ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਚੌਧਰੀ ਚਮਨ ਲਾਲ ਚੌਹਾਨ ਨਮਿਤ ਸ਼ਰਧਾਂਜਲੀ ਸਮਾਗਮ ਵਰ੍ਹੇਗੰਢ ਮਨਾਈ ਪਰਮਜੀਤ ਸਿੰਘ ਅਤੇ ਬੀਬੀ ਅਮਨ ਵਾਸੀ ਨਵਾਂਸ਼ਹਿਰ ਨੇ ਆਪਣੇ ਵਿਆਹ ਦੀ 27ਵੀਂ ਵਰ੍ਹੇਗੰਢ ਮਨਾਈ। ਮੀਰੀ-ਪੀਰੀ ਖ਼ਾਲਸਾ ਮਾਰਚ ਅੱਜ ਤੀਸਰੇ ਪੜਾਅ ਤਹਿਤ ਗੜ੍ਹਸ਼ੰਕਰ ਪਹੁੰਚੇਗਾ-ਰਾਠਾਂ
ਗੜ੍ਹਸ਼ੰਕਰ, 16 ਸਤੰਬਰ (ਧਾਲੀਵਾਲ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ 17 ਸਤੰਬਰ ਨੂੰ ਤੀਸਰੇ ਪੜਾਅ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਦੁਪਹਿਰ 12 ਵਜੇ ਗੜ੍ਹਸ਼ੰਕਰ ਪਹੁੰਚੇਗਾ। ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਦੱਸਿਆ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ਪਿੰਡ ਕੁੱਕੜ ਮਜਾਰਾ ਵਿਖੇ ਸਤਿਕਾਰ ਸਹਿਤ ਰਸੀਵ ਕਰਦਿਆਂ ਮਾਰਚ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ ਤੇ ਇਸ ਤੋਂ ਬਾਅਦ ਪਿੰਡ ਰੋੜ ਮਜਾਰਾ, ਨੰਗਲਾਂ, ਬੋੜਾ, ਗੋਗੋਂ, ਮਹਿਤਾਬਪੁਰ ਵਿਖੇ ਸਵਾਗਤ ਉਪਰੰਤ ਮੀਰੀ-ਪੀਰੀ ਖ਼ਾਲਸਾ ਮਾਰਚ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਰੁਕੇਗਾ ਜਿੱਥੇ ਸੰਗਤ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ।
ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ
17-09-2026