23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪਿੰਡ ਨੱਥਾ ਨੰਗਲ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ

ਕਾਠਗੜ੍ਹ, 22 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੇ ਨੇੜਲੇ ਪਿੰਡ ਨੱਥਾ ਨੰਗਲ ਤੋਂ ਸਮੂਹ ਸੰਗਤ ਦੀ ਹਾਜ਼ਰੀ ਵਿਚ ਤੀਰਥ ਯਾਤਰਾ ਲਈ ਜਾਣ ਵਾਲੀ ਬੱਸ ਨੂੰ ਪੂਰੀ ਸ਼ਰਧਾ, ਸਤਿਕਾਰ ਤੇ ਧਾਰਮਿਕ ਭਾਵਨਾਵਾਂ ਨਾਲ ਰਵਾਨਾ ਕੀਤਾ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਪਹੁੰਚੇ ਅਤੇ ਉਨ੍ਹਾਂ ਵਲੋਂ ਤੀਰਥ ਯਾਤਰਾ ਵਾਲੀ ਬੱਸ ਨੂੰ ਰਵਾਨਗੀ ਦਿੱਤੀ ਗਈ।

ਅਜੀਤ ਡੈਸਕ 23-09-2026
ਕਾਠਗੜ੍ਹ, 22 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੇ ਨੇੜਲੇ ਪਿੰਡ ਨੱਥਾ ਨੰਗਲ ਤੋਂ ਸਮੂਹ ਸੰਗਤ ਦੀ ਹਾਜ਼ਰੀ ਵਿਚ ਤੀਰਥ ਯਾਤਰਾ ਲਈ ਜਾਣ ਵਾਲੀ ਬੱਸ ਨੂੰ ਪੂਰੀ ਸ਼ਰਧਾ, ਸਤਿਕਾਰ ਤੇ ਧਾਰਮਿਕ ਭਾਵਨਾਵਾਂ ਨਾਲ ਰਵਾਨਾ ਕੀਤਾ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਪਹੁੰਚੇ ਅਤੇ ਉਨ੍ਹਾਂ ਵਲੋਂ ਤੀਰਥ ਯਾਤਰਾ ਵਾਲੀ ਬੱਸ ਨੂੰ ਰਵਾਨਗੀ ਦਿੱਤੀ ਗਈ। ਇਸ ਦੌਰਾਨ ਸੰਗਤ ਵਿਚ ਭਾਰੀ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਬੱਸ ਦੀ ਰਵਾਨਗੀ ਤੋਂ ਪਹਿਲਾਂ ਸਮੂਹ ਸ਼ਰਧਾਲੂਆਂ ਦੀ ਸੁਖਮਈ ਯਾਤਰਾ ਤੇ ਚੜ੍ਹਦੀ ਕਲਾ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਤੇ ਸਮੂਹ ਪਿੰਡ ਨੱਥਾ ਨੰਗਲ ਦੀ ਪੰਚਾਇਤ ਨੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਧਾਰਮਿਕ ਯਾਤਰਾਵਾਂ ਮਨੁੱਖ ਨੂੰ ਆਪਣੀਆਂ ਜੜ੍ਹਾਂ ਅਤੇ ਅਧਿਆਤਮਿਕ ਵਿਰਾਸਤ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ। ਅਜਿਹੀਆਂ ਯਾਤਰਾਵਾਂ ਰਾਹੀਂ ਸੰਗਤ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੇ ਨਾਲ - ਨਾਲ ਆਤਮਿਕ ਸ਼ਾਂਤੀ ਅਤੇ ਸਕੂਨ ਵੀ ਪ੍ਰਾਪਤ ਹੁੰਦਾ ਹੈ। ਇਸ ਮੌਕੇ ਉਨ੍ਹਾਂ ਵਾਹਿਗੁਰੂ ਜੀ ਅੱਗੇ ਅਰਦਾਸ ਕੀਤੀ ਕਿ ਤੀਰਥ ਯਾਤਰਾ ’ਤੇ ਜਾ ਰਹੇ ਸਮੂਹ ਸ਼ਰਧਾਲੂਆਂ ਦੀ ਯਾਤਰਾ ਸੁਖਮਈ, ਮੰਗਲਮਈ ਤੇ ਚੜ੍ਹਦੀ ਕਲਾ ਵਿਚ ਸੰਪੰਨ ਹੋਵੇ।
ਪਿਛਲੀ ਖ਼ਬਰ ਡਾਕਟਰ ਭੁਪਿੰਦਰਜੀਤ ਸਿੰਘ ਸੂਰੀ ਵਲੋਂ ਸੋਨ ਤਗਮਾ ਜੇਤੂ ਗੁਰਬਾਜ ਸਿੰਘ ਬਾਜ ਨੂੰ ਸ਼ੁੱਭਕਾਮਨਾਵਾਂ ਭੇਟ ਅਗਲੀ ਖ਼ਬਰ ਸਾਬਕਾ ਹੈੱਡ ਟੀਚਰ ਜੋਗਿੰਦਰ ਕੌਰ ਗੋਹਲੜੋਂ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।