02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਡੈਂਟਲ ਕਲੀਨਿਕ ਦੀ ਸ਼ੁਰੂਆਤ

ਨਵਾਂਸ਼ਹਿਰ, 1 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸਮਾਜ ਸੇਵੀ ਸੰਸਥਾ ਲਾਈਫ਼ ਕੇਅਰ ਫਾਊਂਡੇਸ਼ਨ ਤੇ ਗੁ: ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਾਨਵਤਾ ਦੀ ਸੇਵਾ ਹਿੱਤ ਸ਼ਲਾਘਾਯੋਗ ਉਪਰਾਲਾ ਕਰਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਡੈਂਟਲ ਕਲੀਨਿਕ ਦੀ ਸ਼ੁਰੂਆਤ ਗੁ: ਸਿੰਘ ਸਭਾ ਦੇ ਹੈੱਡ ਗ੍ਰੰਥੀ ਮਨਜੀਤ ਸਿੰਘ ਵਲੋਂ ਅਰਦਾਸ ਉਪਰੰਤ ਕੀਤੀ ਗਈ। ਇਸ ਕਲੀਨਿਕ ਦਾ ਮੁੱਖ ਮਕਸਦ ਆਮ ਲੋਕਾਂ ਤੇ ਲੋੜਵੰਦ ਮਰੀਜ਼ਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਦਾ ਮਿਆਰੀ ਅਤੇ ਰਿਆਇਤੀ ਇਲਾਜ ਮੁਹੱਈਆ ਕਰਵਾਉਣਾ ਹੈ।

ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਡੈਂਟਲ ਕਲੀਨਿਕ ਦੀ ਸ਼ੁਰੂਆਤ ਦੌਰਾਨ ਡਾਕਟਰ ਮਰੀਜ਼ ਦੀ ਜਾਂਚ ਕਰਨ ਸਮੇਂ ਨਾਲ ਪ੍ਰਬੰਧਕ। 02-09-2026
ਨਵਾਂਸ਼ਹਿਰ, 1 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸਮਾਜ ਸੇਵੀ ਸੰਸਥਾ ਲਾਈਫ਼ ਕੇਅਰ ਫਾਊਂਡੇਸ਼ਨ ਤੇ ਗੁ: ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਾਨਵਤਾ ਦੀ ਸੇਵਾ ਹਿੱਤ ਸ਼ਲਾਘਾਯੋਗ ਉਪਰਾਲਾ ਕਰਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਡੈਂਟਲ ਕਲੀਨਿਕ ਦੀ ਸ਼ੁਰੂਆਤ ਗੁ: ਸਿੰਘ ਸਭਾ ਦੇ ਹੈੱਡ ਗ੍ਰੰਥੀ ਮਨਜੀਤ ਸਿੰਘ ਵਲੋਂ ਅਰਦਾਸ ਉਪਰੰਤ ਕੀਤੀ ਗਈ। ਇਸ ਕਲੀਨਿਕ ਦਾ ਮੁੱਖ ਮਕਸਦ ਆਮ ਲੋਕਾਂ ਤੇ ਲੋੜਵੰਦ ਮਰੀਜ਼ਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਦਾ ਮਿਆਰੀ ਅਤੇ ਰਿਆਇਤੀ ਇਲਾਜ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਮੱਖਣ ਸਿੰਘ ਗਰੇਵਾਲ, ਲਾਈਫ਼ ਕੇਅਰ ਫਾਊਂਡੇਸ਼ਨ ਦੇ ਚੇਅਰਮੈਨ ਅਵਤਾਰ ਸਿੰਘ ਬੈਨੀਪਾਲ ਅਤੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਥੇ ਦੰਦਾਂ ਦੇ ਮਾਹਿਰ ਡਾਕਟਰਾਂ ਦੀ ਦੇਖ-ਰੇਖ ਹੇਠ ਦੰਦਾਂ ਦੀਆਂ ਸਾਰੀਆਂ ਲੋੜੀਂਦੀਆਂ ਸਹੂਲਤਾਂ ਬਹੁਤ ਹੀ ਰਿਆਇਤੀ ਦਰਾਂ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕਲੀਨਿਕ ਵਿਚ ਬਹੁਤ ਘੱਟ ਰੇਟਾਂ ’ਤੇ ਇਲਾਜ ਹੋਵੇਗਾ। ਕਲੀਨਿਕ ਦੀ ਸ਼ੁਰੂਆਤ ਦੇ ਇਸ ਮੌਕੇ ਯੂਨਿਟ ਮੈਨੇਜਰ ਦਲਜੀਤ ਸਿੰਘ, ਇੰਚਾਰਜ ਮਨਜਿੰਦਰ ਸਿੰਘ, ਡਾ. ਚੇਤਨਾ ਗੌਤ, ਡਾ. ਅਜੇ ਕੁਮਾਰ, ਅਮਰਜੀਤ ਸਿੰਘ ਖਾਲਸਾ, ਕਰਮਜੀਤ ਸਿੰਘ ਸੋਢੀ, ਜਸਵਿੰਦਰ ਸਿੰਘ, ਕੰਚਨ ਲਾਂਬਾ, ਅਨੂੰ ਤੇ ਸੰਨੀ ਸਮੇਤ ਕਈ ਪਤਵੰਤੇ ਸੱਜਣ ਅਤੇ ਸਟਾਫ਼ ਮੈਂਬਰ ਹਾਜ਼ਰ ਸਨ। ਪ੍ਰਬੰਧਕ ਕਮੇਟੀ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਪਹੁੰਚ ਕੇ ਇਸ ਲੋਕ-ਭਲਾਈ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਨਵਾਂਸ਼ਹਿਰ ਤੋਂ ਵਾਇਆ ਮਜਾਰੀ ਸਾਹਿਬਾ-ਝੁੰਗੀ ਤੱਕ ਸਰਕਾਰੀ ਬੱਸਾਂ ਦੀ ਸੇਵਾ ਸ਼ੁਰੂ ਕੀਤੀ ਜਾਵੇ-ਪਾਂਧੀ ਅਗਲੀ ਖ਼ਬਰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਬਲਾਚੌਰ ਵਿਖੇ ‘ਦਾ ਅਰਬਨ ਮੋਮੋਸ’ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।