31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਰੱਕੜਾਂ ਢਾਹਾ ਦੇ 13 ਸਤੰਬਰ ਦੇ ਛਿੰਝ ਮੇਲੇ ਦਾ ਪੋਸਟਰ ਪ੍ਰਬੰਧਕਾਂ ਵਲੋਂ ਜਾਰੀ

ਮਜਾਰੀ/ਸਾਹਿਬਾ, 30 ਅਗਸਤ (ਨਿਰਮਲਜੀਤ ਸਿੰਘ ਚਾਹਲ)-ਪਿੰਡ ਰੱਕੜਾਂ ਢਾਹਾ ਵਿਖੇ ਗੁੱਗਾ ਜਾਹਰ ਪੀਰ ਦੀ ਯਾਦ ਵਿਚ ਨਗਰ ਦੇ ਮਾਲ-ਜਾਨ ਦੀ ਸੁੱਖ ਸ਼ਾਂਤੀ ਵਾਸਤੇ ਗੁੱਗਾ ਜਾਹਰ ਪੀਰ ਮੰਦਰ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਅਤੇ ਐਨ. ਆਰ.

ਅਜੀਤ ਡੈਸਕ 31-08-2026
ਮਜਾਰੀ/ਸਾਹਿਬਾ, 30 ਅਗਸਤ (ਨਿਰਮਲਜੀਤ ਸਿੰਘ ਚਾਹਲ)-ਪਿੰਡ ਰੱਕੜਾਂ ਢਾਹਾ ਵਿਖੇ ਗੁੱਗਾ ਜਾਹਰ ਪੀਰ ਦੀ ਯਾਦ ਵਿਚ ਨਗਰ ਦੇ ਮਾਲ-ਜਾਨ ਦੀ ਸੁੱਖ ਸ਼ਾਂਤੀ ਵਾਸਤੇ ਗੁੱਗਾ ਜਾਹਰ ਪੀਰ ਮੰਦਰ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ 13 ਸਤੰਬਰ ਦਿਨ ਐਤਵਾਰ ਨੂੰ ਕਰਵਾਏ ਜਾ ਰਹੇ ਸਲਾਨਾ ਛਿੰਝ ਮੇਲੇ ਦਾ ਪੋਸਟਰ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਜਾਰੀ ਕੀਤਾ ਗਿਆ। ਇਸ ਬਾਰੇ ਪ੍ਰਬੰਧਕਾਂ ਨੇ ਦੱਸਿਆ ਕਿ 7 ਸਤੰਬਰ ਦਿਨ ਸੋਮਵਾਰ ਨੂੰ ਸਲਾਨਾ ਭੰਡਾਰਾ ਕਰਵਾਇਆ ਜਾਵੇਗਾ ਜਿਸ ਵਿੱਚ ਦਿਨ ਵੇਲੇ ਜਗਦੀਸ਼ ਨਾਥ ਐਂਡ ਪਾਰਟੀ ਅਤੇ ਰਾਤ ਨੂੰ ਕਰਨ ਜੰਡੀ ਪੀਰਾਂ ਦੀ ਮਹਿਮਾ ਦਾ ਗੁਣਗਾਨ ਕਰਨਗੇ। 13 ਸਤੰਬਰ ਦਿਨ ਐਤਵਾਰ ਨੂੰ ਬਾਅਦ ਦੁਪਿਹਰ ਪੀਰਾਂ ਦਾ ਛਿੰਝ ਮੇਲਾ ਕਰਵਾਇਆ ਜਾਵੇਗਾ ਜਿਸ ਵਿੱਚ ਸੱਦੇ ਹੋਏ ਅਖਾੜਿਆਂ ਦੇ ਚੋਟੀ ਦੇ ਪਹਿਲਵਾਨ ਹਿੱਸਾ ਲੈਣਗੇ। ਪਟਕੇ ਦੇ ਜੇਤੂ ਪਹਿਲਵਾਨਾ ਨੂੰ ਬੋਲਟ ਮੋਟਰਸਾਈਕਲ, ਸਪਲੈਂਡਰ ਮੋਟਰਸਾਈਕਲ, ਸੋਨੇ ਦੀ ਮੁੰਦਰੀ ਤੇ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਬਲਕਾਰ ਸਿੰਘ ਲਾਡੀ, ਬਖਤਾਵਰ ਸਿੰਘ, ਬਲਵਿੰਦਰ ਸਿੰਘ ਰੱਕੜ, ਕੈਪ. ਬਹਾਦਰ ਸਿੰਘ, ਹਰਭਜਨ ਸਿੰਘ ਢਿੱਲੋਂ, ਅਵਤਾਰ ਸਿੰਘ, ਜਸਵੀਰ ਸਿੰਘ, ਦਿਲਬਾਰਾ ਸਿੰਘ, ਤਰਲੋਚਨ ਸਿੰਘ, ਤਲਵਿੰਦਰ ਸਿੰਘ, ਸੋਡੀ ਸਿੰਘ, ਕੈਪ. ਬਲਿਹਾਰ ਸਿੰਘ, ਸਿਮਰਨਜੀਤ ਹੈਪੀ ਰੱਕੜ, ਅਨਮੋਲ, ਜਪਨੂਰ, ਵਿੱਕੀ, ਨੋਨਾ, ਦੀਪ, ਲਵ, ਦੀਪਸ਼ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੀ. ਐਮ. ਸ੍ਰੀ ਮੁਕੰਦਪੁਰ ਸਕੂਲ ’ਚ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਲਾਲਾ ਹੰਭੀਰ ਚੰਦ ਵਲੀ ਦੇ ਧਾਰਮਿਕ ਅਸਥਾਨ ਝਿੰਗੜਾਂ ਵਿਖੇ ਰਾਜਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਧਾਰਮਿਕ ਸਮਾਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।