11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬਚਾਓ ਰੈਲੀ ’ਚ ਅਕਾਲੀ ਵਰਕਰ ਵੱਧ ਤੋਂ ਵੱਧ ਪਹੁੰਚਣ-ਸੁੱਚਾ ਸਿੰਘ ਸੜੋਆ

ਸੜੋਆ, 10 ਸਤੰਬਰ, (ਹਰਮੇਲ ਸਹੂੰਗੜਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਬਲਾਚੌਰ ਦੇ ਐਸ. ਸੀ.

ਸੁੱਚਾ ਸਿੰਘ ਸੜੋਆ, ਚਮਨ ਲਾਲ 11-09-2026
ਸੜੋਆ, 10 ਸਤੰਬਰ, (ਹਰਮੇਲ ਸਹੂੰਗੜਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਬਲਾਚੌਰ ਦੇ ਐਸ. ਸੀ. ਸੈੱਲ ਦੇ ਤਹਿਸੀਲ ਪ੍ਰਧਾਨ ਸੁੱਚਾ ਸਿੰਘ ਸੜੋਆ, ਬਲਾਕ ਸੰਮਤੀ ਸੜੋਆ ਦੇ ਸਾਬਕਾ ਚੇਅਰਮੈਨ ਬਿਮਲ ਚੌਧਰੀ ਤੇ ਚਮਨ ਲਾਲ ਐਸ. ਸੀ. ਸੈੱਲ ਦੇ ਬਲਾਕ ਪ੍ਰਧਾਨ ਨੇ ਗੱਲਬਾਤ ਕਰਦੇ ਕਿਹਾ ਕਿ 12 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੰਜਾਬ ਬਚਾਓ ਰੈਲੀ ਬਲਾਚੌਰ ਵਿਖੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ’ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਕੀਤੀ ਜਾ ਰਹੀ ਹੈ ਅਤੇ ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ ਅਤੇ ਅਕਾਲੀ ਵਰਕਰਾਂ ਨਾਲ ਹਲਕੇ ਦੀਆਂ ਗਤੀਵਿਧੀਆਂ ’ਤੇ ਵੀ ਸਮੀਖਿਆ ਕਰਨਗੇ ਨਾਲ ਹੀ ਦੱਸਿਆ ਕਿ ਇਸ ਰੈਲੀ ਨੂੰ ਸਫਲ ਕਰਨ ਲਈ ਬਲਾਕ ਬਲਾਚੌਰ ਤੇ ਸੜੋਆ ਵਿਚ ਅਕਾਲੀ ਵਰਕਰਾਂ ਵਲੋਂ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ ਹਨ ਤੇ ਹਰ ਪਿੰਡ ਵਿਚੋਂ ਬਹੁਤ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਇਨ੍ਹਾਂ ਅਕਾਲੀ ਲੀਡਰਾਂ ਨੇ ਅਪੀਲ ਕਰਦਿਆਂ ਕਿਹਾ ਕਿ 12 ਸਤੰਬਰ ਨੂੰ ਵੱਧ ਤੋਂ ਵੱਧ ਅਕਾਲੀ ਵਰਕਰ ਬਲਾਚੌਰ ਵਿਖੇ ਪਹੁੰਚਣ।
ਪਿਛਲੀ ਖ਼ਬਰ 2027 ’ ਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ-ਸੰਦੀਪ ਭਾਟੀਆ ਸੋਨੂੰ ਆਦੋਆਣਾ ਅਗਲੀ ਖ਼ਬਰ ਡੈਰਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡ ਮੁਕਾਬਲਿਆਂ ’ਚ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।