02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਡਾ. ਅਮਨ ਸੂਦ ਨੇ ਅਹੁਦਾ ਸੰਭਾਲਿਆ

ਨਵਾਂਸ਼ਹਿਰ/ਕਾਠਗੜ੍ਹ, 1 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਹਰਸਿਮਰਨ ਜੋਤ ਸਿੰਘ ਕਲੇਰ)-ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਵਜੋਂ ਡਾ. ਅਮਨ ਸੂਦ ਸਾਈਕੈਟਰਿਸਟ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ।

ਅਜੀਤ ਡੈਸਕ 02-10-2026
ਨਵਾਂਸ਼ਹਿਰ/ਕਾਠਗੜ੍ਹ, 1 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਹਰਸਿਮਰਨ ਜੋਤ ਸਿੰਘ ਕਲੇਰ)-ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਵਜੋਂ ਡਾ. ਅਮਨ ਸੂਦ ਸਾਈਕੈਟਰਿਸਟ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ ਵਿਖੇ ਬਤੌਰ ਡਿਪਟੀ ਡਾਇਰੈਕਟਰ ਵਜੋਂ ਤਾਇਨਾਤ ਸਨ। ਇਸ ਮੌਕੇ ਡਾ. ਅਮਨ ਸੂਦ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਡਾ. ਮੋਨਿਕਾ ਚੋਪੜਾ, ਧੀ ਡਾ. ਰਿਧਿਮਾ ਸੂਦ ਅਤੇ ਭਰਾ ਡਾ. ਕਵਿੰਦਰਾ ਸੂਦ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਹਰਪਿੰਦਰ, ਸੀਨੀਅਰ ਮੈਡੀਕਲ ਅਫਸਰ ਡਾ. ਜਤਿੰਦਰ ਸਿੰਘ, ਡਾ. ਚਰਨਜੀਤ ਕੁਮਾਰ, ਡਾ. ਸੋਨੀਆ, ਡਾ. ਨੀਨਾ ਸ਼ਾਂਤ, ਡਾ. ਸਤਿੰਦਰਜੀਤ ਕੌਰ, ਡਾ. ਅਜੇ ਬਸਰਾ, ਡਾ. ਪਿਆਰੇ ਲਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਜ਼ਿਲ੍ਹਾ ਡੈਂਟਲ ਹੈਲਥ ਅਫਸਰ ਰਾਜ ਕੁਮਾਰੀ, ਸੁਪਰਡੈਂਟ ਗੁਲਸ਼ਨ ਕੁਮਾਰ, ਸਿਵਲ ਸਰਜਨ ਦੇ ਪੀ.ਏ ਅਜੇ ਕੁਮਾਰ, ਸੀਨੀਅਰ ਅਸਿਸਟੈਂਟ ਤਰੁਣਦੀਪ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਿਵਲ ਸਰਜਨ ਡਾ. ਅਮਨ ਸੂਦ ਨੂੰ ਗੁਲਦਸਤਾ ਭੇਂਟ ਕਰ ਕੇ ਨਿੱਘਾ ਸਵਾਗਤ ਕੀਤਾ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਕਾਠਗੜ੍ਹ ਦੇ ਨੌਜਵਾਨ ਨੇ ਜਿੱਤੇ ਦੋ ਗੋਲਡ ਮੈਡਲ ਅਗਲੀ ਖ਼ਬਰ ਖੂਨਦਾਨ ਕਰਨ ਨਾਲ ਹੀ ਕੀਮਤੀ ਮਨੁੱਖੀ ਜਾਨਾਂ ਬਚ ਸਕਦੀਆਂ ਹਨ -ਬਾਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।