11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬੀ. ਐਲ. ਐਮ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਬੀ. ਸੀ. ਏ. ਸਮੈਸਟਰ ਚੌਥੇ ’ਚ ਮਾਰੀਆਂ ਮੱਲਾਂ

ਨਵਾਂਸ਼ਹਿਰ, 10 ਸਤੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਬੀ. ਸੀ.

ਬੀ. ਐੱਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਦੀਆਂ ਬੀ. ਸੀ. ਏ. ਦੀਆਂ ਹੋਣਹਾਰ ਵਿਦਿਆਰਥਣਾਂ। 11-09-2026
ਨਵਾਂਸ਼ਹਿਰ, 10 ਸਤੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਬੀ. ਸੀ. ਏ. ਸਮੈਸਟਰ ਚੌਥੇ ਦੇ ਨਤੀਜੇ ਵਿਚੋਂ ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿਚੋਂ ਸ਼ਾਨਦਾਰ ਨਤੀਜਾ ਦਿੱਤਾ। ਕਾਲਜ ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ. ਸੀ. ਏ. ਸਮੈਸਟਰ ਚੌਥੇ ਦੀ ਜਸਪ੍ਰੀਤ ਕੌਰ ਨੇ 8.06 ਸੀ. ਜੀ. ਪੀ. ਏ. ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਪੋਜ਼ਿਸ਼ਨ ’ਚੋਂ 8ਵਾਂ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਮੋਨਿਕਾ ਰਾਣੀ ਨੇ 7.232 ਐਸ. ਜੀ. ਪੀ. ਏ. ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਸਰਾ ਅਤੇ ਗਗਨਪ੍ਰੀਤ ਕੌਰ ਤੇ ਮਨਪ੍ਰੀਤ ਨੇ 7.09 ਐਸ. ਜੀ. ਪੀ. ਏ. ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਸਰਾ ਸਥਾਨ ਹਾਸਿਲ ਕੀਤਾ ਹੈ। ਇਸ ਮੌਕੇ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇਸ਼ ਬੰਧੂ ਭੱਲਾ, ਸਕੱਤਰ ਵਿਨੋਦ ਭਾਰਦਵਾਜ ਅਤੇ ਸਮੂਹ ਕਾਲਜ ਸਟਾਫ ਮੈਂਬਰਾਂ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜੇ ’ਤੇ ਵਧਾਈ ਦਿੰਦੇ ਹੋਏ ਅਸ਼ੀਰਵਾਦ ਦਿੱਤਾ।
ਪਿਛਲੀ ਖ਼ਬਰ ਨਾਗਰਾ ਗੋਤ ਦੀਆਂ ਸਤੀਆਂ ’ਤੇ ਮੇਲਾ ਅੱਜ ਅਗਲੀ ਖ਼ਬਰ ਅਮਨ ਸ਼ਾਂਤੀ ਤੇ ਸਰਬਪੱਖੀ ਵਿਕਾਸ ਲਈ ਅਕਾਲੀ ਦਲ ਤੇ ਭਾਜਪਾ ਗੱਠਜੋੜ ਦਾ ਹੋਣਾ ਸਮੇਂ ਦੀ ਲੋੜ-ਹਰਮੇਸ਼ ਸ਼ਰਮਾ ਫੌਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।