ਬੰਗਾ ਵਿਖੇ ਸਫਾਈ ਅਭਿਆਨ ਮੌਕੇ ਸਫਾਈ ਕਰਮਚਾਰੀ ਸਫਾਈ ਕਰਨ ਉਪਰੰਤ। ਮਿਸ਼ਨ ਕਲੀਨ ਪੰਜਾਬ ਤੰਦਰੁਸਤ ਪੰਜਾਬ ਤਹਿਤ ਚਲਾਈ ਸਫਾਈ ਮੁਹਿੰਮ
ਬੰਗਾ, 6 ਸਤੰਬਰ (ਧਰਮਵੀਰ ਪਾਲ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਨਗਰ ਕੌਂਸਲ ਬੰਗਾ ਦੇ ਪ੍ਰਧਾਨ ਮੈਡਮ ਮੋਨਿਕਾ ਵਾਲੀਆ ਅਤੇ ਕਾਰਜ ਸਾਧਕ ਅਫਸਰ ਰਾਜੀਵ ਸਰੀਨ ਦੀ ਅਗਵਾਈ ਵਿਚ ਮਿਸ਼ਨ ਕਲੀਨ ਪੰਜਾਬ, ਤੰਦਰੁਸਤ ਪੰਜਾਬ ਤਹਿੱਤ ਵੱਖ-ਵੱਖ ਵਾਰਡਾਂ ਵਿਚ ਸਫਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਨਗਰ ਕੌਂਸਲ ਬੰਗਾ ਦੀਆਂ ਗਲੀਆਂ ਨਾਲੀਆਂ ਦੀ ਸਫਾਈ ਕਰਵਾਈ ਗਈ ਤੇ ਲੋਕਾਂ ਨੂੰ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਲਈ ਵੀ ਪ੍ਰੇਰਿਤ ਕੀਤਾ।
ਅਜੀਤ ਡੈਸਕ
07-09-2026