ਟੋਰੋਵਾਲ ਵਿਖੇ ਲੋਕ ਮਿਲਣੀ ਦੌਰਾਨ ਅਜੇ ਮੰਗੂਪੁਰ ਦੀ ਅਗਵਾਈ ਹੇਠ ਸੈਂਕੜੇ ਸਾਥੀ ਕਾਂਗਰਸ ਪਾਰਟੀ ’ਚ ਸ਼ਾਮਿਲ
ਪੋਜੇਵਾਲ ਸਰਾਂ, 15 ਸਤੰਬਰ (ਨਵਾਂਗਰਾਈ)-ਹਲਕਾ ਬਲਾਚੌਰ ਦੇ ਪਿੰਡ ਟੋਰੋਵਾਲ ਵਿਖੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਵਲੋਂ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਵਿਚਾਰ ਸਾਂਝੇ ਕੀਤੇ ਗਏ ਤੇ ਇਲਾਕੇ ਨਾਲ ਸੰਬੰਧਤ ਵੱਖ-ਵੱਖ ਮਸਲਿਆਂ ਬਾਰੇ ਗੱਲਬਾਤ ਕੀਤੀ ਗਈ।
ਅਜੀਤ ਡੈਸਕ
16-09-2026