ਚੰਨੀ ਨੂੰ ਬਣਾਓ ਪੰਜਾਬ ਕਾਂਗਰਸ ਦਾ ਚਿਹਰਾ-ਵਿੱਕੀ ਚੌਧਰੀ ਕਾਠਗੜ੍ਹ
ਕਾਠਗੜ੍ਹ, 17 ਸਤੰਬਰ (ਕਲੇਰ)-ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ (ਵਿੱਕੀ) ਚੌਧਰੀ ਕਾਠਗੜ੍ਹ ਨੇ ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਕਾਂਗਰਸ ਹਾਈਕਮਾਨ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਥ ਪੰਜਾਬ ਕਾਂਗਰਸ ਦੀ ਵਾਗਡੋਰ ਸੌਂਪ ਦਿੱਤੀ ਜਾਂਦੀ ਹੈ ਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣਗੇ। ਵਿੱਕੀ ਚੌਧਰੀ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਅਜਿਹੇ ਹਨ ਕਿ ਹਰ ਵਰਗ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਨੂੰ ਉਮੀਦ ਦੀ ਨਜ਼ਰ ਨਾਲ ਦੇਖ ਰਿਹਾ ਹੈ।
ਅਜੀਤ ਡੈਸਕ
18-09-2026