06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਰਾਜਾ ਸਾਹਿਬ ਦੀ ਬਰਸੀ ’ਤੇ ਮੀਟ ਦੀਆਂ ਦੁਕਾਨਾਂ ਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੀ ਮੰਗ

ਬੰਗਾ, 5 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਕੁਰੱਪਸ਼ਨ ਇਨਫਰਮੇਸ਼ਨ ਟੀਮ ਦੇ ਨੈਸ਼ਨਲ ਕਨਵੀਨਰ ਐਡਵੋਕੇਟ ਡਾ. ਗੌਰਵ ਅਰੋੜਾ ਐਕਸ.

ਸ. ਹਰਨੇਕ ਸਿੰਘ ਦੋਸਾਂਝ ਅਤੇ ਕੁਲਦੀਪ ਸਿੰਘ। 06-09-2026
ਬੰਗਾ, 5 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਕੁਰੱਪਸ਼ਨ ਇਨਫਰਮੇਸ਼ਨ ਟੀਮ ਦੇ ਨੈਸ਼ਨਲ ਕਨਵੀਨਰ ਐਡਵੋਕੇਟ ਡਾ. ਗੌਰਵ ਅਰੋੜਾ ਐਕਸ. ਪੀ. ਬੀ. ਅਫਸਰ ਤੇ ਵਾਈਸ ਪ੍ਰਧਾਨ ਪੰਜਾਬ ਜਸਵੀਰ ਕਲੋਤਰਾ ਦੇ ਨਿਰਦੇਸ਼ਾਂ ਅਨੁਸਾਰ ਦੋਆਬਾ ਜ਼ੋਨ ਦੇ ਪ੍ਰਧਾਨ ਹਰਨੇਕ ਸਿੰਘ ਦੋਸਾਂਝ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਰਾਮ ਨੇ ਸਾਂਝੇ ਤੌਰ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮਜਾਰਾ ਨੌ ਅਬਾਦ ਵਿਖੇ ਸਥਿਤ ਅਸਥਾਨ ਨਾਭ ਕੰਵਲ ਰਾਜਾ ਸਾਹਿਬ ਵਿਖੇ ਜੋ ਬਰਸੀ ਸਮਾਗਮ ਹੁੰਦੇ ਹਨ ਉਹ 9, 10, 11 ਨੂੰ ਧੂਮਧਾਮ ਨਾਲ ਮਨਾਈ ਜਾ ਰਹੀ ਹੈ। ਇਸ ਦੇ ਨਾਲ ਲੱਗਦੇ ਸ਼ਹਿਰ ਬੰਗਾ, ਬਹਿਰਾਮ, ਮੁਕੰਦਪੂਰ, ਔੜ, ਰਾਹੋਂ ਤੇ ਹੋਰ ਦੂਰੋਂ-ਦੂਰੋਂ ਸਾਰੇ ਪੰਜਾਬ ਤੋਂ ਵਿਦੇਸ਼ਾਂ ਤੋਂ ਸੰਗਤਾਂ ਚੱਲ ਕੇ ਨਤਮਸਤਕ ਹੋਣ ਲਈ ਆਉਂਦੀਆਂ ਹਨ। ਉਨ੍ਹਾਂ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਉਕਤ ਤਰੀਕਾਂ ਨੂੰ ਮੀਟ ਦੀਆਂ ਦੁਕਾਨਾਂ ਤੇ ਸ਼ਰਾਬ ਦੇ ਠੇਕੇ ਤਿੰਨ ਦਿਨ ਬੰਦ ਕਰਵਾਏ ਜਾਣ ।
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਵਲੋਂ ਮੰਗਾਂ ਨਾ ਮੰਨਣ ’ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਆਸਟ੍ਰੇਲੀਆ ’ਚ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਐਵਲੀਨ ਖੇਲਾ ਨੇ ਜਿੱਤਿਆ ਕਾਂਸੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।