29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪਹਿਲੀ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਹੋਵੇਗਾ ਰੋਸ ਪ੍ਰਦਰਸ਼ਨ-ਜ਼ਿਲ੍ਹਾ ਪ੍ਰਧਾਨ ਪੂਨਾ ਰਾਣੀ ਜੀਤਪੁਰ

ਟੱਪਰੀਆਂ ਖੁਰਦ, 28 ਸਤੰਬਰ (ਬੂਥਗੜ੍ਹੀਆ)-ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਪੂਨਾ ਰਾਣੀ ਜੀਤਪੁਰ ਨੇ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ ਪਰ ਪੰਜਾਬ ਦੀ ਸਰਕਾਰ ਨੇ ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਕੋਈ ਮਸਲਾ ਕੋਈ ਮਸਲਾ ਹੱਲ ਨਹੀਂ ਕੀਤਾ ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਵੋਟਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਉਨ੍ਹਾਂ ਦਾ ਮਾਣ ਭੱਤਾ ਦੁਗਣਾ ਕੀਤਾ ਜਾਵੇਗਾ, ਜੋ ਅੱਜ ਤੱਕ ਲਾਗੂ ਨਹੀਂ ਕੀਤਾ। ਆਂਗਣਵਾੜੀ ਕੇਂਦਰਾਂ ਦੇ ਵਿਚ ਆ ਰਿਹਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਰਾਹੀਂ ਦਿੱਤਾ ਜਾ ਰਿਹਾ ਹੈ, ਜਿਸ ਦੀ ਕੁਆਲਿਟੀ ਬੇਹੱਦ ਘਟੀਆ ਹੈ ਜਿਸ ਨੂੰ ਲੈ ਕੇ ਜਥੇਬੰਦੀ ਸੰਘਰਸ਼ ਕਰ ਰਹੀ ਹੈ।

ਅਜੀਤ ਡੈਸਕ 29-09-2026
ਟੱਪਰੀਆਂ ਖੁਰਦ, 28 ਸਤੰਬਰ (ਬੂਥਗੜ੍ਹੀਆ)-ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਪੂਨਾ ਰਾਣੀ ਜੀਤਪੁਰ ਨੇ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ ਪਰ ਪੰਜਾਬ ਦੀ ਸਰਕਾਰ ਨੇ ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਕੋਈ ਮਸਲਾ ਕੋਈ ਮਸਲਾ ਹੱਲ ਨਹੀਂ ਕੀਤਾ ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਵੋਟਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਉਨ੍ਹਾਂ ਦਾ ਮਾਣ ਭੱਤਾ ਦੁਗਣਾ ਕੀਤਾ ਜਾਵੇਗਾ, ਜੋ ਅੱਜ ਤੱਕ ਲਾਗੂ ਨਹੀਂ ਕੀਤਾ। ਆਂਗਣਵਾੜੀ ਕੇਂਦਰਾਂ ਦੇ ਵਿਚ ਆ ਰਿਹਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਰਾਹੀਂ ਦਿੱਤਾ ਜਾ ਰਿਹਾ ਹੈ, ਜਿਸ ਦੀ ਕੁਆਲਿਟੀ ਬੇਹੱਦ ਘਟੀਆ ਹੈ ਜਿਸ ਨੂੰ ਲੈ ਕੇ ਜਥੇਬੰਦੀ ਸੰਘਰਸ਼ ਕਰ ਰਹੀ ਹੈ। ਜੇਕਰ ਸਰਕਾਰ ਨੇ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 1 ਅਕਤੂਬਰ ਨੂੰ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰ ਹੈਲਪਰ ਮੁੱਖ ਮੰਤਰੀ ਦੀ ਸ਼ਹਿਰ ਸੰਗਰੂਰ ਵਿਖੇ ਪਹੁੰਚਣਗੀਆਂ ਤੇ ਭਾਰੀ ਰੋਸ ਮੁਜ਼ਾਹਰਾ ਕਰਨਗੀਆਂ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਸ਼ਹੀਦ ਭਗਤ ਸਿੰਘ ਦੇ ਸਮਾਰਕ ’ਤੇ ਸਿਜਦਾ ਅਗਲੀ ਖ਼ਬਰ ਪਿੰਡ ਸਾਹਿਬਾ ਵਿਖੇ ਨੌਜਵਾਨ ਸਭਾ ਨੇ ਖੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।