27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਬਜਵਾੜਾ ਸਕੂਲ ’ਚ ਟ੍ਰੈਫਿਕ ਨਿਯਮਾਂ ਤੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 26 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸਰਕਾਰੀ ਹਾਈ ਸਕੂਲ ਬਜਵਾੜਾ ਵਿਖੇ ਮੁੱਖ ਅਧਿਆਪਕ ਰਜਨੀ ਬਾਲਾ ਦੀ ਅਗਵਾਈ ਹੇਠ ਟ੍ਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਅਤੇ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ। ਇਸ ਮੌਕੇ ਏ.

ਅਜੀਤ ਡੈਸਕ 27-09-2026
ਹੁਸ਼ਿਆਰਪੁਰ, 26 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸਰਕਾਰੀ ਹਾਈ ਸਕੂਲ ਬਜਵਾੜਾ ਵਿਖੇ ਮੁੱਖ ਅਧਿਆਪਕ ਰਜਨੀ ਬਾਲਾ ਦੀ ਅਗਵਾਈ ਹੇਠ ਟ੍ਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਅਤੇ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ। ਇਸ ਮੌਕੇ ਏ. ਐੱਸ. ਆਈ. ਮਨੋਹਰ ਚੰਦ ਨੇ ਟ੍ਰੈਫ਼ਿਕ ਨਿਯਮਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਦੁਰਵਰਤੋਂ ਬਾਰੇ ਵੀ ਜਾਗਰੂਕ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਸੈਮੀਨਾਰ ਦੌਰਾਨ ਟ੍ਰੈਫ਼ਿਕ ਨਿਯਮਾਂ ਨੂੰ ਜੀਵਨ ’ਚ ਅਪਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ। ਇਸ ਮੌਕੇ ਵਿਜੇ ਅਰੋੜਾ ਜ਼ਿਲ੍ਹਾ ਚੇਅਰਮੈਨ ਟਰੈਫ਼ਿਕ ਲਾਇਨਜ਼ ਕਲੱਬ ਹੁਸ਼ਿਆਰਪੁਰ ਸਮੇਤ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਹੋਮ ਫ਼ਾਰ ਹੋਮਲੈੱਸ ਚੈਰੀਟੇਬਲ ਸੁਸਾਇਟੀ ਵਲੋਂ ਵਿਦਿਆਰਥੀਆਂ ਨੂੰ ਜ਼ਰੂਰੀ ਸਾਮਾਨ ਭੇਟ ਅਗਲੀ ਖ਼ਬਰ ਲੋਕ ਆਗਾਮੀ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ-ਇੰਦੂ ਬਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।