ਸ਼੍ਰੋਮਣੀ ਅਕਾਲੀ ਦਲ ’ਚ ਨਵੀਂਆਂ ਨਿਯੁਕਤੀਆਂ ’ਤੇ ਆਗੂਆਂ ਦਾ ਵਿਸ਼ੇਸ਼ ਸਨਮਾਨ
ਨਵਾਂਸ਼ਹਿਰ, 11 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਮਜ਼ਬੂਤੀਕਰਨ ਲਈ ਕੀਤੀਆਂ ਨਵੀਆਂ ਨਿਯੁਕਤੀਆਂ ਦੇ ਤਹਿਤ ਗੁਰਪ੍ਰੀਤ ਕੌਰ ਥਿਆੜਾ ਨੂੰ ਪਾਰਟੀ ਦੀ ਸਪੋਕਸਪਰਸਨ (ਬੁਲਾਰਾ) ਬਣਾਏ ਜਾਣ ਤੇ ਹਰਦੀਪ ਸਿੰਘ ਕੋਟਰਾਂਝਾ, ਮਨਮੋਹਨ ਸਿੰਘ ਗੁਲਾਟੀ, ਅਜਮੇਰ ਸਿੰਘ ਭਾਰਾਪੁਰ, ਤਰਨਜੀਤ ਸਿੰਘ ਥਾਦੀ, ਹਰਮੇਸ਼ ਗੁਲੇਰੀਆ ਅਤੇ ਸੁਰਜੀਤ ਸਿੰਘ ਮੁਜ਼ੱਫਰਪੁਰ ਨੂੰ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਬਣਨ ’ਤੇ ਵਿਸ਼ੇਸ਼ ਸਮਾਗਮ ਦੌਰਾਨ ਸ਼ਾਨਦਾਰ ਸਨਮਾਨ ਕੀਤਾ। ਇਹ ਸਨਮਾਨ ਬੀਬੀ ਜਿੰਦਰਜੀਤ ਕੌਰ ਖਾਲਸਾ ਤੇ ਸੁਖਦੀਪ ਸਿੰਘ ਸ਼ੁਕਾਰ ਜ਼ਿਲ੍ਹਾ ਪ੍ਰਧਾਨ ਵਲੋਂ ਕੀਤਾ।
ਨਵਾਂਸ਼ਹਿਰ, 11 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਮਜ਼ਬੂਤੀਕਰਨ ਲਈ ਕੀਤੀਆਂ ਨਵੀਆਂ ਨਿਯੁਕਤੀਆਂ ਦੇ ਤਹਿਤ ਗੁਰਪ੍ਰੀਤ ਕੌਰ ਥਿਆੜਾ ਨੂੰ ਪਾਰਟੀ ਦੀ ਸਪੋਕਸਪਰਸਨ (ਬੁਲਾਰਾ) ਬਣਾਏ ਜਾਣ ਤੇ ਹਰਦੀਪ ਸਿੰਘ ਕੋਟਰਾਂਝਾ, ਮਨਮੋਹਨ ਸਿੰਘ ਗੁਲਾਟੀ, ਅਜਮੇਰ ਸਿੰਘ ਭਾਰਾਪੁਰ, ਤਰਨਜੀਤ ਸਿੰਘ ਥਾਦੀ, ਹਰਮੇਸ਼ ਗੁਲੇਰੀਆ ਅਤੇ ਸੁਰਜੀਤ ਸਿੰਘ ਮੁਜ਼ੱਫਰਪੁਰ ਨੂੰ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਬਣਨ ’ਤੇ ਵਿਸ਼ੇਸ਼ ਸਮਾਗਮ ਦੌਰਾਨ ਸ਼ਾਨਦਾਰ ਸਨਮਾਨ ਕੀਤਾ। ਇਹ ਸਨਮਾਨ ਬੀਬੀ ਜਿੰਦਰਜੀਤ ਕੌਰ ਖਾਲਸਾ ਤੇ ਸੁਖਦੀਪ ਸਿੰਘ ਸ਼ੁਕਾਰ ਜ਼ਿਲ੍ਹਾ ਪ੍ਰਧਾਨ ਵਲੋਂ ਕੀਤਾ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਬੁਲਾਰਾ ਗੁਰਪ੍ਰੀਤ ਕੌਰ ਥਿਆੜਾ ਤੇ ਜਨਰਲ ਕੌਂਸਲ ਮੈਂਬਰਾਂ ਸਮੇਤ ਸਾਰਿਆਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਸਾਂਝਾ ਬਿਆਨ ਜਾਰੀ ਕੀਤਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ.) ਮੈਂਬਰ ਗੁਰਬਖ਼ਸ਼ ਸਿੰਘ ਖਾਲਸਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਨ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਲਗਨ ਤੇ ਤਨਦੇਹੀ ਨਾਲ ਨਿਭਾਉਣਗੇ। ਸਮਾਗਮ ਦੌਰਾਨ ਉਚੇਚੇ ਤੌਰ ’ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਮੁੱਖ ਬੁਲਾਰੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਚਰਨ ਸਿੰਘ ਗਰੇਵਾਲ ਨੇ ਆਪ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਆਪਣੇ ਮੁੱਖ ਬਿਆਨ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਪੰਜਾਬ ਦੇ ਲੋਕਾਂ ਦੀ ਸਾਰ ਲੈਣ ਵਾਲਾ ਕੋਈ ਨਹੀਂ ਹੈ। ਗਰੇਵਾਲ ਨੇ ਨਸ਼ਿਆਂ ਦੇ ਮੁੱਦੇ ’ਤੇ ਬੋਲਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਜਦੋਂ ਆਮ ਲੋਕ ਜਾਂ ਵਿਰੋਧੀ ਧਿਰਾਂ ਸਰਕਾਰ ਤੋਂ ਨਸ਼ਿਆਂ ਬਾਰੇ ਸਵਾਲ ਪੁੱਛਦੀਆਂ ਹਨ। ਸਮਾਗਮ ਵਿਚ ਬੀਬੀ ਜਿੰਦਰਜੀਤ ਕੌਰ ਖਾਲਸਾ, ਸੀਨੀਅਰ ਅਕਾਲੀ ਆਗੂ ਰਮਨਦੀਪ ਸਿੰਘ ਥਿਆੜਾ ਤੇ ਕੌਂਸਲਰ ਪਰਮ ਸਿੰਘ ਖਾਲਸਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਮਹਿੰਦਰਪਾਲ ਕੌਰ ਖਾਲਸਾ, ਕੁਲਜੀਤ ਸਿੰਘ ਲੱਕੀ, ਜਸਮੀਤ ਸਿੰਘ ਅਭੀ ਨਾਰੰਗ, ਦਿਨੇਸ਼ ਕੁਮਾਰ ਡੀ. ਓ., ਜਸਵਿੰਦਰ ਸਿੰਘ ਸਿੰਬਲੀ, ਭੂਪਿੰਦਰ ਸਿੰਘ, ਜਰਨੈਲ ਸਿੰਘ ਪੱਲੀਆ, ਪ੍ਰਭਜੀਤ ਸਿੰਘ ਮਿੱਠਾ, ਰੁਪਿੰਦਰ ਸਿੰਘ ਸੈਣੀ, ਗੁਰਨਾਮ ਸਿੰਘ ਬਕਾਪੁਰ, ਗੁਰਮੀਤ ਸਿੰਘ ਤੇ ਮਨਜੀਤ ਸਿੰਘ ਦੌਲਤਪੁਰ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਸ਼ਾਮਿਲ ਹੋਏ।