ਬੂਟੇ ਲਗਾਉਣ ਦੇ ਨਾਲ ਉਨ੍ਹਾਂ ਦੀ ਸੰਭਾਲ ਵੀ ਜ਼ਰੂਰੀ-ਜੀਤ ਰਾਮ ਹਿਆਲਾ
ਔੜ, 17 ਸਤੰਬਰ (ਗੁਰਨਾਮ ਸਿੰਘ ਸੈਣੀ)-ਵਾਤਾਵਰਨ ਦੀ ਸੰਭਾਲ ਤੇ ਇਲਾਕੇ ਨੂੰ ਹਰਿਆ-ਭਰਿਆ ਬਣਾਉਣ ਦਾ ਸੁਨੇਹਾ ਦਿੰਦਿਆਂ ਨਵਾਂਸ਼ਹਿਰ ਸੈਂਟਰਲ ਕੋ-ਆਪ੍ਰੇਟਿਵ ਬੈਂਕ ਲਿਮਟਿਡ ਦੀ ਬ੍ਰਾਂਚ ਔੜ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਤਹਿਤ ਬੈਂਕ ਬ੍ਰਾਂਚ ਦੇ ਆਲੇ-ਦੁਆਲੇ ਆਮਲਾ, ਕੜ੍ਹੀ ਪੱਤਾ ਤੇ ਕਲੀਆਂ ਸਮੇਤ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ।
ਅਜੀਤ ਡੈਸਕ
18-09-2026