06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੁਖਬੀਰ ਦੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਬਲਾਚੌਰ ’ਚ ਅਕਾਲੀ ਦਲ (ਬ) ਦੀਆਂ ਸਰਗਰਮੀਆਂ ਤੇਜ਼

ਕਾਠਗੜ੍ਹ, 5 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ 12 ਸਤੰਬਰ ਨੂੰ ਬਲਾਚੌਰ ਵਿਖੇ ਕੀਤੀ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਹਲਕਾ ਬਲਾਚੌਰ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਰੈਲੀ ਨੂੰ ਲੈ ਕੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵੱਲੋਂ ਪਿੰਡ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।

ਅਜੀਤ ਡੈਸਕ 06-09-2026
ਕਾਠਗੜ੍ਹ, 5 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ 12 ਸਤੰਬਰ ਨੂੰ ਬਲਾਚੌਰ ਵਿਖੇ ਕੀਤੀ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਹਲਕਾ ਬਲਾਚੌਰ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਰੈਲੀ ਨੂੰ ਲੈ ਕੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵੱਲੋਂ ਪਿੰਡ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਤਹਿਤ ਹਲਕਾ ਇੰਚਾਰਜ ਸੰਦੀਪ ਚੌਧਰੀ (ਹਨੀ) ਟੌਂਸਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਦਿਆਂ ਵਰਕਰਾਂ ਅਤੇ ਆਮ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ। ਸੰਦੀਪ ਚੌਧਰੀ ਹਨੀ ਟੌਂਸਾ ਵਲੋਂ ਸੂਰਾਪੁਰ, ਗੋਲੂਮਾਜਰਾ, ਟੁੰਡੇਵਾਲ, ਚਾਹਲਾਂ ਜੱਟਾਂ, ਚਾਹਲ, ਜਗਤੇਵਾਲ, ਕੁਹਾਰ ਮੰਡ, ਜੰਡੀ, ਸੋਭੂਵਾਲ, ਜਮੀਤਗੜ੍ਹ, ਬੱਛੂਆਂ ਤੇ ਮਾਲੇਵਾਲ ਕੋਹਲੀ ਸਮੇਤ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਉਨ੍ਹਾਂ ਨੇ ਪਾਰਟੀ ਵਰਕਰਾਂ ਨਾਲ ਰੈਲੀ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਰੈਲੀ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਜੁਟਣ ਦੀ ਅਪੀਲ ਕੀਤੀ। ਹਲਕਾ ਇੰਚਾਰਜ ਸੰਦੀਪ ਚੌਧਰੀ ਹਨੀ ਟੌਂਸਾ ਨੇ ਕਿਹਾ ਕਿ 12 ਸਤੰਬਰ ਨੂੰ ਬਲਾਚੌਰ ਦੀ ਧਰਤੀ ’ਤੇ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਨੂੰ ਕਾਮਯਾਬ ਕਰਨ ਲਈ ਪਾਰਟੀ ਦੇ ਹਰੇਕ ਵਰਕਰ ਵਲੋਂ ਪੂਰੀ ਮਿਹਨਤ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਨਿਊ ਆਦਰਸ਼ ਸਕੂਲ ਸੜੋਆ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਤੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ ਬਚਾਓ ਰੈਲੀ ਸੰਬੰਧੀ ਅਕਾਲੀ ਦਲ (ਬ) ਵਲੋਂ ਮੱਖੂਪੁਰ ਵਿਖੇ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।