15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਜਾਡਲਾ ’ਚ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ-ਸਰਪੰਚ ਵਨੀਤ ਜਾਡਲਾ

ਜਾਡਲਾ, 14 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਪਿੰਡ ਜਾਡਲਾ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਪੁਲਿਸ ਚੌਕੀ ਤੋਂ ਲੈ ਕੇ ਬਾਜ਼ਾਰ ਤੱਕ, ਬਿਜਲੀ ਘਰ ਤੋਂ ਸ਼ਿਸ਼ੂ ਮਾਡਲ ਸਕੂਲ ਤੱਕ, ਨਵੀਂ ਕੰਕਰੀਟ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਇਕ ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਸੜਕਾਂ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਪੱਖੋਂ ਵੱਡੀ ਰਾਹਤ ਮਿਲੇਗੀ।

ਅਜੀਤ ਡੈਸਕ 15-09-2026
ਜਾਡਲਾ, 14 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਪਿੰਡ ਜਾਡਲਾ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਪੁਲਿਸ ਚੌਕੀ ਤੋਂ ਲੈ ਕੇ ਬਾਜ਼ਾਰ ਤੱਕ, ਬਿਜਲੀ ਘਰ ਤੋਂ ਸ਼ਿਸ਼ੂ ਮਾਡਲ ਸਕੂਲ ਤੱਕ, ਨਵੀਂ ਕੰਕਰੀਟ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਇਕ ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਸੜਕਾਂ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਪੱਖੋਂ ਵੱਡੀ ਰਾਹਤ ਮਿਲੇਗੀ। ਜਾਣਕਾਰੀ ਦਿੰਦੇ ਹੋਏ ਸਰਪੰਚ ਵਨੀਤ ਰਾਣਾ ਨੇ ਕਿਹਾ ਕਿ ਪਿੰਡ ਦਾ ਵਿਕਾਸ ਸਿਰਫ਼ ਐਲਾਨਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਉਸ ਦਾ ਲਾਭ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਮਿਲਣਾ ਚਾਹੀਦਾ ਹੈ। ਪਿੰਡ ਦੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਪੰਚਾਇਤ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਕੰਕਰੀਟ ਸੜਕਾਂ ਲੋਕਾਂ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਦੇ ਨਾਲ-ਨਾਲ ਪਿੰਡ ਦੇ ਵਿਕਾਸ ਨੂੰ ਵੀ ਨਵੀਂ ਦਿਸ਼ਾ ਦੇਣਗੀਆਂ। ਉਨ੍ਹਾਂ ਕਿਹਾ ਕਿ ਸਮੁੱਚੀ ਗ੍ਰਾਮ ਪੰਚਾਇਤ ਵਲੋਂ ਜਾਡਲਾ ਦੇ ਵਿਕਾਸ ਲਈ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ ਤੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸਰਪੰਚ ਵਨੀਤ ਰਾਣਾ ਨੇ ਇਸ ਮਹੱਤਵਪੂਰਨ ਵਿਕਾਸ ਕਾਰਜ ਲਈ ਮਾਰਕੀਟ ਕਮੇਟੀ ਦੇ ਚੇਅਰਮੈਨ ਗਗਨ ਅਗਨੀਹੋਤਰੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਪਿੰਡ ਵਾਸੀਆਂ ਦੀ ਇਕ ਅਹਿਮ ਮੰਗ ਅਮਲੀ ਰੂਪ ਧਾਰਨ ਕਰ ਰਹੀ ਹੈ।
ਪਿਛਲੀ ਖ਼ਬਰ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਮਿਲੇਗੀ 10 ਫ਼ੀਸਦੀ ਛੋਟ-ਈ. ਓ. ਵਿਕਾਸ ਉੱਪਲ ਅਗਲੀ ਖ਼ਬਰ ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਸੜਕ ਦੀ ਕਾਰ ਸੇਵਾ ਦੌਰਾਨ ਵਿਰਾਸਤੀ ਬੂਟੇ ਲਗਾਉਣ ਦਾ ਕੰਮ ਚੱਲ ਰਿਹਾ ਜੰਗੀ ਪੱਧਰ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।