03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਅਮਰਦੀਪ ਕਾਲਜ ਦੇ ਬੀ.ਕਾਮ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ

ਮੁਕੰਦਪੁਰ, 1 ਸਤੰਬਰ (ਅਮਰੀਕ ਸਿੰਘ ਢੀਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਬੀ. ਕਾਮ.

ਅਜੀਤ ਡੈਸਕ 02-09-2026
ਮੁਕੰਦਪੁਰ, 1 ਸਤੰਬਰ (ਅਮਰੀਕ ਸਿੰਘ ਢੀਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਬੀ. ਕਾਮ. ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸੰਬੰਧੀ ਕਾਲਜ ਪ੍ਰਿੰਸੀਪਲ ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਭੂਮਿਕਾ ਸਪੁੱਤਰੀ ਵਿਨੈ ਕੁਮਾਰ ਵਾਸੀ ਅੱਪਰਾ ਨੇ 81.8 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ’ਚੋਂ ਦੂਜਾ ਤੇ ਜਮਾਤ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ। ਵਿਦਿਆਰਥਣ ਮੀਨਾਕਸ਼ੀ ਸਪੁੱਤਰੀ ਜੋਗਰਾਜ ਵਾਸੀ ਪਰਾਗਪੁਰ ਨੇ 80 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ ’ਚੋਂ ਦੂਜਾ ਸਥਾਨ ਹਾਸਿਲ ਕੀਤਾ। ਵਿਦਿਆਰਥਣ ਹਿਮਾਨੀ ਸਪੁੱਤਰੀ ਸ. ਅਸ਼ੋਕ ਕੁਮਾਰ ਵਾਸੀ ਚੱਕ ਸਾਬੂ ਨੇ 78.2 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ ’ਚੋਂ ਤੀਸਰਾ ਸਥਾਨ ਹਾਸਿਲ ਕੀਤਾ। ਉਨ੍ਹਾਂ ਵਿਭਾਗ ਦੇ ਮੁਖੀ ਡਾ. ਕਰਮਜੀਤ ਕੌਰ, ਡਾ. ਮੇਘਨਾ ਅਗਰਵਾਲ ਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਧੌਲ ਤੋਂ ਬੱਸ ਰਵਾਨਾ ਅਗਲੀ ਖ਼ਬਰ ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਵਲੋਂ ਤੀਜਾ ਮੁਫ਼ਤ ਸ਼ੂਗਰ ਜਾਂਚ ਤੇ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।