14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੁਰਦੁਆਰਾ ਦਮਦਮਾ ਸਾਹਿਬ ਕਿਲ੍ਹਾ ਗੁਣਾਚੌਰ ਤੋਂ ਸਜਾਏ ਨਗਰ ਕੀਰਤਨ ਦਾ ਝਿੰਗੜਾਂ ਪੁੱਜਣ ’ਤੇ ਸਵਾਗਤ

ਔੜ/ਝਿੰਗੜਾਂ, 13 ਸਤੰਬਰ (ਕੁਲਦੀਪ ਸਿੰਘ ਝਿੰਗੜ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 422ਵੇਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਮਾਨਿਓ ਗ੍ਰੰਥ ਵਿਸ਼ਾਲ ਨਗਰ ਕੀਰਤਨ ਜੋ ਕਿ ਗੁਰਦੁਆਰਾ ਦਮਦਮਾ ਸਾਹਿਬ ਕਿਲਾ ਗੁਣਾਚੌਰ ਦੇ ਪ੍ਰਬੰਧਕਾਂ ਵਲੋਂ ਨਗਰ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ। ਨਗਰ ਕੀਰਤਨ ਵੱਖ-ਵੱਖ ਪਿੰਡਾਂ ਦੀ ਪ੍ਰਕਰਮਾ ਕਰਦਾ ਹੋਇਆ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਝਿੰਗੜਾਂ ਵਿਖੇ ਪੁੱਜਣ ’ਤੇ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਜਥੇ.

ਅਜੀਤ ਡੈਸਕ 14-09-2026
ਔੜ/ਝਿੰਗੜਾਂ, 13 ਸਤੰਬਰ (ਕੁਲਦੀਪ ਸਿੰਘ ਝਿੰਗੜ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 422ਵੇਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਮਾਨਿਓ ਗ੍ਰੰਥ ਵਿਸ਼ਾਲ ਨਗਰ ਕੀਰਤਨ ਜੋ ਕਿ ਗੁਰਦੁਆਰਾ ਦਮਦਮਾ ਸਾਹਿਬ ਕਿਲਾ ਗੁਣਾਚੌਰ ਦੇ ਪ੍ਰਬੰਧਕਾਂ ਵਲੋਂ ਨਗਰ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ। ਨਗਰ ਕੀਰਤਨ ਵੱਖ-ਵੱਖ ਪਿੰਡਾਂ ਦੀ ਪ੍ਰਕਰਮਾ ਕਰਦਾ ਹੋਇਆ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਝਿੰਗੜਾਂ ਵਿਖੇ ਪੁੱਜਣ ’ਤੇ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਜਥੇ. ਰਣਜੀਤ ਸਿੰਘ ਝਿੰਗੜ, ਅਜੀਤ ਸਿੰਘ ਗੋਸਲ, ਹੈੱਡ ਗ੍ਰੰਥੀ ਬੁੱਧ ਸਿੰਘ, ਸੰਦੀਪ ਸਿੰਘ ਸ਼ੇਰਗਿੱਲ, ਕਮਲਜੀਤ ਸਿੰਘ ਕੈਰੋਂ, ਜਗੀਰ ਸਿੰਘ ਸ਼ੇਰਗਿੱਲ ਯੂ. ਕੇ., ਭਾਈ ਗੁਰਮੁੱਖ ਸਿੰਘ, ਮੁਖਤਿਆਰ ਸਿੰਘ ਆਦਿ ਸਾਥੀ ਪ੍ਰਬੰਧਕਾਂ ਤੇ ਪਿੰਡ ਵਾਸੀ ਸੰਗਤਾਂ ਵਲੋਂ ਭਰਵਾਂ ਸਵਾਗਤ ਕਰਦਿਆਂ ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜਾਂ ਪਿਆਰਿਆਂ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਜਨਰਲ ਸਕੱਤਰ ਜਥੇ. ਰਣਜੀਤ ਸਿੰਘ ਝਿੰਗੜ ਨੇ ਨਗਰ ਕੀਰਤਨ ’ਚ ਪੁੱਜੀਆਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸਰਬਜੀਤ ਸਿੰਘ ਸੁੱਜੋਂ ਤੇ ਅਮਰਜੀਤ ਸਿੰਘ ਗੁਣਾਚੌਰ ਵਲੋਂ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਦੇ ਸਵਾਗਤ ਅਤੇ ਸੰਗਤਾਂ ਨੂੰ ਲੰਗਰ ਛਕਾਉਣ ਦੇ ਕੀਤੇ ਪ੍ਰਬੰਧਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੈੱਡ ਗ੍ਰੰਥੀ ਡਾ. ਗੁਰਜੰਟ ਸਿੰਘ ਦਮਦਮਾ ਅਸਥਾਨ ਗੁਣਾਚੌਰ, ਜਗੀਰ ਸਿੰਘ ਸ਼ੇਰਗਿੱਲ ਯੂ. ਕੇ., ਨੰਬਰਦਾਰ ਸਰਬਣ ਸਿੰਘ, ਅਵਤਾਰ ਸਿੰਘ ਏ. ਐਸ. ਆਈ., ਗੁਰਪ੍ਰੀਤ ਸਿੰਘ, ਬਿੰਦਾ ਸ਼ੇਰਗਿੱਲ, ਮਨਦੀਪ ਸਿੰਘ, ਸੁਖਵਿੰਦਰ ਸਿੰਘ, ਸੁਰਿੰਦਰ ਸਿੰਘ, ਜਤਿੰਦਰ ਸਿੰਘ, ਨਛੱਤਰ ਸਿੰਘ, ਰਾਮ ਲਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਦੇ ਲੰਬੇ ਕੱਟਾਂ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਬੰਗਾ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।