11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਇੰਟਰ ਸਕੂਲ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਬੰਗਾ, 10 ਸਤੰਬਰ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਬੱਬਰ ਕਰਮ ਸਿੰਘ ਮੈਮੋਰੀਅਲ ਪਬਲਿਕ ਸਕੂਲ ਦੌਲਤਪੁਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਰਵਾਏ ਇੰਟਰ ਸਕੂਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਕਵੀਸ਼ਰੀ ਮੁਕਾਬਲੇ ਵਿਚ ਕਾਲਜ ਦੀਆਂ +2 ਕਾਮਰਸ ਦੀਆਂ ਵਿਦਿਆਰਥਣਾਂ ਕਿਰਨਦੀਪ ਕੌਰ, ਦਿਲਜੋਤ ਕੌਰ ਤੇ ਮਨਵੀਰ ਕੌਰ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ।

ਅਜੀਤ ਡੈਸਕ 11-09-2026
ਬੰਗਾ, 10 ਸਤੰਬਰ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਬੱਬਰ ਕਰਮ ਸਿੰਘ ਮੈਮੋਰੀਅਲ ਪਬਲਿਕ ਸਕੂਲ ਦੌਲਤਪੁਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਰਵਾਏ ਇੰਟਰ ਸਕੂਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਕਵੀਸ਼ਰੀ ਮੁਕਾਬਲੇ ਵਿਚ ਕਾਲਜ ਦੀਆਂ +2 ਕਾਮਰਸ ਦੀਆਂ ਵਿਦਿਆਰਥਣਾਂ ਕਿਰਨਦੀਪ ਕੌਰ, ਦਿਲਜੋਤ ਕੌਰ ਤੇ ਮਨਵੀਰ ਕੌਰ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਦਸਤਾਰ ਮੁਕਾਬਲੇ ਵਿਚ ਜਮਾਤ ਦੇ +2 ਨਾਨ-ਮੈਡੀਕਲ ਦੇ ਵਿਦਿਆਰਥੀ ਬ੍ਰਹਮਜੀਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਧਾਰਮਿਕ ਵਿਭਾਗ ਦੇ ਮੁਖੀ ਮੈਡਮ ਕਮਲਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਵੀਸ਼ਰੀ ਤੇ ਦਸਤਾਰ ਵਰਗੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਸਿੱਖੀ, ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ ਅਤੇ ਸ਼ਖ਼ਸੀਅਤ ਦਾ ਵਿਕਾਸ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਕਾਲਜ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਕਾਲਜ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਜੇਤੂ ਵਿਦਿਆਰਥੀਆਂ, ਧਾਰਮਿਕ ਵਿਭਾਗ ਦੀ ਮੁਖੀ ਮੈਡਮ ਕਮਲਜੀਤ ਕੌਰ ਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਬਲਾਕ ਬਲਾਚੌਰ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਅਗਲੀ ਖ਼ਬਰ ਇਤਿਹਾਸ ’ਚ ਪਹਿਲੀ ਵਾਰ ਹੋਏ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ ਇਕੱਠੇ, ਸਰਕਾਰ ਨੂੰ ਕੀਤਾ ਸੋਚਣ ਲਈ ਮਜਬੂਰ-ਜਾਡਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।