ਬਲਾਚੌਰ ਵਿਖੇ ਅਕਾਲੀ ਦਲ (ਬ) ਦੀ 12 ਨੂੰ ਹੋਣ ਵਾਲੀ ਪੰਜਾਬ ਬਚਾਓ ਰੈਲੀ ਲਈ ਹਲਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ-ਹਨੀ ਟੌਂਸਾ
ਬਲਾਚੌਰ, 1 ਸਤੰਬਰ (ਨਰੇਸ਼ ਧੌਲ)-ਬਲਾਚੌਰ ਵਿਖੇ 12 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾਣ ਵਾਲੀ ਪੰਜਾਬ ਬਚਾਓ ਰੈਲੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਵਿਸ਼ੇਸ਼ ਤੌਰ ‘ਤੇ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ, ਜਿਸ ਸੰਬੰਧੀ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਲਾਚੌਰ ਦੇ ਇੰਚਾਰਜ ਚੌਧਰੀ ਹਨੀ ਟੋਂਸਾ ਨੇ ਪਿੰਡ ਟਕਾਰਲਾ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ।
ਬਲਾਚੌਰ, 1 ਸਤੰਬਰ (ਨਰੇਸ਼ ਧੌਲ)-ਬਲਾਚੌਰ ਵਿਖੇ 12 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾਣ ਵਾਲੀ ਪੰਜਾਬ ਬਚਾਓ ਰੈਲੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਵਿਸ਼ੇਸ਼ ਤੌਰ ‘ਤੇ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ, ਜਿਸ ਸੰਬੰਧੀ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਲਾਚੌਰ ਦੇ ਇੰਚਾਰਜ ਚੌਧਰੀ ਹਨੀ ਟੋਂਸਾ ਨੇ ਪਿੰਡ ਟਕਾਰਲਾ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਾਲ ਲੋਕਾਂ ਦਾ ਅਸ਼ੀਰਵਾਦ ਮਿਲ ਰਿਹਾ ਹੈ, ਉਸ ਅਨੁਸਾਰ ਇਹ ਰੈਲੀ ਇਤਿਹਾਸਕ ਰੈਲੀ ਸਾਬਤ ਹੋਵੇਗੀ। ਪਿੰਡ ਵਾਸੀਆਂ ਵੱਲੋਂ ਹਲਕਾ ਇੰਚਾਰਜ ਚੌਧਰੀ ਹਨੀ ਟੋਸਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸਾਬਕਾ ਚੇਅਰਮੈਨ ਚੌਧਰੀ ਬਿਮਲ ਕੁਮਾਰ ਸਿਆਣਾ ਅਤੇ ਤਰਲੋਚਨ ਸਿੰਘ ਰੱਕੜ, ਸੇਵਾਮੁਕਤ ਡੀ. ਐਸ. ਪੀ. ਸਤਨਾਮ ਸਿੰਘ ਭਾਟੀਆ, ਯੂਥ ਆਗੂ ਗੌਰਵ ਚੌਹਾਨ ਨਾਨੋਵਾਲ, ਸੀਨੀਅਰ ਆਗੂ ਚਰਨਜੀਤ ਸਿੰਘ ਬਿੱਟੂ ਆਦੋਆਣਾ, ਭਜਨ ਲਾਲ ਠੇਕੇਦਾਰ, ਮਹਾਂਵੀਰ ਸਿੰਘ ਸਰਪੰਚ, ਰਘਵੀਰ ਸਿੰਘ ਸੇਵਾਮੁਕਤ ਰੇਂਜ ਆਫਸਰ, ਸੁਰਿੰਦਰ ਠੇਕੇਦਾਰ, ਚੌਧਰੀ ਰਮੇਸ਼ ਲਾਲ, ਤੇਲੂ ਰਾਮ ਸਰਪੰਚ, ਜੀਤ ਰਾਮ ਨੰਬਰਦਾਰ, ਰਵਿੰਦਰ ਕੁਮਾਰ ਠੇਕੇਦਾਰ, ਲਾਲ ਚੰਦ, ਸੁਰਜੀਤ ਹੱਕਲਾ, ਸੇਵਾਮੁਕਤ ਇੰਸਪੈਕਟਰ ਦਿਲਜੀਤ ਸਿੰਘ ਤੇ ਹੋਰ ਬਹੁ ਗਿਣਤੀ ਸ਼ਖਸ਼ੀਅਤਾਂ ਹਾਜ਼ਰ ਸਨ।