08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਭੱਲਾ ਬੇਟ ਤੇ ਕੁਹਾਰ ਮੰਡ ਦੇ ਸਰਬਪੱਖੀ ਵਿਕਾਸ ਲਈ 5 ਲੱਖ ਰੁਪਏ ਦੇ ਗ੍ਰਾਂਟ ਚੈੱਕ ਭੇਟ

ਕਾਠਗੜ੍ਹ, 7 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਤੇ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਤੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵਲੋਂ ਪਿੰਡ ਭੱਲਾ ਬੇਟ ਲਈ 2 ਲੱਖ ਰੁਪਏ ਅਤੇ ਪਿੰਡ ਕੁਹਾਰ ਮੰਡ ਲਈ 3 ਲੱਖ ਰੁਪਏ ਦੇ ਵਿਕਾਸ ਗ੍ਰਾਂਟ ਚੈੱਕ ਭੇਟ ਕੀਤੇ ਗਏ।

ਅਜੀਤ ਡੈਸਕ 08-09-2026
ਕਾਠਗੜ੍ਹ, 7 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਤੇ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਤੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵਲੋਂ ਪਿੰਡ ਭੱਲਾ ਬੇਟ ਲਈ 2 ਲੱਖ ਰੁਪਏ ਅਤੇ ਪਿੰਡ ਕੁਹਾਰ ਮੰਡ ਲਈ 3 ਲੱਖ ਰੁਪਏ ਦੇ ਵਿਕਾਸ ਗ੍ਰਾਂਟ ਚੈੱਕ ਭੇਟ ਕੀਤੇ ਗਏ। ਇਸ ਮੌਕੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਪਿੰਡ ਅਤੇ ਹਰ ਘਰ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ, ਤਾਂ ਜੋ ਪੇਂਡੂ ਖੇਤਰਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ ਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਕਈ ਜਨ-ਹਿੱਤੈਸ਼ੀ ਅਤੇ ਲੋਕ-ਪੱਖੀ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਇਸ ਮੌਕੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਪਿੰਡ ਭੱਲਾ ਬੇਟ ਤੇ ਕੁਹਾਰ ਮੰਡ ਨੂੰ ਦਿੱਤੀ ਗਈ 5 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਨਾਲ ਪਿੰਡਾਂ ਦੇ ਲੋੜੀਂਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਗ੍ਰਾਮ ਪੰਚਾਇਤਾਂ ਤੇ ਪਿੰਡ ਵਾਸੀਆਂ ਨੇ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਧਾਇਕਾ ਵਲੋਂ ਇਲਾਕੇ ਦੇ ਪਿੰਡਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਕਾਰਨ ਪਿੰਡ ਵਾਸੀਆਂ ਵਿਚ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਹੈ। ਇਸ ਮੌਕੇ ਪਿੰਡਾਂ ਦੇ ਪਤਵੰਤੇ ਸੱਜਣ, ਪੰਚ-ਸਰਪੰਚ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਨਵਾਂਸ਼ਹਿਰ ਜੈਨ ਸਭਾ ਵਿਖੇ ਸਾਧਿਕਾ ਮਹਾਂਸਾਧਵੀ ਸੁਚੇਤਾ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਤਰਕਸ਼ੀਲ ਸੁਸਾਇਟੀ ਬੰਗਾ ਦੀ ਮੀਟਿੰਗ ’ਚ ਲਏ ਅਹਿਮ ਫੈਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।