ਕੈਂਬਰਿਜ ਓਵਰਸੀਜ਼ ਸਕੂਲ ਨੇ ਮਨਾਇਆ ਸਾਖ਼ਰਤਾ ਦਿਵਸ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਅੱਡਾ ਸਰਾਂ, 9 ਸਤੰਬਰ (ਮਸੀਤੀ)-ਪਿੰਡ ਕੰਧਾਲਾ ਜੱਟਾਂ ‘ਚ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ‘ਚ ਥਾਣਾ ਟਾਂਡਾ ਪੁਲਿਸ ਨੇ 4 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਗੌਰੀ ਸ਼ੰਕਰ ਪੁੱਤਰ ਗਰੀਬ ਦਾਸ ਵਾਸੀ ਨੰਗਲ ਫ਼ਰੀਦ ਦੇ ਬਿਆਨ ਦੇ ਆਧਾਰ ‘ਤੇ ਉਸ ਦੇ ਜਵਾਈ ਸੰਦੀਪ ਸਿੰਘ ਪੁੱਤਰ ਰਣਜੀਤ ਸਿੰਘ, ਕਮਲ ਵਾਸੀ ਕੋਟਲੀ ਸੂਰਤ ਮੱਲੀ ਅਤੇ ਦੋ ਹੋਰ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਅਜੀਤ ਡੈਸਕ
10-09-2026