21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਨੈਸ਼ਨਲ ਫੁੱਟਬਾਲਰ ਗਿਆਨ ਚੰਦ ਪਾਠਕ ਨੇ 80ਵੇਂ ਜਨਮ ਦਿਨ ’ਤੇ ਫੁੱਟਬਾਲ ਮੈਚ ਕਰਵਾਇਆ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਸੰਬੰਧੀ ਕੀਰਤਨ ਦਰਬਾਰ

ਗੜ੍ਹਦੀਵਾਲਾ, 20 ਸਤੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖਾਲਸਾ ਰਮਦਾਸਪੁਰ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਵਸ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ 400 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਰਕਾਰੀ ਐਲੀਮੈਂਟਰੀ ਸਕੂਲ ਥੇਂਦਾ-ਚਿਪੜਾ ਵਿਖੇ ਮਹਾਨ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕੌਮ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਬਲਵਿੰਦਰ ਸਿੰਘ ਥਿੰਦਾ, ਭਾਈ ਕਾਰਜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਤੇ ਭਾਈ ਵਰਿੰਦਰ ਸਿੰਘ ਖੱਖ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ। ਜਦ ਕਿ ਵਿਦਵਾਨ ਢਾਡੀ ਭਾਈ ਕਮਲਜੀਤ ਸਿੰਘ ਬੋਪਾਰਾਏ ਨੇ ਢਾਡੀ ਵਾਰਾਂ ਅਤੇ ਭਾਈ ਗੁਰਨੇਕ ਸਿੰਘ ਚੌਟਾਲਾ ਕਥਾਕਾਰ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਸਰਵਣ ਕਰਾਈਆਂ।

ਅਜੀਤ ਡੈਸਕ 21-09-2026
ਗੜ੍ਹਦੀਵਾਲਾ, 20 ਸਤੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖਾਲਸਾ ਰਮਦਾਸਪੁਰ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਵਸ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ 400 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਰਕਾਰੀ ਐਲੀਮੈਂਟਰੀ ਸਕੂਲ ਥੇਂਦਾ-ਚਿਪੜਾ ਵਿਖੇ ਮਹਾਨ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕੌਮ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਬਲਵਿੰਦਰ ਸਿੰਘ ਥਿੰਦਾ, ਭਾਈ ਕਾਰਜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਤੇ ਭਾਈ ਵਰਿੰਦਰ ਸਿੰਘ ਖੱਖ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ। ਜਦ ਕਿ ਵਿਦਵਾਨ ਢਾਡੀ ਭਾਈ ਕਮਲਜੀਤ ਸਿੰਘ ਬੋਪਾਰਾਏ ਨੇ ਢਾਡੀ ਵਾਰਾਂ ਅਤੇ ਭਾਈ ਗੁਰਨੇਕ ਸਿੰਘ ਚੌਟਾਲਾ ਕਥਾਕਾਰ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਸਰਵਣ ਕਰਾਈਆਂ। ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸਟੇਜ ਸਕੱਤਰ ਦੀ ਡਿਊਟੀ ਨਿਭਾਈ। ਇਸ ਮੌਕੇ ਪ੍ਰਿੰਸੀਪਲ ਜਗਜੀਤ ਸਿੰਘ ਰੀਹਲ, ਭਾਈ ਤਰਸੇਮ ਸਿੰਘ, ਭਾਈ ਦਲਜੀਤ ਸਿੰਘ, ਪ੍ਰਧਾਨ ਸੁਰਜੀਤ ਸਿੰਘ ਸਮਰਾ, ਕਮਲਜੀਤ ਸਿੰਘ ਸਮਰਾ, ਸਰਪੰਚ ਹਰਦੀਪ ਸਿੰਘ ਸਮਰਾ ਬਹਾਦਰ ਸਿੰਘ, ਸ਼ੌਕੀਨ ਸਿੰਘ, ਡਾ. ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸੈਫ, ਆਤਮਾ ਸਿੰਘ ਧੂਤ, ਡਾਕਟਰ ਕਰਮਵੀਰ ਸਿੰਘ, ਮਾਸਟਰ ਪਿਆਰਾ ਸਿੰਘ, ਸਤਪਾਲ ਸਿੰਘ, ਕੈਪਟਨ ਬਲਜਿੰਦਰ ਸਿੰਘ, ਪ੍ਰੀਤਮ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ, ਸਤਿੰਦਰ ਸਿੰਘ, ਸਰਬਜੀਤ ਸਿੰਘ, ਪ੍ਰਭਦੀਪ ਸਿੰਘ, ਯੁਵਰਾਜ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ, ਹਰਦੇਵ ਸਿੰਘ, ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ, ਨਾਮਦੇਵ ਸਿੰਘ, ਡਾਕਟਰ ਪ੍ਰਭਜੋਤ ਸਿੰਘ, ਕੁਲਬੀਰ ਸਿੰਘ, ਜਸਵੀਰ ਸਿੰਘ, ਸੁਖਪਾਲ ਸਿੰਘ, ਹਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਕਤਲ ਕੇਸ ’ਚ ਲੋੜੀਂਦਾ ਇੱਕ ਹੋਰ ਮੁਲਜ਼ਮ ਵਾਰਦਾਤ ’ਚ ਵਰਤੇ ਹਥਿਆਰ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਯੂਥ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਜਸਕਰਨ ਸੰਘਾ ਵਲੋਂ ਯੂਥ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।