02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਮਾਲਵਿੰਦਰ ਸਿੰਘ ਕੰਗ ਵਲੋਂ ਪਿੰਡ ਬਨਾਂ ਵਿਖੇ ਕੀਤਾ ਓਪਨ ਜਿੰਮ ਦਾ ਉਦਘਾਟਨ

ਕਾਠਗੜ੍ਹ, 1 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਪਿੰਡ ਬਨਾਂ ਵਿਖੇ ਲੋਕਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਨਾਲ ਜੋੜਨ ਦੇ ਮਸਕਦ ਨਾਲ ਓਪਨ ਜਿੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਅਜੀਤ ਡੈਸਕ 02-10-2026
ਕਾਠਗੜ੍ਹ, 1 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਪਿੰਡ ਬਨਾਂ ਵਿਖੇ ਲੋਕਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਨਾਲ ਜੋੜਨ ਦੇ ਮਸਕਦ ਨਾਲ ਓਪਨ ਜਿੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਓਪਨ ਜਿੰਮ ਦੀ ਸਹੂਲਤ ਐੱਮ.ਪੀ ਲੈਡ ਫੰਡ ਵਿੱਚੋਂ ਮੁਹੱਈਆ ਕਰਵਾਈ ਗਈ। ਇਸ ਮੌਕੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਐੱਮ.ਪੀ ਲੈਡ ਫੰਡ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੀ ਮੰਗ ਅਤੇ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਉਣ ਦਾ ਸਿਲਸਿਲਾ ਜਾਰੀ ਰਹੇਗਾ। ਇਸ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ, ਅਸ਼ੋਕ ਕਟਾਰੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨ ਕਟਾਰੀਆ, ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਬੀ.ਡੀ.ਪੀ.ਓ ਵਰਿੰਦਰ ਕੁਮਾਰ ਸਮੇਤ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਪਿਛਲੀ ਖ਼ਬਰ ਲੰਗੜੋਆ ਵਿਖੇ ਵਿਸ਼ੇਸ਼ ਗੁਰਮਿਤ ਸਮਾਗਮ ਕੱਲ੍ਹ ਅਗਲੀ ਖ਼ਬਰ ਝੁੰਡ ਬਣਾ ਕੇ ਘੁੰਮਦੇ ਬੇ-ਸਹਾਰਾ ਕੁੱਤਿਆ ਤੋਂ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।