16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸੰਧਵਾਂ ਤੋਂ ਸ਼ਰਧਾਲੂਆਂ ਦਾ ਜਥਾ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸਰਪੰਚ ਡਾ. ਜਗਨ ਨਾਥ ਹੀਰਾ ਦੀ ਅਗਵਾਈ ਹੇਠ ਰਵਾਨਾ

ਕਟਾਰੀਆ, 15 ਸਤੰਬਰ (ਪ੍ਰੇਮੀ ਸੰਧਵਾਂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ‘ਆਪ’ ਆਗੂ ਸਰਪੰਚ ਡਾ. ਜਗਨ ਨਾਥ ਹੀਰਾ ਦੀ ਅਗਵਾਈ ਹੇਠ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਬੱਸ ਰਾਹੀਂ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ।

ਅਜੀਤ ਡੈਸਕ 16-09-2026
ਕਟਾਰੀਆ, 15 ਸਤੰਬਰ (ਪ੍ਰੇਮੀ ਸੰਧਵਾਂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ‘ਆਪ’ ਆਗੂ ਸਰਪੰਚ ਡਾ. ਜਗਨ ਨਾਥ ਹੀਰਾ ਦੀ ਅਗਵਾਈ ਹੇਠ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਬੱਸ ਰਾਹੀਂ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਸਰਪੰਚ ਡਾ. ਜਗਨ ਨਾਥ ਹੀਰਾ, ਮੈਂਬਰ ਪੰਚਾਇਤ ਗੁਰਦੀਪ ਸਿੰਘ ਬਸਰਾ, ਕਸ਼ਮੀਰ ਸਿੰਘ ਆਦਿ ਸੇਵਾਦਾਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਆਮ ਲੋਕਾਂ ਨੂੰ ਬਿਨਾ ਕਿਸੇ ਖਰਚੇ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ ਤੇ ਯਾਤਰਾ ਕਰਨ ਲਈ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਡਾ. ਜਗਨ ਨਾਥ ਹੀਰਾ, ਗੁਰਦੀਪ ਸਿੰਘ ਬਸਰਾ, ਕਸ਼ਮੀਰ ਸਿੰਘ ਪੰਚ, ਅਮਰਜੀਤ ਹੀਰਾ, ਸੁੱਖੀ, ਪੰਮੀ, ਦੇਵ ਰਾਜ, ਜੈ ਪਾਲ, ਬੀਬੀ ਬਿਮਲਾ, ਉਦਮੀ ਰਾਮ, ਦਵਿੰਦਰ, ਅਮਰੀਕ ਸਿੰਘ, ਰੇਸ਼ਮ ਲਾਲ ਹੀਰਾ , ਕਮਲਜੀਤ ਕੌਰ, ਦੀਪੋ, ਪੱਪੂ, ਬੱਗੂ ਹੀਰਾ, ਹਰਭਜਨ ਸਿੰਘ, ਸੱਤਿਅ, ਸ਼ਿੰਦਾ, ਦੇਸ ਰਾਜ ਹੀਰਾ, ਸੀਮਾ ਹੀਰਾ, ਵਿੱਕੀ, ਤੇਜਿੰਦਰ ਕੌਰ ਹੀਰਾ, ਚਰਨਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਮੰਗੂਪੁਰ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਮੁਸਲਿਮ ਭਾਈਚਾਰੇ ਵੱਲੋਂ ਘੱਟ ਗਿਣਤੀ ਵਿਰੋਧੀ ਨੀਤੀਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।