ਗੱਡੀ ਦੀ ਕੀਤੀ ਭੰਨਤੋੜ ਨੂੰ ਲੈ ਕੇ ਚੱਕ ਫੁੱਲੂ ਮੁੱਖ ਸੜਕ ’ਤੇ ਪਿੰਡ ਵਾਸੀਆਂ ਕੀਤਾ ਚੱਕਾ ਜਾਮ
ਸਮੁੰਦੜਾ, 8 ਸਤੰਬਰ (ਤੀਰਥ ਸਿੰਘ ਰੱਕੜ)-ਪਿੰਡ ਚੱਕ ਫੁੱਲੂ ਵਿਖੇ ਹੁਸ਼ਿਆਰਪੁਰ-ਚੰਡੀਗੜ੍ਹ ਮੁੱਖ ਸੜਕ ‘ਤੇ ਪਿੰਡ ਦੇ ਇਕ ਨੌਜਵਾਨ ਦੀ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਗੱਡੀ ਦੀ ਕੀਤੀ ਭੰਨਤੋੜ ਨੂੰ ਲੈ ਕੇ ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਪਿੰਡ ਵਾਸੀਆਂ ਵਲੋਂ ਚੱਕਾ ਜਾਮ ਕੀਤਾ, ਜਿਸ ਕਰਕੇ ਮੁੱਖ ਸੜਕ ‘ਤੇ ਲੰਮਾ ਸਮਾਂ ਆਵਾਜਾਈ ਪ੍ਰਭਾਵਿਤ ਰਹੀ ਤੇ ਦੋਨਾਂ ਪਾਸਿਆਂ ਨੂੰ ਗੱਡੀਆਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਰਾਹਗੀਰਾਂ ਨੂੰ ਖੱਜਲ-ਖੁਆਰੀ ਦਾ ਵੀ ਸਾਹਮਣਾ ਕਰਨਾ ਪਿਆ। ਇਸ ਮੌਕੇ ਇੰਦਰਪ੍ਰੀਤ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਚੱਕ ਫੁੱਲੂ ਥਾਣਾ ਗੜਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਨੇ ਦੱਸਿਆ ਕਿ ਉਸ ਨੇ ਆਪਣੀ ਗੱਡੀ ਪੀ.
ਸ
ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋਈ ਘਟਨਾ ਦੀ ਤਸਵੀਰ। ਤਸਵੀਰ : ਤੀਰਥ ਸਿੰਘ ਰੱਕੜ
09-09-2026
ਸਮੁੰਦੜਾ, 8 ਸਤੰਬਰ (ਤੀਰਥ ਸਿੰਘ ਰੱਕੜ)-ਪਿੰਡ ਚੱਕ ਫੁੱਲੂ ਵਿਖੇ ਹੁਸ਼ਿਆਰਪੁਰ-ਚੰਡੀਗੜ੍ਹ ਮੁੱਖ ਸੜਕ ‘ਤੇ ਪਿੰਡ ਦੇ ਇਕ ਨੌਜਵਾਨ ਦੀ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਗੱਡੀ ਦੀ ਕੀਤੀ ਭੰਨਤੋੜ ਨੂੰ ਲੈ ਕੇ ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਪਿੰਡ ਵਾਸੀਆਂ ਵਲੋਂ ਚੱਕਾ ਜਾਮ ਕੀਤਾ, ਜਿਸ ਕਰਕੇ ਮੁੱਖ ਸੜਕ ‘ਤੇ ਲੰਮਾ ਸਮਾਂ ਆਵਾਜਾਈ ਪ੍ਰਭਾਵਿਤ ਰਹੀ ਤੇ ਦੋਨਾਂ ਪਾਸਿਆਂ ਨੂੰ ਗੱਡੀਆਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਰਾਹਗੀਰਾਂ ਨੂੰ ਖੱਜਲ-ਖੁਆਰੀ ਦਾ ਵੀ ਸਾਹਮਣਾ ਕਰਨਾ ਪਿਆ। ਇਸ ਮੌਕੇ ਇੰਦਰਪ੍ਰੀਤ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਚੱਕ ਫੁੱਲੂ ਥਾਣਾ ਗੜਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਨੇ ਦੱਸਿਆ ਕਿ ਉਸ ਨੇ ਆਪਣੀ ਗੱਡੀ ਪੀ.ਬੀ 24 ਈ. 8969 ਰਾਜਾ ਸਾਹਿਬ ਵਿਖੇ ਚੱਲ ਰਹੇ ਸਾਲਾਨਾ ਮੇਲੇ ‘ਤੇ ਸੰਗਤਾਂ ਨੂੰ ਲੈ ਕੇ ਜਾਣ ਲਈ ਲਾਈ ਹੋਈ ਸੀ ਤੇ ਬੀਤੀ 3 ਸਤੰਬਰ ਦੀ ਰਾਤ ਨੂੰ ਉਸ ਨੇ ਆਪਣੀ ਗੱਡੀ ਰੋ ਜ਼ਾਨਾਂ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਦੇ ਨੇੜੇ ਖੜ੍ਹੀ ਕਰਕੇ ਉਹ ਆਪਣੇ ਘਰ ਨੂੰ ਚਲਾ ਗਿਆ। ਰਾਤ 11:30 ਵਜੇ ਦੇ ਕਰੀਬ ਉਸ ਨੂੰ ਪਤਾ ਲੱਗਾ ਕਿ ਕਿਸੇ ਨੇ ਉਸ ਦੀ ਗੱਡੀ ਦੇ ਸ਼ੀਸ਼ੇ ਭੰਨ ਦਿੱਤੇ ਹਨ ਜਦੋਂ ਉਨ੍ਹਾਂ ਜਾ ਕੇ ਵੇਖਿਆ ਤਾਂ ਗੱਡੀ ਦੀ ਬੁਰੀ ਤਰ੍ਹਾਂ ਨਾਲ ਭੰਨ-ਤੋੜ ਕੀਤੀ ਹੋਈ ਸੀ। ਇਸ ਸੰਬੰਧੀ ਉਨ੍ਹਾਂ ਪੁਲਿਸ ਚੌਂਕੀ ਸਮੁੰਦੜਾ ਵਿਖੇ ਸੂਚਨਾ ਦੇ ਦਿੱਤੀ ਅਤੇ ਸੀ. ਸੀ. ਟੀ. ਵੀ. ਕੈਮਰਿਆਂ ‘ਚ ਕੈਦ ਹੋਏ ਗੱਡੀ ਭੰਨ ਰਹੇ ਨੌਜਵਾਨਾਂ ਬਾਰੇ ਵੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ। ਪਰ ਪੰਜ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਵਲੋਂ ਉਕਤ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕੋਈ ਵੀ ਬਣਦੀ ਕਾਰਵਾਈ ਨਹੀਂ ਕੀਤੀ ਗਈ, ਜਿਸ ਦੇ ਰੋਸ ਵਜੋਂ ਪਿੰਡ ਵਾਸੀਆਂ ਤੇ ਵੱਖ-ਵੱਖ ਗੱਡੀਆਂ ਦੇ ਡਰਾਈਵਰਾਂ ਵਲੋਂ ਮੁੱਖ ਸੜਕ ‘ ਤੇ ਚੱਕਾ ਜਾਮ ਕੀਤਾ। ਇਸ ਮੌਕੇ ਏ. ਐਸ. ਆਈ. ਰਾਜ ਕੁਮਾਰ ਥਾਣਾ ਗੜਸ਼ੰਕਰ ਨੇ ਚੱਕ ਫੁੱਲੂ ਵਾਸੀਆਂ ਨੂੰ ਗੱਡੀ ਭੰਨਣ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਹੀ ਧਰਨਾ ਸਮਾਪਤ ਕੀਤਾ ਅਤੇ ਆਵਾਜਾਈ ਮੁੜ ਚਾਲੂ ਹੋ ਗਈ।