01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪਿੰਡ ਹੇੜੀਆਂ ਵਿਖੇ ਸੰਤ ਬਾਪੂ ਇੰਦਰ ਸਿੰਘ ਦੀ ਸਾਲਾਨਾ ਬਰਸੀਂ ਸਮਾਗਮ ਕਰਵਾਉਣ ਸੰਬੰਧੀ ਮੀਟਿੰਗ

ਔੜ/ ਝਿੰਗੜਾਂ, 30 ਸਤੰਬਰ (ਕੁਲਦੀਪ ਸਿੰਘ ਝਿੰਗੜ) - ਪਿੰਡ ਹੇੜੀਆਂ ਵਿਖੇ ਗੁਰਦੁਆਰਾ ਸੰਤ ਬਾਪੂ ਇੰਦਰ ਸਿੰਘ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ, ਪਿੰਡ ਵਾਸੀਆਂ ਅਤੇ ਐਨ. ਆਰ.

ਅਜੀਤ ਡੈਸਕ 01-10-2026
ਔੜ/ ਝਿੰਗੜਾਂ, 30 ਸਤੰਬਰ (ਕੁਲਦੀਪ ਸਿੰਘ ਝਿੰਗੜ) - ਪਿੰਡ ਹੇੜੀਆਂ ਵਿਖੇ ਗੁਰਦੁਆਰਾ ਸੰਤ ਬਾਪੂ ਇੰਦਰ ਸਿੰਘ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ, ਪਿੰਡ ਵਾਸੀਆਂ ਅਤੇ ਐਨ.ਆਰ.ਆਈ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਪੂ ਇੰਦਰ ਸਿੰਘ ਦੀ ਸਲਾਨਾ ਬਰਸੀ ਸਮਾਗਮ ਕਰਵਾਉਣ ਸਬੰਧੀ ਮੀਟਿੰਗ ਪ੍ਰਧਾਨ ਸਤਨਾਮ ਸਿੰਘ ਹੇੜੀਆਂ ਯੂ. ਕੇ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬਰਸੀ ਸਮਾਗਮ ਕਰਵਾਉਣ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ ਅਤੇ ਸਾਰੀਆਂ ਸੰਗਤਾਂ ਦੀ ਸਹਿਮਤੀ ਨਾਲ ਸਲਾਨਾ ਬਰਸੀ ਸਮਾਗਮ 13 ਤੋਂ 15 ਅਕਤੂਬਰ ਨੂੰ ਕਰਵਾਉਣ ਦਾ ਫੈਸਲਾ ਕਰਦਿਆਂ ਪ੍ਰਬੰਧਕਾਂ ਵਲੋਂ ਸੇਵਾਦਾਰਾਂ ਨੂੰ ਜਿੰਮੇਵਾਰੀਆਂ ਸੌਂਪੀਆਂ ਗਈਆਂ। ਬਰਸੀ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸਤਨਾਮ ਸਿੰਘ ਹੇੜੀਆਂ ਯੂ. ਕੇ, ਪਾਲ ਸਿੰਘ ਹੇੜੀਆਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਰਪੰਚ ਨਿਰਮਲ ਸਿੰਘ ਹੇੜੀਆਂ, ਸਕੱਤਰ ਜਰਨੈਲ ਸਿੰਘ ਹੇੜੀਆਂ, ਬਲਕਾਰ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ 11 ਅਕਤੂਬਰ ਨੂੰ ਪਹਿਲੀ ਲੜੀ ਦੇ ਪਾਠ ਆਰੰਭ ਕੀਤੇ ਜਾਣਗੇ ਤੇ ਇਸ ਦਿਨ ਹਲਟ ਦੌੜਾਂ ਕਰਵਾਈਆਂ ਜਾਣਗੀਆਂ। 13 ਅਕਤੂਬਰ ਨੂੰ ਪਾਠਾਂ ਦੇ ਭੋਗ ਪੈਣ ਉਪਰੰਤ ਦੂਸਰੀ ਲੜੀ ਦੇ ਪਾਠ ਆਰੰਭ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਜੋ ਹੇੜੀਆ ਤੇ ਬੱਜੋਂ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਪੁੱਜੇਗਾ। 14 ਅਕਤੂਬਰ ਨੂੰ ਦਿਨ ਤੇ ਰਾਤ ਦੇ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਪੰਥ ਪ੍ਰਸਿੱਧ ਢਾਡੀ ਤੇ ਕੀਰਤਨੀ ਜਥੇ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕਰਨਗੇ। 15 ਅਕਤੂਬਰ ਨੂੰ ਸ੍ਰੀ ਆਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਪੰਡਾਲ ਸਜਾਏ ਜਾਣਗੇ। ਜਿਸ ਵਿੱਚ ਪੰਥ ਦੇ ਨਾਮਵਰ ਕੀਰਤਨੀ ਤੇ ਢਾਡੀ ਜਥੇ ਸੰਤ ਬਾਪੂ ਇੰਦਰ ਸਿੰਘ ਦੇ ਜੀਵਨ ਸਬੰਧੀ ਢਾਡੀ ਵਾਰਾਂ ਪੇਸ਼ ਕਰਨਗੇ। ਇਸ ਮੌਕੇ ਸਰਪੰਚ ਨਿਰਮਲ ਸਿੰਘ ਹੇੜੀਆ, ਪ੍ਰਧਾਨ ਸਤਨਾਮ ਸਿੰਘ ਹੇੜੀਆ ਯੂ. ਕੇ, ਪਾਲ ਸਿੰਘ ਹੇੜੀਆ ਸਾਬਕਾ ਸਾਬਕਾ ਸਰਪੰਚ, ਬਲਕਾਰ ਸਿੰਘ ਹੇੜੀਆਂ, ਮੈਨੇਜਰ ਚੂਹੜ ਸਿੰਘ, ਮਾ. ਪਰਮਜੀਤ ਸਿੰਘ, ਗ੍ਰੰਥੀ ਨਿਰਮਲ ਸਿੰਘ, ਸੋਹਣ ਸਿੰਘ ਪੰਚ, ਦੀਦਾਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਇਤਿਹਾਸਕ ਪਿੰਡ ਝਿੰਗੜਾਂ ਵਿਖੇ ਮਹਾਰਾਜ ਪ੍ਰੀਤਮ ਦਾਸ ਤੇ ਮਾਤਾ ਮਹਾਂ ਕੌਰ ਦੀ ਸਾਲਾਨਾ ਬਰਸੀ ਸਮਾਗਮ 86 ਸ੍ਰੀ ਅਖੰਡ ਪਾਠਾਂ... ਅਗਲੀ ਖ਼ਬਰ ਚੌ. ਮੀਨਾ ਸੂੰਢ ਨੂੰ ਬੰਗਾ ਹਲਕੇ ਤੋਂ ਭਾਰੀ ਬਹੁਮਤ ਨਾਲ ਜਿਤਾਵਾਂਗੇ - ਹਰਬੰਤ ਸਿੰਘ ਮਕਸੂਦਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।