ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਗੱਲਬਾਤ ਕਰੇ- ਸੰਦੀਪ ਭਾਟੀਆ (ਸੋਨੂੰ)
ਕਾਠਗੜ੍ਹ , 29 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਮਹਾਂ ਹੜਤਾਲ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ ਸੰਦੀਪ ਭਾਟੀਆ (ਸੋਨੂੰ) ਆਦੋਆਣਾ ਨੇ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਪਣੇ ਹੱਕਾਂ ਲਈ ਹੜਤਾਲ ਕਰਨ ਲਈ ਮਜਬੂਰ ਹੋਣਾ ਪੰਜਾਬ ਸਰਕਾਰ ਦੀ ਨਾਕਾਮ ਕਾਰਗੁਜ਼ਾਰੀ ਨੂੰ ਦਰਸਾਉਂਦਾ ਹੈ।
ਅਜੀਤ ਡੈਸਕ
30-08-2026