ਪਿੰਡ ਰੁੜਕੀ ਖੁਰਦ ਵਿਖੇ ਨਵੇਂ ਗੁਰਦੁਆਰਾ ਸਾਹਿਬ ਦੀ ਸਥਾਪਨਾ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਢਾਡੀ ਜਸਦੀਪ ਸਿੰਘ ਨਾਗਰ ਦਾ ਜਥਾ ਪ੍ਰੋਗਰਾਮ ਪੇਸ਼ ਕਰਦਾ ਹੋਇਆ। ਰੁੜਕੀ ਖੁਰਦ ਵਿਖੇ ਨਵੇਂ ਗੁਰਦੁਆਰਾ ਸਾਹਿਬ ਦੀ ਸਥਾਪਨਾ ਨੂੰ ਸਮਰਪਿਤ ਸਮਾਗਮ ਕਰਵਾਇਆ
ਬਲਾਚੌਰ, 6 ਸਤੰਬਰ (ਨਰੇਸ਼ ਧੌਲ)-ਪਿੰਡ ਰੁੜਕੀ ਖੁਰਦ ਵਿਖੇ ਨਵੇਂ ਗੁਰਦੁਆਰਾ ਸਾਹਿਬ ਦੀ ਸਥਾਪਨਾ ਤੇ ਪਹਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦੀ ਖੁਸ਼ੀ ਵਿਚ ਧਾਰਮਿਕ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਸਹਿਤ ਕਰਵਾਇਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਉਣ ਉਪਰੰਤ ਢਾਡੀ ਜਸਦੀਪ ਸਿੰਘ ਨਾਗਰਾ ਮਹਿੰਦਪੁਰ ਵਾਲਿਆਂ ਤੇ ਬਾਬਾ ਠਾਕੁਰ ਸਿੰਘ ਗੜ੍ਹਪਧਾਣਾ ਵਾਲਿਆਂ ਵਲੋਂ ਪ੍ਰੋਗਰਾਮ ਪੇਸ਼ ਕੀਤਾ।
ਅਜੀਤ ਡੈਸਕ
07-09-2026