02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੋਦੀ ਸਰਕਾਰ ਦੀਆਂ ਕੇਂਦਰੀਕਰਨ ਦੀਆਂ ਨੀਤੀਆਂ ਖ਼ਿਲਾਫ਼ 26 ਨੂੰ ਮੋਗਾ ’ਚ ਹੋਵੇਗੀ ਵਿਸ਼ਾਲ ਰੈਲੀ-ਅਵਤਾਰ ਤਾਰੀ, ਅਸ਼ੋਕ ਕਲਾਰ

ਕਾਠਗੜ੍ਹ, 1 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸੀ. ਪੀ.

ਅਵਤਾਰ ਤਾਰੀ, ਅਸ਼ੋਕ ਕਲਾਰ ਗੱਲਬਾਤ ਸਮੇਂ। 02-09-2026
ਕਾਠਗੜ੍ਹ, 1 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸੀ. ਪੀ. ਆਈ. (ਐੱਮ. ਐੱਲ.) ਲਿਬਰੇਸ਼ਨ ਦੇ ਜ਼ਿਲ੍ਹਾ ਆਗੂ ਅਵਤਾਰ ਸਿੰਘ ਤਾਰੀ ਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਤਹਿਸੀਲ ਆਗੂ ਅਸ਼ੋਕ ਕਲਾਰ ਨੇ ਕਾਠਗੜ੍ਹ ਵਿਖੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕੇਂਦਰ ਦੀ ਭਾਜਪਾ-ਆਰ. ਐੱਸ. ਐੱਸ. ਸਰਕਾਰ ਦੀਆਂ ਨੀਤੀਆਂ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੂਬਿਆਂ ਦੇ ਅਧਿਕਾਰਾਂ ਨੂੰ ਲਗਾਤਾਰ ਸੀਮਤ ਕਰਨ ਅਤੇ ਸਤਾ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਵਿਰੋਧ ਵਿਚ 26 ਸਤੰਬਰ ਨੂੰ ਮੋਗਾ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਕਾਨੂੰਨਾਂ ਅਤੇ ਨੀਤੀਆਂ ਦਾ ਸਿੱਧਾ ਪ੍ਰਭਾਵ ਸੂਬਿਆਂ ਦੇ ਅਧਿਕਾਰਾਂ ’ਤੇ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ 26 ਸਤੰਬਰ ਦੀ ਮੋਗਾ ਰੈਲੀ ਸਿਰਫ਼ ਇਕ ਸਿਆਸੀ ਇਕੱਠ ਨਹੀਂ, ਸਗੋਂ ਸੂਬਿਆਂ ਦੇ ਅਧਿਕਾਰਾਂ, ਸੰਘੀ ਢਾਂਚੇ, ਲੋਕਤੰਤਰ ਤੇ ਲੋਕਾਂ ਦੇ ਬੁਨਿਆਦੀ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਨ ਦਾ ਮੰਚ ਹੋਵੇਗੀ। ਰੈਲੀ ਨੂੰ ਸਫ਼ਲ ਬਣਾਉਣ ਲਈ ਇਲਾਕੇ ਦੇ ਪਿੰਡਾਂ ਵਿਚ ਮੀਟਿੰਗਾਂ, ਰੈਲੀਆਂ ਅਤੇ ਜਾਗੋਆਂ ਰਾਹੀਂ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਅਵਤਾਰ ਤਾਰੀ ਤੇ ਅਸ਼ੋਕ ਕਲਾਰ ਨੇ ਕਿਹਾ ਕਿ ਮਜ਼ਦੂਰਾਂ, ਕਿਸਾਨਾਂ, ਨੌਜਵਾਨਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਇਕੱਠੇ ਹੋ ਕੇ ਕੇਂਦਰੀਕਰਨ ਦੀਆਂ ਨੀਤੀਆਂ ਦਾ ਵਿਰੋਧ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਬਾਬਾ ਗੋਲਾ ਸਕੂਲ ਬੰਗਾ ਦੀਆਂ ਲੜਕੀਆਂ ਨੈਸ਼ਨਲ ਸਟਾਈਲ ਕਬੱਡੀ ’ਚ ਰਹੀਆਂ ਅੱਵਲ ਅਗਲੀ ਖ਼ਬਰ ਬਲਾਚੌਰ ਵਿਖੇ ਅਕਾਲੀ ਦਲ (ਬ) ਦੀ 12 ਨੂੰ ਹੋਣ ਵਾਲੀ ਪੰਜਾਬ ਬਚਾਓ ਰੈਲੀ ਲਈ ਹਲਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ-ਹਨੀ ਟੌਂਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।