06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜਥੇਦਾਰ ਹੁਸੈਨਪੁਰ ਵਲੋਂ ਸਹਾਬਪੁਰ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ

ਜਾਡਲਾ, 5 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਸ਼ੇਰੋਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਮਿਲਣੀ ਦੌਰਾਨ ਨਸ਼ਿਆਂ ਦੇ ਮੁੱਦੇ ’ਤੇ ਸਵਾਲ ਕਰਨ ਵਾਲੇ ਨੌਜਵਾਨ ਮੋਹਨਜੀਤ ਨੂੰ ਪੁਲਿਸ ਵਲੋਂ ਕਥਿਤ ਤੌਰ ’ਤੇ ਹਿਰਾਸਤ ਵਿਚ ਲੈਣ ਦਾ ਮਾਮਲਾ ਸਿਆਸੀ ਤੌਰ ’ਤੇ ਭਖਦਾ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਹਲਕਾ ਨਵਾਂਸ਼ਹਿਰ ਤੋਂ ਕੋਆਰਡੀਨੇਟਰ ਮਹਿੰਦਰ ਸਿੰਘ ਹੁਸੈਨਪੁਰ ਨੇ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜੇਕਰ ਲੋਕ ਮਿਲਣੀ ਵਿਚ ਵੀ ਲੋਕਾਂ ਨੂੰ ਸਵਾਲ ਪੁੱਛਣ ਦੀ ਆਜ਼ਾਦੀ ਨਹੀਂ ਤਾਂ ਫਿਰ ਆਮ ਆਦਮੀ ਦੀ ਸਰਕਾਰ ਦਾ ਦਾਅਵਾ ਕਿਹੜੇ ਲੋਕਾਂ ਲਈ ਹੈ।

ਅਜੀਤ ਡੈਸਕ 06-09-2026
ਜਾਡਲਾ, 5 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਸ਼ੇਰੋਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਮਿਲਣੀ ਦੌਰਾਨ ਨਸ਼ਿਆਂ ਦੇ ਮੁੱਦੇ ’ਤੇ ਸਵਾਲ ਕਰਨ ਵਾਲੇ ਨੌਜਵਾਨ ਮੋਹਨਜੀਤ ਨੂੰ ਪੁਲਿਸ ਵਲੋਂ ਕਥਿਤ ਤੌਰ ’ਤੇ ਹਿਰਾਸਤ ਵਿਚ ਲੈਣ ਦਾ ਮਾਮਲਾ ਸਿਆਸੀ ਤੌਰ ’ਤੇ ਭਖਦਾ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਹਲਕਾ ਨਵਾਂਸ਼ਹਿਰ ਤੋਂ ਕੋਆਰਡੀਨੇਟਰ ਮਹਿੰਦਰ ਸਿੰਘ ਹੁਸੈਨਪੁਰ ਨੇ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜੇਕਰ ਲੋਕ ਮਿਲਣੀ ਵਿਚ ਵੀ ਲੋਕਾਂ ਨੂੰ ਸਵਾਲ ਪੁੱਛਣ ਦੀ ਆਜ਼ਾਦੀ ਨਹੀਂ ਤਾਂ ਫਿਰ ਆਮ ਆਦਮੀ ਦੀ ਸਰਕਾਰ ਦਾ ਦਾਅਵਾ ਕਿਹੜੇ ਲੋਕਾਂ ਲਈ ਹੈ। ਪਿੰਡ ਸਹਾਬਪੁਰ ਵਿਖੇ ਏਕਮਬੀਰ ਸਿੰਘ ਬੈਂਸ ਦੇ ਗ੍ਰਹਿ ਵਿਖ਼ੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਹੁਸੈਨਪੁਰ ਨੇ ਕਿਹਾ ਕਿ ਮੋਹਨਜੀਤ ਨੇ ਕੋਈ ਅਸਾਧਾਰਨ ਗੱਲ ਨਹੀਂ ਕੀਤੀ, ਸਗੋਂ ਪੰਜਾਬ ਵਿਚ ਨਸ਼ਿਆਂ ਦੀ ਗੰਭੀਰ ਸਮੱਸਿਆ ਸੰਬੰਧੀ ਸਰਕਾਰ ਤੋਂ ਸਵਾਲ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਨੂੰ ਨੱਥ ਪਾਉਣ ਦੇ ਕੀਤੇ ਦਾਅਵਿਆਂ ਦਰਮਿਆਨ ਲੋਕਾਂ ਦਾ ਸਿੱਧਾ ਸਵਾਲ ਹੈ ਕਿ ਦਸ ਦਿਨਾਂ ’ਚ ਨਸ਼ਿਆਂ ਨੂੰ ਨੱਥ ਪਾਉਣ ਵਾਲਾ ਵਾਅਦਾ ਕਿੱਥੇ ਗਿਆ? ਉਨ੍ਹਾਂ ਕਿਹਾ ਕਿ ਸਵਾਲ ਦਾ ਜਵਾਬ ਦੇਣ ਦੀ ਥਾਂ ਸਵਾਲ ਪੁੱਛਣ ਵਾਲੇ ਨੌਜਵਾਨ ਨੂੰ ਥਾਣੇ ਲਿਜਾਣਾ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਮੋਹਨਜੀਤ ਨਾਲ ਪੁਲਿਸ ਵਲੋਂ ਕਥਿਤ ਕੁੱਟਮਾਰ ਦੇ ਦੋਸ਼ ਵੀ ਲੱਗੇ ਹਨ, ਜਿਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਹੁਸੈਨਪੁਰ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਸਰਕਾਰ ਨੂੰ ਸਵਾਲਾਂ ਦਾ ਸਾਹਮਣਾ ਕਰਕੇ ਜਵਾਬ ਦੇਣੇ ਚਾਹੀਦੇ ਹਨ। ਇਸ ਮੌਕੇ ਜਸਵੀਰ ਸਿੰਘ, ਤੀਰਥ ਸਿੰਘ, ਭੁਪਿੰਦਰ ਸਿੰਘ, ਅਰਸ਼ਦੀਪ ਸਿੰਘ, ਪ੍ਰਭਜੋਤ ਸਿੰਘ, ਜਸਕਰਨ ਸਿੰਘ, ਸੁਖਦੀਪ ਸਿੰਘ, ਮਨਜੀਤ ਸਿੰਘ, ਸਿਮਰਨ ਸਿੰਘ ਸਮੇਤ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਸਾਬਕਾ ਆਈ. ਜੀ. ਹਰਭਜਨ ਸਿੰਘ ਭਜੀ ਦੀ ਪਹਿਲੀ ਬਰਸੀ ਮੌਕੇ ਧਾਰਮਿਕ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।