06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

26 ਸਤੰਬਰ ਮੋਗਾ ਰੈਲੀ ਦੀ ਤਿਆਰੀ ਸੰਬੰਧੀ ਮੀਟਿੰਗ

ਨਵਾਂਸ਼ਹਿਰ, 5 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਵਲੋਂ ਭਾਜਪਾ-ਆਰ. ਐਸ.

ਮੀਟਿੰਗ ਉਪਰੰਤ ਗੱਲਬਾਤ ਸਮੇਂ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ - ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਦੇ ਮੈਂਬਰ। 06-09-2026
ਨਵਾਂਸ਼ਹਿਰ, 5 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਵਲੋਂ ਭਾਜਪਾ-ਆਰ. ਐਸ. ਐਸ. ਦੇ ਫਾਸ਼ੀਵਾਦ ਵਿਰੁੱਧ 26 ਸਤੰਬਰ ਨੂੰ ਮੋਗਾ ਦੀ ਦਾਣਾ ਮੰਡੀ ਵਿਚ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਲਈ ਪਿੰਡ ਪੱਲੀਆਂ ਖੁਰਦ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਆਗੂ ਕਮਲਜੀਤ ਸਨਾਵਾ ਨੇ ਕਿਹਾ ਕਿ ਭਾਜਪਾ-ਆਰ. ਐਸ. ਐਸ. ਦੀ ਮੋਦੀ ਸਰਕਾਰ ਦੇਸ਼ ਦਾ ਸੰਵਿਧਾਨ ਅਤੇ ਜਮਹੂਰੀਅਤ ਖ਼ਤਮ ਕਰਕੇ ਦੇਸ਼ ਵਿਚ ਤਾਨਾਸ਼ਾਹੀ ਲਿਆਉਣਾ ਚਾਹੁੰਦੀ ਹੈ ਇਸ ਲਈ ਸਰਕਾਰੀ ਨੀਤੀਆਂ ਦੀ ਅਲੋਚਨਾ ਕਰਨ ਵਾਲਿਆਂ ਨੂੰ ਦਬਾਇਆ ਜਾ ਰਿਹਾ ਹੈ। ਨਿੱਤ ਕਾਲੇ ਕਾਨੂੰਨ ਘੜੇ ਜਾ ਰਹੇ ਹਨ, ਵਿਰੋਧੀਆਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ, ਇਥੋਂ ਤੱਕ ਕਿ ਸੰਸਦ ਦੀ ਮਰਿਆਦਾ ਨੂੰ ਖੁਦ ਹੀ ਤਾਰ-ਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਤਿਆਰੀ ਲਈ ਪਿੰਡਾਂ ਵਿਚ ਰੈਲੀਆਂ, ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਜਾਗੋ ਕੱਢੀਆਂ ਜਾ ਰਹੀਆਂ ਹਨ। ਇਸ ਮੌਕੇ ਸੁਰਿੰਦਰ ਸੁਰਿੰਦਰ ਛਿੰਦਾ ਸਨਾਵਾ, ਸਤਨਾਮ ਲਾਡੀ ਕੋਟ ਰਾਂਝਾ, ਸੁਰਿੰਦਰ ਸਿੰਘ ਮੀਰਪੁਰੀ, ਗੁਰਨਾਮ ਸਿੰਘ ਤੇ ਹੋਰ ਆਗੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਉੱਘੇ ਕਿਸਾਨ ਮਹਿੰਦਰ ਸਿੰਘ ਦੋਸਾਂਝ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਅਗਲੀ ਖ਼ਬਰ ਸੇਂਟ ਸੋਲਜਰ ਪਬਲਿਕ ਸਕੂਲ ਬੰਗਾ ਵਿਖੇ ਜਨਮ ਅਸ਼ਟਮੀ ਮੌਕੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।