15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਿੱਖ ਨੈਸ਼ਨਲ ਕਾਲਜ ਬੰਗਾ ਦੀ ਬੀ. ਏ. ਦੀ ਵਿਦਿਆਰਥਣ ਆਈ ਮੈਰਿਟ ਸੂਚੀ ’ਚ

ਬੰਗਾ, 14 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੀ ਬੀ. ਏ.

ਅਜੀਤ ਡੈਸਕ 15-09-2026
ਬੰਗਾ, 14 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੀ ਬੀ. ਏ. ਸਮੈਸਟਰ ਦੂਜਾ ਦੀ ਹੋਣਹਾਰ ਵਿਦਿਆਰਥਣ ਜਸਪ੍ਰੀਤ ਕੌਰ ਸਪੁੱਤਰੀ ਸਤਨਾਮ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਪ੍ਰੀਖਿਆ ਦੇ ਨਤੀਜਿਆਂ ਵਿਚੋਂ 8.21 ਐੱਸ. ਜੀ. ਪੀ. ਹਾਸਿਲ ਕਰਕੇ ਜ਼ਿਲ੍ਹੇ ਵਿਚੋਂ ਦੂਜਾ ਤੇ ਯੂਨੀਵਰਸਿਟੀ ਦੀ 43ਵੀਂ ਮੈਰਿਟ ਪੁਜੀਸ਼ਨ ਹਾਸਿਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਜਸਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ, ਅਨੁਸ਼ਾਸਨ ਤੇ ਲਗਨ ਨਾਲ ਕੀਤੀ ਪੜ੍ਹਾਈ ਹਮੇਸ਼ਾ ਸਫ਼ਲਤਾ ਦਾ ਰਾਹ ਖੋਲ੍ਹਦੀ ਹੈ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥਣ ਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾਦਾਇਕ ਹੈ ਤੇ ਅਜਿਹੀਆਂ ਸਫ਼ਲਤਾਵਾਂ ਨਾਲ ਕਾਲਜ ਦੀ ਅਕਾਦਮਿਕ ਸਾਖ ਹੋਰ ਮਜ਼ਬੂਤ ਹੁੰਦੀ ਹੈ। ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਵਿਦਿਆਰਥਣ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵੀ ਇਸ ਉਪਲਬਧੀ ਲਈ ਵਧਾਈ ਦਿੱਤੀ। ਇਸ ਮੌਕੇ ਸਥਾਨਕ ਸਕੱਤਰ ਜਰਨੈਲ ਸਿੰਘ ਪੱਲੀ ਝਿੱਕੀ, ਡਾ. ਰਾਜੇਸ਼ ਸ਼ਰਮਾ, ਡਾ. ਨਿਰਮਲਜੀਤ ਕੌਰ, ਡਾ. ਨਵਨੀਤ ਕੌਰ, ਪ੍ਰੋ. ਤਜਿੰਦਰ ਸਿੰਘ ਨੇ ਵੀ ਜਸਪ੍ਰੀਤ ਕੌਰ ਨੂੰ ਉਸ ਦੀ ਸ਼ਾਨਦਾਰ ਸਫ਼ਲਤਾ ਲਈ ਦਿਲੀ ਮੁਬਾਰਕਬਾਦ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਪਿਛਲੀ ਖ਼ਬਰ ਬਸਨਪਾਲ ਗੋਤ ਦੇ ਜਠੇਰਿਆਂ ਦਾ ਮੇਲਾ 27 ਨੂੰ ਅਗਲੀ ਖ਼ਬਰ ਆਮ ਆਦਮੀ ਪਾਰਟੀ ਮੁੜ ਸੱਤਾ ਵਿਚ ਆਵੇਗੀ-ਸ਼ੇਖੂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।