07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਨਵਾਂਸ਼ਹਿਰ ਵਿਖੇ “ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ” ਤੇ “ਸਾਂਝਾ ਮੁਲਾਜ਼ਮ ਮੰਚ ਪੰਜਾਬ” ਦੀ ਹੋਈ ਸਾਂਝੀ ਮੀਟਿੰਗ ਸਮੇਂ ਹਾਜ਼ਰ ਹੋਏ ਆਗੂ। ਪੰਜਾਬ ਸਰਕਾਰ ਝੂਠੇ ਤੇ ਗੁਮਰਾਹਕੁੰਨ ਅੰਕੜੇ ਪੇਸ਼ ਕਰਨ ਰਹੀ-ਸਾਂਝੀ ਤਾਲਮੇਲ ਕਮੇਟੀ

ਨਵਾਂਸ਼ਹਿਰ, 6 ਸਤੰਬਰ (ਜਸਬੀਰ ਸਿੰਘ ਨੂਰਪੁਰ, ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਬਜਾਏ ਆਪਣੀਆਂ ਨਕਾਮੀਆਂ ਛੁਪਾਉਣ ਪੰਜਾਬ ਦੇ ਲਈ ਲੋਕਾਂ ਨੂੰ ਝੂਠੇ ਤੇ ਗੁੰਮਰਾਹਕੁਨ ਅੰਕੜੇ ਪਰੋਸ ਰਹੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਕੋਆਰਡੀਨੇਟਰ ਕੁਲਦੀਪ ਸਿੰਘ ਦੌੜਕਾ ਨੇ “ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ” ਅਤੇ “ਸਾਂਝਾ ਮੁਲਾਜ਼ਮ ਮੰਚ ਪੰਜਾਬ” ਦੀ ਸਾਂਝੀ ਜ਼ਿਲ੍ਹਾ ਤਾਲਮੇਲ ਕਮੇਟੀ ਦੀ ਕੁਲਵਿੰਦਰ ਸਿੰਘ ਅਟਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਉਪਰੰਤ ਕੀਤਾ।

ਅਜੀਤ ਡੈਸਕ 07-09-2026
ਨਵਾਂਸ਼ਹਿਰ, 6 ਸਤੰਬਰ (ਜਸਬੀਰ ਸਿੰਘ ਨੂਰਪੁਰ, ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਬਜਾਏ ਆਪਣੀਆਂ ਨਕਾਮੀਆਂ ਛੁਪਾਉਣ ਪੰਜਾਬ ਦੇ ਲਈ ਲੋਕਾਂ ਨੂੰ ਝੂਠੇ ਤੇ ਗੁੰਮਰਾਹਕੁਨ ਅੰਕੜੇ ਪਰੋਸ ਰਹੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਕੋਆਰਡੀਨੇਟਰ ਕੁਲਦੀਪ ਸਿੰਘ ਦੌੜਕਾ ਨੇ “ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ” ਅਤੇ “ਸਾਂਝਾ ਮੁਲਾਜ਼ਮ ਮੰਚ ਪੰਜਾਬ” ਦੀ ਸਾਂਝੀ ਜ਼ਿਲ੍ਹਾ ਤਾਲਮੇਲ ਕਮੇਟੀ ਦੀ ਕੁਲਵਿੰਦਰ ਸਿੰਘ ਅਟਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਉਪਰੰਤ ਕੀਤਾ। ਮੀਟਿੰਗ ਵਿਚ ਵਿਜੇ ਕੁਮਾਰ, ਜੋਗਾ ਸਿੰਘ, ਕਮਲ ਦੇਵ, ਜੀਤ ਲਾਲ, ਕਰਨੈਲ ਸਿੰਘ, ਬਿਕਰਮਜੀਤ ਸਿੰਘ, ਮਦਨ ਲਾਲ, ਜੁਝਾਰ ਸਿੰਘ, ਕੁਲਦੀਪ ਸਿੰਘ, ਅਜੇ ਕੁਮਾਰ, ਰਾਮ ਦਾਸ ਸਿੰਘ, ਨਵੀਨ ਕੁਮਾਰ ਆਦਿ ਹਾਜ਼ਰ ਸਨ। ਆਗੂਆਂ ਨੇ ਦੱਸਿਆ ਕਿ ਸਰਕਾਰ ਨੇ ਸਾਢੇ ਚਾਰ ਸਾਲ ਵਿਚ ਕੋਈ ਵੀ ਕੀਤਾ ਵਾਅਦਾ ਪੂਰਾ ਨਹੀਂ ਕੀਤਾ। ਸਗੋਂ ਮੁਲਾਜ਼ਮਾਂ ਪੈਨਸ਼ਨਰਾਂ ਦੇ ਸੰਵਿਧਾਨਕ ਹੱਕਾਂ ਤੋਂ ਮੁਨਕਰ ਹੋ ਰਹੀ ਹੈ। ਸੁਬਾਈ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ 12 ਸਤੰਬਰ ਨੂੰ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ, ਜਿਸ ਲਈ ਜ਼ਿਲ੍ਹੇ ਵਿਚੋਂ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਸਮੇਤ ਮਾਣ ਭੱਤਾ ਵਰਕਰ ਸ਼ਮੂਲੀਅਤ ਕਰਨਗੇ। ਇਸੇ ਤਰ੍ਹਾਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ 8 ਸਤੰਬਰ ਨੂੰ ਕੰਮ ਠੱਪ ਰੱਖਿਆ ਜਾਵੇਗਾ ਅਤੇ ਜ਼ਿਲ੍ਹਾ ਕੇਂਦਰਾਂ ‘ਤੇ ਕੀਤੀਆਂ ਜਾਣ ਵਾਲੀਆਂ ਰੈਲੀਆਂ ਵਿਚ ਸਾਂਝੀ ਤਾਲਮੇਲ ਕਮੇਟੀ ਨਾਲ ਸੰਬੰਧਤ ਸਮੁੱਚੀਆਂ ਧਿਰਾਂ ਸ਼ਾਮਿਲ ਹੋਣਗੀਆਂ, 12 ਤੇ 13 ਸਤੰਬਰ ਨੂੰ 7 ਮੰਤਰੀਆਂ ਦੀਆਂ ਕੋਠੀਆਂ ਦੇ ਘਿਰਾਓ ਕੀਤੇ ਜਾਣਗੇ ਅਤੇ 19 ਤੇ 20 ਸਤੰਬਰ ਨੂੰ ਰਹਿੰਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ, 10 ਅਕਤੂਬਰ ਨੂੰ ਸੰਗਰੂਰ ਵਿਖੇ ਮਹਾਂ ਰੈਲੀ ਕੀਤੀ ਜਾਵੇਗੀ ਅਤੇ ਇਸ ਉਪਰੰਤ 21 ਤੇ 22 ਅਕਤੂਬਰ ਨੂੰ ਪੰਜਾਬ ਦੇ ਸਮੁੱਚੇ ਮੁਲਾਜ਼ਮ ਸਮੂਹਿਕ ਛੁੱਟੀ ‘ਤੇ ਜਾਣਗੇ।
ਪਿਛਲੀ ਖ਼ਬਰ ਕਥਿਤ ਦੋਸ਼ੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਪਾਰਟੀ। ਸਦਰ ਥਾਣਾ ਨਵਾਂਸ਼ਹਿਰ ਵਲੋਂ ਦੋ ਨੌਜਵਾਨ ਹੈਰੋਇਨ ਦਾ ਸੇਵਨ ਕਰ... ਅਗਲੀ ਖ਼ਬਰ ਸੜਕ ਕਿਨਾਰੇ ਪਲਟੇ ਟਿੱਪਰ ਦਾ ਦ੍ਰਿਸ਼। ਰਾਜ ਮਾਰਗ ਦੇ ਕਿਨਾਰੇ ਕੋਲੇ ਦਾ ਭਰਿਆ ਟਿੱਪਰ ਪਲਟਿਆ, ਜਾਨੀ ਨੁਕਸਾਨ ਤੋਂ ਬਚਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।