24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸੰਧਵਾਂ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ

ਕਟਾਰੀਆ, 23 ਸਤੰਬਰ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਸੀਨੀਅਰ ਕਾਂਗਰਸੀ ਆਗੂ ਠੇਕੇਦਾਰ ਸੁਰਿੰਦਰ ਪਾਲ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ। ਜਿਸ ‘ਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਮਜਬੂਤੀ ਲਈ ਵਿਚਾਰ ਕੀਤਾ ਗਿਆ।

ਅਜੀਤ ਡੈਸਕ 24-09-2026
ਕਟਾਰੀਆ, 23 ਸਤੰਬਰ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਸੀਨੀਅਰ ਕਾਂਗਰਸੀ ਆਗੂ ਠੇਕੇਦਾਰ ਸੁਰਿੰਦਰ ਪਾਲ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ। ਜਿਸ ‘ਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਮਜਬੂਤੀ ਲਈ ਵਿਚਾਰ ਕੀਤਾ ਗਿਆ। ਠੇਕੇਦਾਰ ਸੁਰਿੰਦਰ ਪਾਲ ਨੇ ਕਿਹਾ ਕਿ ਪੰਜਾਬ ਵਿੱਚ ਸਮੇਂ-ਸਮੇਂ ਜਦੋਂ ਵੀ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਸਰਕਾਰ ਨੇ ਬਿਨਾਂ ਕਿਸੇ ਭੇਦ ਭਾਵ ਦੇ ਗਰੀਬ ਲੋਕਾਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਪੰਜਾਬ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਵੱਡੀ ਜਿੱਤ ਪ੍ਰਾਪਤ ਕਰੇਗੀ ਤੇ ਸੂਬੇ ‘ਚ ਕਾਂਗਰਸ ਦੀ ਸਰਕਾਰ ਬਣੇਗੀ। ਇਸ ਮੌਕੇ ਅਮਰੀਕ ਚੰਦ ਸੌਖਾ ਹਲਵਾਈ, ਤਰਸੇਮ ਲਾਲ, ਅਰਜਨ ਰਾਮ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲ ਅਕੈਡਮੀ ਦੀਆਂ ਲੜਕੀਆਂ ਨੇ ਫੁੱਟਬਾਲ ਟੂਰਨਾਮੈਂਟ ’ਚ ਪ੍ਰਾਪਤ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਆਂਗਣਵਾੜੀ ਕੇਂਦਰਾਂ ’ਚ ਪੋਸ਼ਣ ਮਾਹ ਤਹਿਤ ਬੱਚਿਆਂ ਅਤੇ ਮਾਪਿਆਂ ਨੂੰ ਕੀਤਾ ਜਾ ਰਿਹਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।