14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਖ਼ਾਲਸਾ ਕਾਲਜ ਬੰਗਾ ਦੇ ਬੀ. ਸੀ. ਏੇ. ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 13 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਬੀ. ਸੀ.

ਖ਼ਾਲਸਾ ਕਾਲਜ ਬੰਗਾ ਦੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਤੇ ਸਟਾਫ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ। 14-09-2026
ਬੰਗਾ, 13 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਬੀ. ਸੀ. ਏ. ਸਮੈਸਟਰ ਚੌਥਾ ਦੇ ਨਤੀਜਿਆਂ ਦੌਰਾਨ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਨਤੀਜਾ 100 ਫ਼ੀਸਦੀ ਰਿਹਾ। ਕਾਲਜ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਦੌਰਾਨ ਕਾਲਜ ਦੀ ਵਿਦਿਆਰਥਣ ਮਹਿਕਦੀਪ ਕੌਰ ਨੇ ਕਾਲਜ ’ਚੋਂ ਪਹਿਲਾ, ਜ਼ਿਲ੍ਹੇ ਵਿਚੋਂ ਪੰਜਵਾਂ ਤੇ ਯੂਨੀਵਰਸਿਟੀ ਵਿਚੋਂ 20ਵਾਂ ਸਥਾਨ, ਹਰਜੋਤ ਨੇ ਕਾਲਜ ਵਿਚੋਂ ਦੂਜਾ, ਜ਼ਿਲ੍ਹੇ ਵਿਚੋਂ ਨੌਵਾਂ, ਯੂਨੀਵਰਸਿਟੀ ਵਿਚੋ 24ਵਾਂ ਸਥਾਨ, ਹਰਮਨ ਨੇ ਕਾਲਜ ਵਿਚੋਂ ਤੀਜਾ, ਜ਼ਿਲ੍ਹੇ ਵਿਚੋਂ ਦਸਵਾਂ ਅਤੇ ਯੂਨੀਵਰਸਿਟੀ ਵਿਚੋਂ 26ਵਾਂ ਸਥਾਨ, ਗੁਰਸਮਿਤਪਾਲ ਸਿੰਘ ਸੰਧੂ ਨੇ ਕਾਲਜ ਵਿਚ ਚੌਥਾ ਤੇ ਜ਼ਿਲ੍ਹੇ ਵਿਚੋਂ ਤੇਰਵਾਂ ਸਥਾਨ ਹਾਸਿਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਇਹ ਸੰਸਥਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਘੱਟ ਫੀਸਾਂ ਲੈ ਕੇ ਉਚੇਰੀ ਸਿੱਖਿਆ ਪ੍ਰਦਾਨ ਕਰਨ ਲਈ ਲਈ ਮੋਹਰੀ ਸਾਬਤ ਹੋਈ ਹੈ। ਉਨ੍ਹਾਂ ਦੱਸਿਆਂ ਕਿ ਐਸ. ਸੀ., ਬੀ. ਸੀ. ਘੱਟ ਗਿਣਤੀ ਤੋਂ ਇਲਾਵਾ ਅੰਮ੍ਰਿਤਧਾਰੀ ਵਿਦਿਆਰਥੀਆਂ ਅਤੇ ਖਿਡਾਰੀਆਂ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਸੰਸਥਾ ਨੇ ਵਿਦਿਆ ਤੇ ਖੇਡਾਂ ਦੇ ਖੇਤਰ ਵਿਚ ਵਿਸ਼ੇਸ਼ ਮੱਲਾਂ ਮਾਰ ਕੇ ਸੰਸਥਾ ਦਾ ਨਾਂਅ ਵਿਸ਼ਵ ਪੱਧਰ ’ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਵਿਭਾਗ ਦੇ ਅਧਿਆਪਕ ਪ੍ਰੋ. ਸੰਦੀਪ ਕੌਰ, ਪ੍ਰੋ. ਕਮਲੇਸ਼, ਪ੍ਰੋ. ਇੰਦਰਜੀਤ ਕੌਰ ਤੇ ਪ੍ਰੋ. ਹਰਮਨ ਨੂੰ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਮੁਬਾਰਕਬਾਦ ਵੀ ਦਿੱਤੀ।
ਪਿਛਲੀ ਖ਼ਬਰ ਬਲਾਚੌਰ ’ਚ ਸ੍ਰੀ ਗਣੇਸ਼ ਮਹਾਂਉਤਸਵ ਦੀ ਆਰੰਭਤਾ ਅੱਜ ਤੋਂ ਅਗਲੀ ਖ਼ਬਰ ਆਯੁਰਵੈਦਿਕ ਤੇ ਹੋਮਿਓਪੈਥੀ ਦਵਾਈਆਂ ਦਾ ਮੁਫ਼ਤ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।