25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਟੇਟ ਪੱਧਰੀ ਕੁਸ਼ਤੀ ਮੁਕਾਬਲੇ ਦੀ ਚਾਂਦੀ ਦਾ ਤਗਮਾ ਜੇਤੂ ਪਹਿਲਵਾਨ ਸਰਗੁਣ ਕੌਰ ਢਾਹਾਂ ਦਾ ਸਵਾਗਤ

ਬੰਗਾ, 24 ਸਤੰਬਰ (ਧਰਮਵੀਰ ਪਾਲ) - ਸਿੱਖਿਆ ਤੇ ਖੇਡਾਂ ਦੇ ਖੇਤਰ ’ਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੀ ਵਿੱਦਿਅਕ ਸੰਸਥਾ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਹੋਣਹਾਰ ਵਿਦਿਆਰਥਣ ਅਤੇ ਪੰਜਾਬ ਪੱਧਰ ’ਤੇ ਚਾਂਦੀ ਦਾ ਤਗਮਾ ਜੇਤੂ ਪਹਿਲਵਾਨ ਸਰਗੁਣ ਕੌਰ ਢਾਹਾਂ ਦਾ ਸਕੂਲ ਪਹੁੰਚਣ ’ਤੇ ਬਹੁਤ ਹੀ ਧੂਮ-ਧਾਮ ਨਾਲ ਸਵਾਗਤ ਕੀਤਾ ਗਿਆ। ਬੀਤੇ ਦਿਨੀਂ ਜ਼ਿਲ੍ਹਾ ਫਾਜ਼ਲਿਕਾ ਵਿਖੇ ਹੋਈਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੀ ਸਟੇਟ ਪੱਧਰੀ ਕੁਸ਼ਤੀ ਮੁਕਾਬਲਿਆਂ ਦੀ ਚਾਂਦੀ ਦਾ ਤਗਮਾ ਜੇਤੂ ਪਹਿਲਵਾਨ ਸਰਗੁਣ ਕੌਰ ਸਕੂਲ ਪਹੁੰਚੀ ਤਾਂ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ।

ਅਜੀਤ ਡੈਸਕ 25-09-2026
ਬੰਗਾ, 24 ਸਤੰਬਰ (ਧਰਮਵੀਰ ਪਾਲ) - ਸਿੱਖਿਆ ਤੇ ਖੇਡਾਂ ਦੇ ਖੇਤਰ ’ਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੀ ਵਿੱਦਿਅਕ ਸੰਸਥਾ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਹੋਣਹਾਰ ਵਿਦਿਆਰਥਣ ਅਤੇ ਪੰਜਾਬ ਪੱਧਰ ’ਤੇ ਚਾਂਦੀ ਦਾ ਤਗਮਾ ਜੇਤੂ ਪਹਿਲਵਾਨ ਸਰਗੁਣ ਕੌਰ ਢਾਹਾਂ ਦਾ ਸਕੂਲ ਪਹੁੰਚਣ ’ਤੇ ਬਹੁਤ ਹੀ ਧੂਮ-ਧਾਮ ਨਾਲ ਸਵਾਗਤ ਕੀਤਾ ਗਿਆ। ਬੀਤੇ ਦਿਨੀਂ ਜ਼ਿਲ੍ਹਾ ਫਾਜ਼ਲਿਕਾ ਵਿਖੇ ਹੋਈਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੀ ਸਟੇਟ ਪੱਧਰੀ ਕੁਸ਼ਤੀ ਮੁਕਾਬਲਿਆਂ ਦੀ ਚਾਂਦੀ ਦਾ ਤਗਮਾ ਜੇਤੂ ਪਹਿਲਵਾਨ ਸਰਗੁਣ ਕੌਰ ਸਕੂਲ ਪਹੁੰਚੀ ਤਾਂ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਸ਼ੇਸ਼ ਸਨਮਾਨ ਸਮਾਗਮ ਕੀਤਾ ਗਿਆ, ਜਿੱਥੇ ਤਗਮਾ ਜੇਤੂ ਖਿਡਾਰਨ ਨੂੰ ਹਾਰ ਪਾ ਕੇ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਾਮਨਿਤ ਕੀਤਾ ਗਿਆ। ਸ. ਕੁਲਵਿੰਦਰ ਸਿੰਘ ਢਾਹਾਂ (ਪ੍ਰਧਾਨ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ) ਨੇ ਇਸ ਮੌਕੇ ਵਿਸ਼ੇਸ਼ ਤੌਰ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਢਾਹਾਂ ਦੀ ਸਰਗੁਣ ਕੌਰ ਢਾਹਾਂ ਪੁੱਤਰੀ ਬਲਜੀਤ ਸਿੰਘ ਅਤੇ ਡਾ. ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਅੰਡਰ-14 ਸਾਲ ਉਮਰ ਵਰਗ ਦੇ 54 ਕਿਲੋ ਭਾਰ ਵਰਗ ਵਿੱਚ ਸੂਬਾ ਪੱਧਰ ’ਤੇ ਚਾਂਦੀ ਦਾ ਤਗਮਾ ਮੈਡਲ ਹਾਸਲ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਪੂਰੇ ਸੂਬੇ ਵਿੱਚ ਚਮਕਾਇਆ ਹੈ। ਇਸ ਮੌਕੇ ਉਹਨਾਂ ਨੇ ਸਰਗੁਣ ਕੌਰ ਦੀ ਸਾਰੇ ਸਾਲ ਦੀ ਸਕੂਲ ਫੀਸ ਮਾਫ ਕਰਨ ਦੇ ਨਾਲ ਖੇਡ ਸਹੂਲਤਾਂ ਲਈ ਹੋਰ ਮਦਦ ਕਰਨ ਦਾ ਐਲਾਨ ਵੀ ਕੀਤਾ। ਸਕੂਲ ਦੇ ਪ੍ਰਿੰਸੀਪਲ ਵਨੀਤਾ ਚੋਟ ਨੇ ਵੀ ਜੇਤੂ ਖਿਡਾਰਨ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸ.ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਸ.ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਭਾਈ ਜੋਗਾ ਸਿੰਘ, ਸ੍ਰੀ ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਮੈਡਮ ਜਸਵੀਰ ਕੌਰ, ਮੈਡਮ ਕੋਮਲ ਅਤੇ ਸ੍ਰੀ ਕੁਲਜੀਤ ਸਿੰਘ (ਸਾਰੇ ਖੇਡ ਅਧਿਆਪਕ), ਸਮੂਹ ਸਕੂਲ ਸਟਾਫ ਅਤੇ ਸਕੂਲ ਵਿਦਿਆਰਥੀ ਹਾਜ਼ਰ ਸਨ ।
ਪਿਛਲੀ ਖ਼ਬਰ ਮਾਂ-ਬੋਲੀ ਦੇ ਮਾਣ ਲਈ ਦੌਲਤਪੁਰ ਦੇ ਬੱਬਰ ਸਕੂਲ ’ਚ ਗੂੰਜੀ ਪੰਜਾਬੀ ਦੀ ਧਮਕ! ਅਗਲੀ ਖ਼ਬਰ ਇੰਦਰਾ ਭਵਨ ਨਵੀਂ ਦਿੱਲੀ ’ਚ ਯੂਥ ਕਾਂਗਰਸ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।