31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਰਾਜਾ ਸਾਹਿਬ ਨੂੰ ਸਮਰਪਿਤ ਚੱਲੇਗਾ ਕੋਲਡ ਕੌਫੀ ਅਤੇ ਸਟ੍ਰਾਬੇਰੀ ਸ਼ੇਕ ਦਾ ਲੰਗਰ: ਜੋਗਾ ਸਿੰਘ ਗਰਚਾ

ਔੜ, 30 ਅਗਸਤ (ਗੁਰਨਾਮ ਸਿੰਘ ਸੈਣੀ) - ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਪਵਿੱਤਰ ਯਾਦ ਤੇ ਸ਼ਰਧਾ ਨੂੰ ਸਮਰਪਿਤ ਮਜਾਰਾ ਨੌ-ਆਬਾਦ ਵਿਖੇ ਸੁਸ਼ੋਭਿਤ ਅਸਥਾਨ ਰਸੋਖਾਨਾ ਸਾਹਿਬ ਵਿਖੇ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਦੀਆਂ ਸੰਗਤਾਂ ਵਲੋਂ ਆਪਣੀ ਸਮਰੱਥਾ ਅਨੁਸਾਰ ਸੇਵਾ ਕਾਰਜ ਕੀਤੇ ਜਾ ਰਹੇ ਹਨ।

ਅਜੀਤ ਡੈਸਕ 31-08-2026
ਔੜ, 30 ਅਗਸਤ (ਗੁਰਨਾਮ ਸਿੰਘ ਸੈਣੀ) - ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਪਵਿੱਤਰ ਯਾਦ ਤੇ ਸ਼ਰਧਾ ਨੂੰ ਸਮਰਪਿਤ ਮਜਾਰਾ ਨੌ-ਆਬਾਦ ਵਿਖੇ ਸੁਸ਼ੋਭਿਤ ਅਸਥਾਨ ਰਸੋਖਾਨਾ ਸਾਹਿਬ ਵਿਖੇ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਦੀਆਂ ਸੰਗਤਾਂ ਵਲੋਂ ਆਪਣੀ ਸਮਰੱਥਾ ਅਨੁਸਾਰ ਸੇਵਾ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਗਰਚਾ ਨਿਵਾਸੀਆਂ ਵੱਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਰਸੋਖਾਨਾ ਸਾਹਿਬ ਨੂੰ ਜਾਣ ਵਾਲੀ ਸੜਕ ’ਤੇ ਪਿੰਡ ਰਸੂਲਪੁਰ ਵਿਖੇ ਵਿਸ਼ਾਲ ਕੋਲਡ ਕੌਫੀ ਤੇ ਸਟ੍ਰਾਬੇਰੀ ਸ਼ੇਕ ਦੇ ਲੰਗਰ ਦੀ ਸੇਵਾ ਕੀਤੀ ਜਾਵੇਗੀ। ਜਾਣਕਾਰੀ ਦਿੰਦਿਆਂ ਜੋਗਾ ਸਿੰਘ ਗਰਚਾ ਨੇ ਦੱਸਿਆ ਕਿ ਇਹ ਲੰਗਰ 10 ਤੇ 11 ਸਤੰਬਰ ਨੂੰ ਸਵੇਰ ਤੋਂ ਦੇਰ ਰਾਤ ਤੱਕ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਰਾਜਾ ਸਾਹਿਬ ਦੇ ਸਾਲਾਨਾ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਮਜਾਰਾ ਨੌ-ਆਬਾਦ ਵਿਖੇ ਪਹੁੰਚਦੀਆਂ ਹਨ ਜਿਸ ਕਰਕੇ ਪਿੰਡ ਰਸੂਲਪੁਰ ਰਾਹੀਂ ਰਸੋਖਾਨਾ ਸਾਹਿਬ ਨੂੰ ਜਾਣ ਵਾਲੇ ਰਸਤੇ ’ਤੇ ਸੰਗਤਾਂ ਦੀ ਲਗਾਤਾਰ ਆਵਾਜਾਈ ਰਹਿੰਦੀ ਹੈ ਜਿਸਨੂੰ ਮੁੱਖ ਰੱਖਦਿਆਂ ਗਰਚਾ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਵੱਲੋਂ ਸੰਗਤਾਂ ਲਈ ਇਹ ਵਿਸ਼ੇਸ਼ ਲੰਗਰ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਜੋਗਾ ਸਿੰਘ ਗਰਚਾ ਨੇ ਕਿਹਾ ਕਿ ਗੁਰੂ-ਪੀਰਾਂ ਅਤੇ ਧਾਰਮਿਕ ਅਸਥਾਨਾਂ ’ਤੇ ਆਉਣ ਵਾਲੀ ਸੰਗਤ ਦੀ ਸੇਵਾ ਕਰਨਾ ਸਾਡੇ ਪਿੰਡ ਲਈ ਖੁਸ਼ਕਿਸਮਤੀ ਅਤੇ ਵੱਡਾ ਸੁਭਾਗ ਹੈ। ਉਨ੍ਹਾਂ ਦੱਸਿਆ ਕਿ ਇਸ ਸੇਵਾ ਕਾਰਜ ਵਿੱਚ ਪਿੰਡ ਗਰਚਾ ਦੇ ਵਸਨੀਕਾਂ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੱਸਦੇ ਐਨ.ਆਰ.ਆਈ ਵੀਰਾਂ ਵੱਲੋਂ ਵੀ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਜੋਗਾ ਸਿੰਘ ਗਰਚਾ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 10 ਤੇ 11 ਸਤੰਬਰ ਨੂੰ ਰਸੋਖਾਨਾ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋਣ।
ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਦੇ ਮੁੱਦੇ ਅਤੇ ਉਨ੍ਹਾਂ ’ਤੇ ਚਰਚਾ ਚੋਣ ਦੰਗਲ ਵਿੱਚ ਹੋਈ ਗਾਇਬ-ਕਰਨ ਸਿੰਘ ਰਾਣਾ ਅਗਲੀ ਖ਼ਬਰ ਸ਼ੇਖੂਪੁਰ ਬਾਗ਼ ਦਾ ਸਾਲਾਨਾ ਛਿੰਝ ਮੇਲਾ 5 ਸਤੰਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।