27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਲੋਕ ਆਗਾਮੀ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ-ਇੰਦੂ ਬਾਲਾ

ਹਾਜੀਪੁਰ, 26 ਸਤੰਬਰ (ਜੋਗਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾ ਵਿਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ। ਇਹ ਪ੍ਰਗਟਾਵਾ ਸਾਬਕਾ ਵਿਧਾਇਕਾ ਇੰਦੂ ਬਾਲਾ ਨੇ ਬਲਾਕ ਹਾਜੀਪੁਰ ਦੇ ਪਿੰਡ ਬਾਬਾ ਈਸਾ ਵਿਖੇ ਕਾਂਗਰਸ ਪਾਰਟੀ ਦੀ ਵਿਸ਼ੇਸ਼ ਬੈਠਕ ਦੌਰਾਨ ਕੀਤਾ।

ਪਿੰਡ ਬਾਬਾ ਈਸਾ ਵਿਖੇ ਕਾਂਗਰਸ ਪਾਰਟੀ ਦੀ ਬੈਠਕ ਦੌਰਾਨ ਕਾਂਗਰਸੀ ਵਰਕਰਾਂ ਨਾਲ ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਤੇ ਹੋਰ ਸੀਨੀਅਰ ਆਗੂ। ਤਸਵੀਰ : ਜੋਗਿੰਦਰ ਸਿੰਘ 27-09-2026
ਹਾਜੀਪੁਰ, 26 ਸਤੰਬਰ (ਜੋਗਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾ ਵਿਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ। ਇਹ ਪ੍ਰਗਟਾਵਾ ਸਾਬਕਾ ਵਿਧਾਇਕਾ ਇੰਦੂ ਬਾਲਾ ਨੇ ਬਲਾਕ ਹਾਜੀਪੁਰ ਦੇ ਪਿੰਡ ਬਾਬਾ ਈਸਾ ਵਿਖੇ ਕਾਂਗਰਸ ਪਾਰਟੀ ਦੀ ਵਿਸ਼ੇਸ਼ ਬੈਠਕ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ‘ਆਪ ’ ਸਰਕਾਰ ਵਿਚ ਵਿਗੜਦੀ, ਡਗਮਗਾਈ ਕਾਨੂੰਨ ਵਿਵਸਥਾ, ਭ੍ਰਿਸ਼ਟਾਚਾਰ ਤੋਂ ਤੰਗ ਆ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਤੰਗ ਆ ਕੇ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ, ਜਿਸ ਕਰਕੇ 2027 ਵਿਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ। ਇਸ ਮੌਕੇ ਐਡਵੋਕੇਟ ਸਭਿਆ ਸਾਂਚੀ, ਕਾਂਗਰਸ ਪ੍ਰਧਾਨ ਰੋਹਿਤ ਚੌਧਰੀ, ਸੁਧੀਰ ਠਾਕੁਰ, ਕਰਨ ਸਿੰਘ ਸਿੱਬੋਚੱਕ, ਘਣਸ਼ਾਮ ਲਧਿਆੜ, ਜੁਝਾਰ ਸਿੰਘ, ਠਾਕੁਰ ਮਲਕੀਤ ਸਿੰਘ, ਬਸਾਖਾ ਸਿੰਘ, ਮਦਨ ਲਾਲ ਹੰਦਵਾਲ, ਸ਼ੇਰ ਸਿੰਘ ਉਲਾਹਾ, ਨਿਰਮਲ ਦੇਵੀ ਚਕੜਿਆਲ ਤੋਂ ਇਲਾਵਾ ਹੋਰ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਬਜਵਾੜਾ ਸਕੂਲ ’ਚ ਟ੍ਰੈਫਿਕ ਨਿਯਮਾਂ ਤੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਦੀ ਰੋਕਥਾਮ ਲਈ ਐਂਟੀ-ਲਾਰਵਾ ਗਤੀਵਿਧੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।