ਬਲਾਚੌਰ ਵਿਖੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਅਭਿਆਨ ਜਾਰੀ
ਬਲਾਚੌਰ, 1 ਸਤੰਬਰ (ਨਰੇਸ਼ ਧੌਲ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ 29 ਅਗਸਤ ਤੋਂ 7 ਸਤੰਬਰ ਤੱਕ ਮਿਸ਼ਨ ਕਲੀਨ ਪੰਜਾਬ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਮੇਨ ਚੌਕ ਗੜ੍ਹਸ਼ੰਕਰ ਰੋਡ ਬਲਾਚੌਰ ਵਿਖੇ ਸਫ਼ਾਈ ਅਭਿਆਨ ਸ਼ੁਰੂ ਕਰਵਾਇਆ ਤੇ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿਚ ਸਫਾਈ ਮੁਹਿੰਮ ਵਿੱਢੀ ਗਈ।
ਬਲਾਚੌਰ, 1 ਸਤੰਬਰ (ਨਰੇਸ਼ ਧੌਲ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ 29 ਅਗਸਤ ਤੋਂ 7 ਸਤੰਬਰ ਤੱਕ ਮਿਸ਼ਨ ਕਲੀਨ ਪੰਜਾਬ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਮੇਨ ਚੌਕ ਗੜ੍ਹਸ਼ੰਕਰ ਰੋਡ ਬਲਾਚੌਰ ਵਿਖੇ ਸਫ਼ਾਈ ਅਭਿਆਨ ਸ਼ੁਰੂ ਕਰਵਾਇਆ ਤੇ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿਚ ਸਫਾਈ ਮੁਹਿੰਮ ਵਿੱਢੀ ਗਈ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਸ਼ਹਿਰਾਂ ਨੂੰ ਦੇਸ਼ ਦੇ ਸਭ ਤੋਂ ਸਾਫ-ਸੁਥਰੇ ਤੇ ਸੁੰਦਰ ਸ਼ਹਿਰਾਂ ਵਿਚ ਤਬਦੀਲ ਕਰਨ ਲਈ ਵੱਡੇ ਪੱਧਰ ’ਤੇ ਸਫਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਪੰਜਾਬ ਦੇ ਹਰ ਛੋਟੇ ਵੱਡੇ ਸ਼ਹਿਰ ਨੂੰ ਸਫਾਈ ਦਾ ਮਾਡਲ ਬਣਾਉਣਾ ਹੈ। ਇਸ ਪਹਿਲ ਨਾਲ ਪੰਜਾਬ ਨੂੰ ਦੇਸ਼ ਦੇ ਸਫਾਈ ਮਾਡਲ ਵਜੋਂ ਪੇਸ਼ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿਚ ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੇ ਅਧੀਨ ਪੈਂਦੇ ਸਾਰੇ ਇਲਾਕਿਆਂ ਦੀ ਸਾਫ-ਸਫ਼ਾਈ ਦਾ ਕੰਮ ਮੁੱਖ ਤੌਰ ’ਤੇ ਦੇਖਿਆ ਜਾ ਰਿਹਾ ਹੈ, ਸੋ ਇਸ ਨੂੰ ਮੱਦੇ ਨਜ਼ਰ ਰੱਖਦੇ ਹੋਏ ਇਸ ਮੁਹਿੰਮ ਦੀ ਸ਼ੁਰੂਆਤ ਬਲਾਚੌਰ ਸ਼ਹਿਰ ਤੋਂ ਸ਼ੁਰੂ ਕੀਤੀ ਗਈ ਹੈ। ਇਹ ਸਫਾਈ ਅਭਿਆਨ 10 ਦਿਨ ਚਲਾਇਆ ਜਾਵੇਗਾ ਤੇ ਇਸ ਤੋਂ ਬਾਅਦ ਵੀ ਨਿਰੰਤਰ ਸਫਾਈ ਮੁਹਿੰਮ ਚੱਲੇਗੀ। ਇਸ ਦੌਰਾਨ ਕੂੜਾ ਕਰਕਟ ਸੁੱਟਣ ਵਾਲੇ ਸਥਾਨਾਂ ਦਾ ਮੁੱਖ ਤੌਰ ’ਤੇ ਨਿਰੀਖਣ ਕੀਤਾ ਜਾਵੇਗਾ। ਇਸ ਸਫਾਈ ਅਭਿਆਨ ਤੋਂ ਬਾਅਦ ਵੀ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਨ੍ਹਾਂ ਸਥਾਨਾਂ ’ਤੇ ਦੁਬਾਰਾ ਕੂੜਾ ਕਰਕਟ ਨਾ ਸੁੱਟਿਆ ਜਾਵੇ। ਉਨ੍ਹਾਂ ਸ਼ਹਿਰ ਵਾਸੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਲਾਚੌਰ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਸਹਿਯੋਗ ਕਰਨ।