41ਵੇਂ ਕੌਮੀ ਅੱਖਾਂ ਦਾਨ ਪੰਦਰਵਾੜੇ ਤਹਿਤ ਜਾਗਰੂਕਤਾ ਸਮਾਗਮ
ਨਵਾਂਸ਼ਹਿਰ, 1 ਸਤੰਬਰ (ਦੀਦਾਰ ਸਿੰਘ ਸੇੇਤਰਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਲੋਕਾਂ ਨੂੰ ਅੱਖਾਂ ਦਾਨ ਕਰਨ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਤੇ ਮੌਤ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ 25 ਅਗਸਤ ਤੋਂ 8 ਸਤੰਬਰ ਤੱਕ 41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜ਼ਿਲ੍ਹੇ ਵਿਚ ਵੀ ਲੋਕਾਂ ਨੂੰ ਅੱਖਾਂ ਦਾਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਨਵਾਂਸ਼ਹਿਰ, 1 ਸਤੰਬਰ (ਦੀਦਾਰ ਸਿੰਘ ਸੇੇਤਰਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਲੋਕਾਂ ਨੂੰ ਅੱਖਾਂ ਦਾਨ ਕਰਨ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਤੇ ਮੌਤ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ 25 ਅਗਸਤ ਤੋਂ 8 ਸਤੰਬਰ ਤੱਕ 41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜ਼ਿਲ੍ਹੇ ਵਿਚ ਵੀ ਲੋਕਾਂ ਨੂੰ ਅੱਖਾਂ ਦਾਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ (ਵਾਧੂ ਚਾਰਜ) ਡਾ. ਰੇਣੂ ਮਿੱਤਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਖਾਂ ਦਾਨ ਮਨੁੱਖਤਾ ਦੀ ਮਹਾਨ ਸੇਵਾ ਹੈ। ਮੌਤ ਉਪਰੰਤ ਦਾਨ ਕੀਤੇ ਕੌਰਨੀਆ ਦੀ ਮਦਦ ਨਾਲ ਕੌਰਨੀਆ ਦੀ ਬਿਮਾਰੀ ਜਾਂ ਨੁਕਸ ਕਾਰਨ ਨਜ਼ਰ ਗੁਆ ਚੁੱਕੇ ਵਿਅਕਤੀਆਂ ਨੂੰ ਨਜ਼ਰ ਪ੍ਰਾਪਤ ਕਰਨ ਵਿਚ ਸਹਾਇਤਾ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਅੱਖਾਂ ਦਾਨ ਸਿਰਫ਼ ਮੌਤ ਤੋਂ ਬਾਅਦ ਹੀ ਕੀਤੀਆਂ ਜਾ ਸਕਦੀਆਂ ਹਨ ਅਤੇ ਮੌਤ ਤੋਂ ਬਾਅਦ ਅੱਖਾਂ ਦਾਨ ਦੀ ਪ੍ਰਕਿਰਿਆ ਜਿੰਨੀ ਜਲਦੀ ਹੋ ਸਕੇ, ਆਮ ਤੌਰ ’ਤੇ 6 ਤੋਂ 8 ਘੰਟਿਆਂ ਦੇ ਅੰਦਰ ਕਰਵਾਉਣੀ ਚਾਹੀਦੀ ਹੈ। ਇਸ ਲਈ ਪਰਿਵਾਰਕ ਮੈਂਬਰਾਂ ਨੂੰ ਆਪਣੇ ਪਿਆਰੇ ਦੀ ਮੌਤ ਹੋਣ ਦੀ ਸੂਰਤ ਵਿਚ ਤੁਰੰਤ ਸੰਬੰਧਤ ਆਈ ਬੈਂਕ ਜਾਂ ਅੱਖਾਂ ਦਾਨ ਸੇਵਾ ਕਰਨ ਵਾਲੀਆਂ ਸੰਸਥਾਵਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜੀਵਨ ਵਿੱਚ ਹੀ ਅੱਖਾਂ ਦਾਨ ਕਰਨ ਦਾ ਸੰਕਲਪ ਲੈਣ। ਇਸ ਮੌਕੇ ਉਨ੍ਹਾਂ ਕਿਹਾ ਕਿ ਇਕ ਛੋਟਾ ਜਿਹਾ ਸੰਕਲਪ ਮੌਤ ਤੋਂ ਬਾਅਦ ਵੀ ਕਿਸੇ ਦੀ ਜ਼ਿੰਦਗੀ ਵਿਚ ਰੌਸ਼ਨੀ ਲਿਆ ਸਕਦਾ ਹੈ। ਇਸ ਲਈ ਹਰੇਕ ਨਾਗਰਿਕ ਨੂੰ ਅੱਖਾਂ ਦਾਨ ਪ੍ਰਤੀ ਜਾਗਰੂਕ ਹੋਣ ਅਤੇ ਹੋਰਨਾਂ ਨੂੰ ਵੀ ਇਸ ਨੇਕ ਕਾਰਜ ਲਈ ਪ੍ਰੇਰਿਤ ਕਰਨ ਦੀ ਲੋੜ ਹੈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਮ. ਪ. ਹ. ਵ. (ਮੇਲ) ਪਰਮਜੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।