16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਹੋਰ ਤੇਜ਼

ਕਾਠਗੜ੍ਹ, 15 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਡੀ. ਐਸ.

ਅਜੀਤ ਡੈਸਕ 16-09-2026
ਕਾਠਗੜ੍ਹ, 15 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਡੀ.ਐਸ.ਪੀ ਬਲਾਚੌਰ ਹੇਮੰਤ ਮਲਹੋਤਰਾ ਦੀ ਅਗਵਾਈ ਵਿੱਚ ਥਾਣਾ ਕਾਠਗੜ੍ਹ ਦੇ ਐਸ.ਐਚ.ਓ ਇੰਸਪੈਕਟਰ ਕਮਲ ਤਨੇਜਾ ਅਤੇ ਆਸਰੋਂ ਚੌਕੀ ਇੰਨਚਾਰਜ ਏ.ਐਸ.ਆਈ ਸਿੰਕਦਰ ਪਾਲ ਵੱਲੋਂ ਥਾਣਾ ਕਾਠਗੜ੍ਹ ਅਧੀਨ ਆਉਂਦੇ ਪਿੰਡ ਰਾਏਪੁਰ ਮਾਜਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਸ਼ੇਸ਼ ਸੰਪਰਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਭਿਆਨਕ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਜੇਕਰ ਕੋਈ ਵਿਅਕਤੀ ਨਸ਼ਾ ਕਰਦਾ ਜਾਂ ਵੇਚਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਜਦਕਿ ਨਸ਼ਾ ਕਰਨ ਵਾਲਿਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾ ਕੇ ਮੁਫਤ ਇਲਾਜ ਕਰਵਾਇਆ ਜਾਵੇਗਾ। ਇਸ ਮੌਕੇ ਪਿੰਡ ਦੀ ਸਰਪੰਚ ਕੁਲਦੀਪ ਕੌਰ, ਪੰਚ ਸੁਖਵਿੰਦਰ ਸਿੰਘ, ਪੰਚ ਬਲਬੀਰ ਚੰਦ, ਪੰਚ ਮਨਜੀਤ ਕੌਰ ਸਮੇਤ ਹਰਨੇਕ ਸਿੰਘ, ਹਰਭਜਨ ਸਿੰਘ, ਰਾਮ ਪ੍ਰਕਾਸ਼, ਜਸਪਾਲ ਸਿੰਘ, ਸੁਖਵਿੰਦਰ, ਗੁਰਮੀਤ ਸਿੰਘ, ਦਲਜੀਤ, ਕਰਨਵੀਰ ਸਿੰਘ, ਜਰਨੈਲ ਸਿੰਘ ਸੈਣੀ , ਜੋਗਾ ਸਿੰਘ, ਸੋਹਣ ਸਿੰਘ, ਬਲਬੀਰ ਸਿੰਘ, ਪਿਆਰਾ ਸਿੰਘ, ਅਮਨ ਸਿੰਘ, ਲਖਵਿੰਦਰ ਸਿੰਘ, ਮੀਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ, ਜਿਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।
ਪਿਛਲੀ ਖ਼ਬਰ ਬਿਜਲੀ ਦੇ ਕੱਟਾਂ ਨੇ ਲੋਕਾਂ ਦਾ ਜੀਣਾ ਕੀਤਾ ਦੁਸ਼ਵਾਰ -ਅਸ਼ੋਕ ਨਾਨੋਵਾਲ ਅਗਲੀ ਖ਼ਬਰ ਇੱਕ ਵਾਰ ਫਿਰ ਦੇਸ਼-ਵਿਦੇਸ਼ ’ਚ ਗੂੰਜਿਆ ਨਵਾਂਸ਼ਹਿਰ ਦੇ ਗਤਕੇ ਦਾ ਨਾਂਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।