20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਵਿਕਾਸ ਕਾਰਜਾਂ ਤੇ ਲੋਕ-ਪੱਖੀ ਫ਼ੈਸਲਿਆਂ ਦੇ ਆਧਾਰ ’ਤੇ ਲੋਕ ‘ਆਪ’ ਸਰਕਾਰ ਨੂੰ ਦੇਣਗੇ ਬਹੁਮਤ-ਸ਼ੇਖੂਪੁਰ

ਜਾਡਲਾ, 19 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤਾਰਾ ਸਿੰਘ ਸ਼ੇਖੂਪੁਰ ਨੇ ਕਸਬਾ ਜਾਡਲਾ ਵਿਖ਼ੇ ਅਜੀਤ ਨਾਲ ਗੱਲ ਕਰਦਿਆਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਵੱਡਾ ਬਹੁਮਤ ਦੇ ਕੇ ਮੁੜ ਸੱਤਾ ਦੀ ਜ਼ਿੰਮੇਵਾਰੀ ਸੌਂਪਣਗੇ ਅਤੇ ਪਾਰਟੀ ਲਗਾਤਾਰ ਦੂਜੀ ਵਾਰ ਸਰਕਾਰ ਬਣਾ ਕੇ ਪੰਜਾਬ ਦੀ ਸਿਆਸਤ ਵਿਚ ਨਵਾਂ ਇਤਿਹਾਸ ਸਿਰਜੇਗੀ। ਤਾਰਾ ਸਿੰਘ ਸ਼ੇਖੂਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਣ ਲਈ ਕਈ ਅਹਿਮ ਫ਼ੈਸਲੇ ਲਏ ਹਨ।

ਅਜੀਤ ਡੈਸਕ 20-09-2026
ਜਾਡਲਾ, 19 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤਾਰਾ ਸਿੰਘ ਸ਼ੇਖੂਪੁਰ ਨੇ ਕਸਬਾ ਜਾਡਲਾ ਵਿਖ਼ੇ ਅਜੀਤ ਨਾਲ ਗੱਲ ਕਰਦਿਆਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਵੱਡਾ ਬਹੁਮਤ ਦੇ ਕੇ ਮੁੜ ਸੱਤਾ ਦੀ ਜ਼ਿੰਮੇਵਾਰੀ ਸੌਂਪਣਗੇ ਅਤੇ ਪਾਰਟੀ ਲਗਾਤਾਰ ਦੂਜੀ ਵਾਰ ਸਰਕਾਰ ਬਣਾ ਕੇ ਪੰਜਾਬ ਦੀ ਸਿਆਸਤ ਵਿਚ ਨਵਾਂ ਇਤਿਹਾਸ ਸਿਰਜੇਗੀ। ਤਾਰਾ ਸਿੰਘ ਸ਼ੇਖੂਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਣ ਲਈ ਕਈ ਅਹਿਮ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਤੇ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੇ ਖੇਤਰ ਵਿਚ ਸਰਕਾਰ ਵਲੋਂ ਕੀਤੇ ਕੰਮਾਂ ਦਾ ਸਿੱਧਾ ਲਾਭ ਲੋਕਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਲੰਮੇ ਕਾਰਜਕਾਲ ਦੌਰਾਨ ਜਿਹੜੇ ਕੰਮ ਸਿਰਫ਼ ਐਲਾਨਾਂ ਤੱਕ ਸੀਮਤ ਰਹੇ, ਉਹ ਕੰਮ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਲਾਗੂ ਕੀਤੇ ਹਨ। ਉਨ੍ਹਾਂ ਅਨੁਸਾਰ ਸਰਕਾਰ ਨੇ ਹਰ ਵਰਗ ਨੂੰ ਸਰਕਾਰੀ ਸਹੂਲਤਾਂ ਦੇਣ ਦੇ ਨਾਲ ਭ੍ਰਿਸ਼ਟਾਚਾਰ ਵਿਰੁੱਧ ਵੀ ਕਾਰਵਾਈ ਕੀਤੀ ਹੈ। ਜਥੇਦਾਰ ਤਾਰਾ ਸਿੰਘ ਸ਼ੇਖੂਪੁਰ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਸਿਆਸੀ ਦਾਅਵਿਆਂ ’ਤੇ ਨਹੀਂ, ਸਗੋਂ ਸਰਕਾਰ ਦੀ ਕਾਰਗੁਜ਼ਾਰੀ ਨੂੰ ਦੇਖ ਕੇ ਫ਼ੈਸਲਾ ਕਰਨਗੇ।
ਪਿਛਲੀ ਖ਼ਬਰ ਘਰ-ਘਰ ਪ੍ਰਚਾਰ ਤੋਂ ਪਹਿਲਾਂ ‘ਆਪ’ ਪੰਜਾਬ ਦੀ ਜ਼ਮੀਨੀ ਹਕੀਕਤ ਦੱਸੇ-ਅਸ਼ੋਕ ਨਾਨੋਵਾਲ ਅਗਲੀ ਖ਼ਬਰ ਬਾਬਾ ਸ੍ਰੀਚੰਦ ਦਾ 532ਵਾਂ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।