16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਮੁਸਲਿਮ ਭਾਈਚਾਰੇ ਵੱਲੋਂ ਘੱਟ ਗਿਣਤੀ ਵਿਰੋਧੀ ਨੀਤੀਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ

ਨਵਾਂਸ਼ਹਿਰ, 15 ਸਤੰਬਰ (ਜਸਬੀਰ ਸਿੰਘ ਨੂਰਪੁਰ)-ਮਲਕੀਤ ਚੰਦ ਮੇਹਲੀ ਭਵਨ ਵਿਖੇ ਨਵਾਂਸ਼ਹਿਰ ਦੇ ਮੁਸਲਿਮ ਭਾਈਚਾਰੇ ਵਲੋਂ ਇਕ ਇਕੱਠ ਕੀਤਾ। ਇਸ ਦੌਰਾਨ ਭਾਜਪਾ-ਆਰ.

ਅਜੀਤ ਡੈਸਕ 16-09-2026
ਨਵਾਂਸ਼ਹਿਰ, 15 ਸਤੰਬਰ (ਜਸਬੀਰ ਸਿੰਘ ਨੂਰਪੁਰ)-ਮਲਕੀਤ ਚੰਦ ਮੇਹਲੀ ਭਵਨ ਵਿਖੇ ਨਵਾਂਸ਼ਹਿਰ ਦੇ ਮੁਸਲਿਮ ਭਾਈਚਾਰੇ ਵਲੋਂ ਇਕ ਇਕੱਠ ਕੀਤਾ। ਇਸ ਦੌਰਾਨ ਭਾਜਪਾ-ਆਰ. ਐੱਸ. ਐੱਸ. ਦੀਆਂ ਮੁਸਲਿਮ ਵਿਰੋਧੀ, ਘੱਟ ਗਿਣਤੀ ਵਿਰੋਧੀ ਤੇ ਫ਼ਾਸ਼ੀਵਾਦੀ ਨੀਤੀਆਂ ਸੰਬੰਧੀ ਵਿਚਾਰ-ਚਰਚਾ ਕੀਤੀ ਗਈ। ਇਕੱਠ ਨੂੰ ਇੰਡੀਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਪੰਜਾਬ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਅਵਤਾਰ ਸਿੰਘ ਤਾਰੀ ਅਤੇ ਮੁਹੰਮਦ ਸ਼ਾਹਿਦ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਭਾਜਪਾ-ਆਰ. ਐੱਸ. ਐੱਸ ਦੀਆਂ ਘੱਟਗਿਣਤੀਆਂ, ਕਮਿਊਨਿਸਟਾਂ, ਦਲਿਤਾਂ ਅਤੇ ਅੰਬੇਡਕਰ ਵਾਦੀਆਂ ਵਿਰੁੱਧ ਅਪਣਾਈਆਂ ਜਾ ਰਹੀਆਂ ਨੀਤੀਆਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਤੀਆਂ ਦਾ ਵਿਰੋਧ ਕਰਨ ਲਈ ਸਮੂਹ ਮਿਹਨਤਕਸ਼ ਅਤ ੇ ਜਮਹੂਰੀ ਤਾਕਤਾਂ ਨੂੰ ਇਕਜੁੱਟ ਹੋਣ ਦੀ ਲੋੜ ਹੈ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ 26 ਸਤੰਬਰ ਨੂੰ ਮੋਗਾ ਵਿਖੇ ਹੋ ਰਹੀ ਭਾਜਪਾ-ਆਰ. ਐੱਸ. ਐੱਸ. ਵਿਰੋਧੀ ਰੈਲੀ ਵਿੱਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਰੈਲੀ ਵਿਚ ਘੱਟਗਿਣਤੀਆਂ ਤੇ ਹੋਰ ਦੱਬੇ-ਕੁਚਲੇ ਵਰਗਾਂ ਵਿਰੁੱਧ ਹੋ ਰਹੇ ਜ਼ੁਲਮਾਂ ਦੇ ਨਾਲ-ਨਾਲ ਪੰਜਾਬ ਦੇ ਅਹਿਮ ਮੁੱਦੇ ਵੀ ਉਠਾਏ ਜਾਣਗੇ। ਇਨ੍ਹਾਂ ਮੁੱਦਿਆਂ ਵਿਚ ਪੰਜਾਬ ਦੇ ਪਾਣੀਆਂ ਦੀ ਰਾਖੀ, ਚੰਡੀਗੜ੍ਹ ਪੰਜਾਬ ਨੂੰ ਦੇਣ, ਡੈਮ ਸੇਫਟੀ ਐਕਟ ਰੱਦ ਕਰਨ, ਮਨਰੇਗਾ ਬਹਾਲ ਕਰਨ,ਘੱਟੋ-ਘੱਟ ਸਮਰਥਨ ਮੁੱਲ(ਐੱਮਐੱਸਪੀ) ਲਾਗੂ ਕਰਨ ਅਤੇ ਚਾਰ ਲੇਬਰ ਕੋਡਾਂ ਨੂੰ ਰੱਦ ਕਰਨ ਦੀ ਮੰਗ ਸ਼ਾਮਲ ਹੈ। ਇਕੱਠ ਵਿੱਚ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਪੀ.ਐਸ.ਯੂ ਜਿਲ੍ਹਾ ਪ੍ਰਧਾਨ ਬਲਜੀਤ ਧਰਮਕੋਟ ਤੇ ਜਿਲ੍ਹਾ ਆਗੂ ਰਾਜੂ ਬਰਨਾਲਾ, ਮੁਸਲਿਮ ਵੈਲਫ਼ੇਅਰ ਕਮੇਟੀ ਦੇ ਪ੍ਰਧਾਨ ਮੁਹੰਮਦ ਨਿਜ਼ਾਮ, ਡਾਕਟਰ ਅਸ਼ਰਫ਼, ਮੁਹੰਮਦ ਸ਼ਾਇਦ, ਆਜ਼ਾਦ, ਮੁਹੰਮਦ ਅਸਲਮ, ਮੁਹੰਮਦ ਸਦਾਮ, ਸ਼ਭੀਰ ਅੰਸਾਰੀ, ਇਜ਼ਰਾਇਲ ਸਮੇਤ ਹੋਰ ਵੀ ਮੁਸਲਿਮ ਭਾਈਚਾਰੇ ਦੇ ਲੋਕ ਆਦਿ ਹਾਜ਼ਿਰ ਸਨ।
ਪਿਛਲੀ ਖ਼ਬਰ ਸੰਧਵਾਂ ਤੋਂ ਸ਼ਰਧਾਲੂਆਂ ਦਾ ਜਥਾ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸਰਪੰਚ ਡਾ. ਜਗਨ ਨਾਥ ਹੀਰਾ ਦੀ ਅਗਵਾਈ ਹੇਠ ਰ... ਅਗਲੀ ਖ਼ਬਰ ਟੋਰੋਵਾਲ ਵਿਖੇ ਲੋਕ ਮਿਲਣੀ ਦੌਰਾਨ ਅਜੇ ਮੰਗੂਪੁਰ ਦੀ ਅਗਵਾਈ ਹੇਠ ਸੈਂਕੜੇ ਸਾਥੀ ਕਾਂਗਰਸ ਪਾਰਟੀ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।