15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਸੜਕ ਦੀ ਕਾਰ ਸੇਵਾ ਦੌਰਾਨ ਵਿਰਾਸਤੀ ਬੂਟੇ ਲਗਾਉਣ ਦਾ ਕੰਮ ਚੱਲ ਰਿਹਾ ਜੰਗੀ ਪੱਧਰ ’ਤੇ

ਪੋਜੇਵਾਲ ਸਰਾਂ, 14 ਸਤੰਬਰ (ਨਵਾਂਗਰਾਈਂ)-ਸ੍ਰੀ ਗੁਰੂ ਤੇਗ ਬਹਾਦਰ ਮਾਰਗ ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਸੜਕ ਦੀ ਕਾਰ ਸੇਵਾ ਜੋ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਦੀ ਅਗਵਾਈ ਵਿਚ ਪਿਛਲੇ ਦੋ ਸਾਲ 2 ਮਹੀਨੇ ਤੋਂ ਲਗਾਤਾਰ ਚੱਲ ਰਹੀ ਹੈ। ਇਸ ਸੰਬੰਧੀ ਬਾਬਾ ਸਤਨਾਮ ਸਿੰਘ ਮੁੱਖ ਪ੍ਰਬੰਧਕ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਕੱਲ੍ਹ ਇਸ ਮਾਰਗ ’ਤੇ ਬੂਟੇ ਲਗਾਉਣ ਦੀ ਸੇਵਾ ਜੰਗੀ ਪੱਧਰ ’ਤੇ ਚੱਲ ਰਹੀ ਹੈ।

ਅਜੀਤ ਡੈਸਕ 15-09-2026
ਪੋਜੇਵਾਲ ਸਰਾਂ, 14 ਸਤੰਬਰ (ਨਵਾਂਗਰਾਈਂ)-ਸ੍ਰੀ ਗੁਰੂ ਤੇਗ ਬਹਾਦਰ ਮਾਰਗ ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਸੜਕ ਦੀ ਕਾਰ ਸੇਵਾ ਜੋ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਦੀ ਅਗਵਾਈ ਵਿਚ ਪਿਛਲੇ ਦੋ ਸਾਲ 2 ਮਹੀਨੇ ਤੋਂ ਲਗਾਤਾਰ ਚੱਲ ਰਹੀ ਹੈ। ਇਸ ਸੰਬੰਧੀ ਬਾਬਾ ਸਤਨਾਮ ਸਿੰਘ ਮੁੱਖ ਪ੍ਰਬੰਧਕ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਕੱਲ੍ਹ ਇਸ ਮਾਰਗ ’ਤੇ ਬੂਟੇ ਲਗਾਉਣ ਦੀ ਸੇਵਾ ਜੰਗੀ ਪੱਧਰ ’ਤੇ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੌਸਮ ਦੌਰਾਨ ਲਗਾਤਾਰ ਵੱਖ-ਵੱਖ ਵਿਰਾਸਤੀ ਬੂਟੇ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਇਸ ਮੌਕੇ ਉਨ੍ਹਾਂ ਸਮੂਹ ਸਾਧ ਸੰਗਤ ਨੂੰ ਅਪੀਲ ਕੀਤੀ ਕਿ ਜੋ ਪੁਰਾਤਨ ਬੂਟੇ ਹਨ ਜਿਨ੍ਹਾਂ ਦਾ ਗੁਰੂ ਮਹਾਰਾਜ ਦੀ ਬਾਣੀ ’ਚ ਜ਼ਿਕਰ ਆਉਂਦਾ ਹੈ ਜਿਵੇਂ ਜੰਡ, ਪਿੱਪਲ, ਟਾਹਲੀ, ਜਾਮਣ, ਬੋਹੜ, ਬੇਰੀ ਹੋਰ ਪੁਰਾਤਨ ਬੂਟੇ ਹਨ ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਕੋਈ ਵੀ ਇਨ੍ਹਾਂ ਬੂਟਿਆਂ ਦੀ ਸੇਵਾ ਕਰ ਸਕਦਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਉਹ ਇਸ ਵਿਰਾਸਤੀ ਬੂਟਿਆਂ ਦੀ ਸੇਵਾ ਵਿਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ। ਇਸ ਮੌਕੇ ਉਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਕਾਰਨ ਸੜਕ ਦਾ ਕੰਮ ਥੋੜਾ ਮੱਠਾ ਚੱਲ ਰਿਹਾ ਹੈ ਤੇ ਬਰਸਾਤ ਦੇ ਮੌਸਮ ਤੋਂ ਬਾਅਦ ਬਾਕੀ ਰਹਿੰਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾ ਰਿਹਾ ਹੈ। ਬਾਬਾ ਸਤਨਾਮ ਸਿੰਘ ਨੇ ਕਿਹਾ ਕਿ ਬੂਟੇ ਲਗਾਉਣ ਦੀ ਸੇਵਾ ਵਿਚ ਗੁਰਿੰਦਰ ਪਾਲ ਸਿੰਘ ਕਾਹਲੋਂ, ਮਲਕੀਤ ਸਿੰਘ ਸਾਬਕਾ ਰੇਂਜ ਅਫਸਰ, ਬਲਵੀਰ ਸਿੰਘ ਸੁਪਰਡੈਂਟ ਅਤੇ ਡਾ. ਹਰਵਿੰਦਰ ਸਿੰਘ ਬਾਠ ਰੋਟਰੀ ਕਲੱਬ ਗੜ੍ਹਸ਼ੰਕਰ ਦਾ ਵਿਸ਼ੇਸ ਯੋਗਦਾਨ ਹੈ। ਇਸ ਮੌਕੇ ਬਾਬਾ ਸਾਹਿਬ ਸਿੰਘ ਸਾਹਿਬਾ, ਠੇਕੇਦਾਰ ਮਨਜਿੰਦਰ ਸਿੰਘ ਅਟਵਾਲ, ਸਤਨਾਮ ਸਿੰਘ ਮੁਣਸ਼ੀ, ਸਿਮਰਨਜੀਤ ਸਿੰਘ ਸੇਮਾ, ਮਨਪ੍ਰੀਤ ਸਿੰਘ ਜੱਗਾ, ਜੋਬਨ ਸਿੰਘ, ਅਕਾਸ਼ਦੀਪ ਆਦਿ ਸਮੇਤ ਸਮੂਹ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਜਾਡਲਾ ’ਚ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ-ਸਰਪੰਚ ਵਨੀਤ ਜਾਡਲਾ ਅਗਲੀ ਖ਼ਬਰ ਚੇਅਰਮੈਨ ਦਿਲਦਾਰ ਸਿੰਘ ਬੱਬਰ ਮਜਾਰਾ ਵਲੋਂ ਸੁਖਦੀਪ ਸਿੰਘ ਸ਼ੁਕਾਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।