03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸਿਹਤ ਵਿਭਾਗ ਵਲੋਂ ਰੋਜ਼ਾਨਾ ਘਰ-ਘਰ ਲਾਰਵਾ ਸਰਵੇ ਅਤੇ ਜਾਗਰੂਕਤਾ ਮੁਹਿੰਮ ਜਾਰੀ

ਹੁਸ਼ਿਆਰਪੁਰ, 2 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੇਂਗੂ ਅਤੇ ਹੋਰ ਮੱਛਰਾਂ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹੇ ਵਿਚ ਲਗਾਤਾਰ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਅਜੀਤ ਡੈਸਕ 03-09-2026
ਹੁਸ਼ਿਆਰਪੁਰ, 2 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੇਂਗੂ ਅਤੇ ਹੋਰ ਮੱਛਰਾਂ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹੇ ਵਿਚ ਲਗਾਤਾਰ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਅਰਬਨ ਹੁਸ਼ਿਆਰਪੁਰ ਦੇ ਵੱਖ-ਵੱਖ ਵਾਰਡਾਂ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਰੋਜ਼ਾਨਾ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਜਾਂਚ, ਲਾਰਵਾ ਨਸ਼ਟ ਕਰਨ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਸ਼ਹਿਰ ਹੁਸ਼ਿਆਰਪੁਰ ਦੀਆਂ ਟੀਮਾਂ ਵੱਲੋਂ ਅੱਜ 1755 ਘਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 83 ਘਰਾਂ ਵਿਚ ਡੇਂਗੂ ਫੈਲਾਉਣ ਵਾਲੇ ਏਡੀਜ਼ ਮੱਛਰ ਦਾ ਲਾਰਵਾ ਪਾਇਆ ਗਿਆ। ਲਾਰਵਾ ਮਿਲਣ ਵਾਲੀਆਂ ਥਾਵਾਂ ’ਤੇ ਤੁਰੰਤ ਲੋੜ ਅਨੁਸਾਰ ਲਾਰਵੀਸਾਈਡ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਗਿਆ। ਇਸ ਤੋਂ ਇਲਾਵਾ ਘਰਾਂ ਵਿਚ ਵੱਖ-ਵੱਖ ਕਿਸ ਮ ਦੇ ਬਰਤਨਾਂ, ਕੂਲਰਾਂ, ਪਾਣੀ ਦੀਆਂ ਟੈਂਕੀਆਂ, ਗਮਲਿਆਂ, ਫ਼ਰਿਜ ਦੀਆਂ ਟਰੇਆਂ, ਪਸ਼ੂਆਂ ਲਈ ਰੱਖੇ ਪਾਣੀ ਦੇ ਬਰਤਨਾਂ ਅਤੇ ਹੋਰ ਥਾਵਾਂ ’ਤੇ ਇਕੱਠੇ ਹੋਏ ਪਾਣੀ ਨੂੰ ਸਿਹਤ ਟੀਮਾਂ ਵੱਲੋਂ ਖ਼ਾਲੀ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਮੁੱਖ ਤੌਰ ’ਤੇ ਸਾਫ਼ ਅਤੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਦਿਨ ਦੇ ਸਮੇਂ ਕੱਟਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਡੇਂਗੂ ਦੇ 21 ਕੇਸ ਅਤੇ ਚਿਕਨਗੁਨੀਆ ਦੇ 2 ਕੇਸ ਸਾਹਮਣੇ ਆਏ ਹਨ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ ਨੇ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੇਜ਼ ਬੁਖ਼ਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਸਰੀਰ ਅਤੇ ਜੋੜਾਂ ਵਿਚ ਦਰਦ, ਉਲਟੀਆਂ ਅਤੇ ਚਮੜੀ ’ਤੇ ਦਾਣੇ ਆਦਿ ਡੇਂਗੂ ਦੇ ਮੁੱਖ ਲੱਛਣ ਹੋ ਸਕਦੇ ਹਨ। ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਡੇਂਗੂ ਟਰਾਂਸਮਿਸ਼ਨ ਸੀਜ਼ਨ ਦੌਰਾਨ ਸਿਹਤ ਵਿਭਾਗ ਵੱਲੋਂ ਲਾਰਵਾ ਸਰਵੇ, ਲਾਰਵਾ ਨਸ਼ਟ ਕਰਨ, ਲਾਰਵੀਸਾਈਡ ਦਾ ਛਿੜਕਾਅ, ਫੋਗਿੰਗ, ਘਰ-ਘਰ ਜਾਗਰੂਕਤਾ ਅਤੇ ਸਿਹਤ ਸਿੱਖਿਆ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ।
ਪਿਛਲੀ ਖ਼ਬਰ ਡਾ. ਬਾਵਾ ਸਿੰਘ ਯੂ.ਐੱਸ.ਏ. ਵਲੋਂ ਕੰਨਿਆ ਵਿਦਿਆਲਾ ਨੂੰ ਵਿੱਤੀ ਮਦਦ ਭੇਟ ਅਗਲੀ ਖ਼ਬਰ ਤੰਦਰੁਸਤ ਸਰੀਰ ਹੀ ਤੰਦਰੁਸਤ ਸਮਾਜ ਦੀ ਸਿਰਜਣਾ ਕਰਦੇ ਹਨ - ਜੰਗੀ ਲਾਲ ਮਹਾਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।