹੈ। ਅੱਖਾਂ ਦਾਨ ਕੇਵਲ ਮੌਤ ਹੋਣ ਤੋਂ 6 ਤੋਂ 8 ਘੰਟੇ ਵਿੱਚ ਹੀ ਦਾਨ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਦੱਸਿਆ ਕਿ ਅੱਖਾਂ ਦਾਨ ਕਰਨ ਨਾਲ ਇਕ ਇਨਸਾਨ ਦੋ ਇਨਸਾਨਾਂ ਨੂੰ ਰੌਸ਼ਨੀ ਦੇ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਏਡਜ਼, ਪੀਲੀਆ, ਬਲੱਡ ਕੈਂਸਰ ਤੇ ਦਿਮਾਗੀ ਬੁਖਾਰ ਆਦਿ ਵਿਚ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ। ਚਮੜੀ ਰੋਗਾਂ ਦੇ ਮਾਹਿਰ ਡਾ. ਜਤਿੰਦਰਪਾਲ ਸਿੰਘ ਤੇ ਐਲ.ਟੀ ਰਣਜੀਤ ਕੁਮਾਰ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਟਵਾਰੀ ਅਤੇ ਕਾਨੂੰਗੋਂ ਹੜਤਾਲ ’ਤੇ ਰਹਿਣ ਕਾਰਨ ਪਟਵਾਰਖਾਨੇ ਨੂੰ ਲੱਗਾ ਜਿੰਦਰਾ ਅਗਲੀ ਖ਼ਬਰ ਮੀਰਪੁਰ ਜੱਟਾਂ ਵਿਖੇ ਚੋਰਾਂ ਵਲੋਂ ਸੋਨੇ ਤੇ ਚਾਂਦੀ ਦੇ ਗਹਿਣਿਆਂ ਸਮੇਤ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।