19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਲਵਪ੍ਰੀਤ ਸਿੰਘ ਰੈਲਮਾਜਰਾ ਨੂੰ ਕੁਚਲਣ ਵਾਲਾ ਚਾਲਕ ਕਾਰ ਸਣੇ ਗ੍ਰਿਫ਼ਤਾਰ

ਕਾਠਗੜ੍ਹ, 18 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਥਾਣਾ ਕਾਠਗੜ੍ਹ ਅਧੀਨ ਪੈਂਦੇ ਪਿੰਡ ਰੈਲਮਾਜਰਾ ਵਿਖੇ ਵੀਰਵਾਰ ਸਵੇਰੇ ਕਰੀਬ 5:30 ਵਜੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਨਾਲ ਚਲਾਈ ਜਾ ਰਹੀ ਚਿੱਟੀ ਸਿਆਜ਼ ਕਾਰ ਨੇ ਫੌਜ ਦੀ ਭਰਤੀ ਲਈ ਦੌੜ ਲਗਾ ਰਹੇ 19 ਸਾਲਾ ਨੌਜਵਾਨ ਨੂੰ ਕੁਚਲ ਦਿੱਤਾ, ਜਿਸ ਦੀ ਮੌਤ ਹੋ ਗਈ।

ਅਜੀਤ ਡੈਸਕ 19-09-2026
ਕਾਠਗੜ੍ਹ, 18 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਥਾਣਾ ਕਾਠਗੜ੍ਹ ਅਧੀਨ ਪੈਂਦੇ ਪਿੰਡ ਰੈਲਮਾਜਰਾ ਵਿਖੇ ਵੀਰਵਾਰ ਸਵੇਰੇ ਕਰੀਬ 5:30 ਵਜੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਨਾਲ ਚਲਾਈ ਜਾ ਰਹੀ ਚਿੱਟੀ ਸਿਆਜ਼ ਕਾਰ ਨੇ ਫੌਜ ਦੀ ਭਰਤੀ ਲਈ ਦੌੜ ਲਗਾ ਰਹੇ 19 ਸਾਲਾ ਨੌਜਵਾਨ ਨੂੰ ਕੁਚਲ ਦਿੱਤਾ, ਜਿਸ ਦੀ ਮੌਤ ਹੋ ਗਈ। ਪੁਲਿਸ ਨੇ ਕਾਰ ਨੂੰ ਕਬਜ਼ੇ ਵਿਚ ਲੈ ਕੇ ਮੌਕੇ ਹੋ ਫਰਾਰ ਹੋਏ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਐਸ. ਐਚ. ਓ. ਇੰਸਪੈਕਟਰ ਕਮਲ ਤਨੇਜਾ ਤੇ ਆਸਰੋਂ ਚੌਕੀ ਇੰਚਾਰਜ ਏ. ਐਸ. ਆਈ. ਸਿਕੰਦਰਪਾਲ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਸਵੀਰ ਸਿੰਘ ਪੁੱਤਰ ਰਾਮ ਪਾਲ ਵਾਸੀ ਪਿੰਡ ਰੈਲਮਾਜਰਾ ਨੇ ਬਿਆਨ ਦਿੱਤਾ ਕਿ ਉਸ ਦਾ 19 ਸਾਲਾ ਇਕਲੌਤਾ ਪੁੱਤਰ ਲਵਪ੍ਰੀਤ ਸਿੰਘ ਭਾਰ ਤੀ ਫੌਜ ਦੀ ਭਰਤੀ ਲਈ ਫਿਜ਼ੀਕਲ ਦੀ ਤਿਆਰੀ ਕਰ ਰਿਹਾ ਸੀ ਅਤੇ ਰੋਜ਼ਾਨਾ ਵਾਂਗ ਸਰਵਿਸ ਰੋਡ ਰੈਲਮਾਜਰਾ ਵਿਖੇ ਦੌੜ ਲਗਾਉਣ ਗਿਆ ਸੀ। ਉਹ ਖੁਦ ਵੀ ਆਪਣੇ ਪੁੱਤਰ ਦੇ ਪਿੱਛੇ-ਪਿੱਛੇ ਪੈਦਲ ਜਾ ਰਿਹਾ ਸੀ। ਜਦੋਂ ਲਵਪ੍ਰੀਤ ਬੱਸ ਅੱਡਾ ਰੈਲਮਾਜਰਾ ਕੋਲ ਪੁੱਜਾ ਤਾਂ ਰੋਪੜ ਵੱਲੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੰਬਰ ਸੀ.ਐਚ-01-ਬੀ.ਕੇ-7348 ਮਾਰਕਾ ਮਾਰੂਤੀ ਸੁਜ਼ੂਕੀ ਸਿਆਜ਼ ਰੰਗ ਚਿੱਟਾ ਦੇ ਚਾਲਕ ਨੇ ਲਾਪ੍ਰਵਾਹੀ ਨਾਲ ਚਲਾਉਂਦਿਆਂ ਉਸ ਨੂੰ ਟੱਕਰ ਮਾਰ ਦਿੱਤੀ। ਗੱਡੀ ਦਾ ਚਾਲਕ ਵਿਆਸ ਲਾਲ ਯਾਦਵ ਪੁੱਤਰ ਜੰਗਾ ਲਾਲ ਯਾਦਵ ਵਾਸੀ ਪਿੰਡ ਬਨਾਂ, ਥਾਣਾ ਕਾਠਗੜ੍ਹ ਦੱਸਿਆ ਜਾ ਰਿਹਾ ਹੈ, ਜੋ ਮੌਕੇ ਤੋਂ ਗੱਡੀ ਭਜਾ ਕੇ ਲੈ ਗਿਆ ਸੀ। ਗੰਭੀਰ ਜ਼ਖ਼ਮੀ ਲਵਪ੍ਰੀਤ ਨੂੰ ਰਾਹਗੀਰਾਂ ਦੀ ਮਦਦ ਨਾਲ ਸਿਵਲ ਹਸਪਤਾਲ ਰੋਪੜ ਲਿਜਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਕਾਠਗੜ੍ਹ ਵਿਚ ਮਾਮਲਾ ਦਰਜ ਕਰਕੇ ਕਾਰ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਵਿਧਾਇਕਾ ਬਲਾਚੌਰ ਦੇ ਘਰ ਦਾ ਘਿਰਾਓ ਅੱਜ ਅਗਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬੰਗਾ ਵਿਖੇ ਸੰਗਤਾਂ ਵਲੋਂ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।